ਦਿੱਲੀ ਮੋਰਚਾ-2 ’ਚ ਸ਼ਾਮਲ ਹੋਇਆ ਮੁੱਲਾਂਪੁਰ ਦਾ ਕਾਫ਼ਲਾ
09:16 AM Dec 07, 2024 IST
ਗੁਰੂਸਰ ਸੁਧਾਰ, ਮੁੱਲਾਂਪੁਰ:
Advertisement
ਲੁਧਿਆਣਾ-ਫ਼ਿਰੋਜ਼ਪੁਰ ਕੌਮੀ ਮਾਰਗ ’ਤੇ ਮੁੱਲਾਂਪੁਰ ਦਾਖਾ ਪੁਲ ਉਪਰ ਅੱਜ ਜ਼ੋਰਦਾਰ ਨਾਅਰੇਬਾਜ਼ੀ ਦੌਰਾਨ ਦਸਮੇਸ਼-ਕਿਸਾਨ ਮਜ਼ਦੂਰ ਯੂਨੀਅਨ ਜ਼ਿਲ੍ਹਾ ਲੁਧਿਆਣਾ ਦਾ ਕਾਫ਼ਲਾ ਸ਼ੰਭੂ ਬਾਰਡਰ ਪੁੱਜਿਆ। ਸਾਂਝੇ ਫੋਰਮ ਦੇ ਸੱਦੇ ’ਤੇ ਕਿਸਾਨੀ ਮੰਗਾਂ ਦੀ ਪ੍ਰਾਪਤੀ ਲਈ ਦਿੱਲੀ ਵੱਲ ਜਾਣ ਵਾਲੇ ਕਾਫ਼ਲਿਆਂ ਦਾ ਹਿੱਸਾ ਬਣਨ ਲਈ ਰਵਾਨਾ ਹੋਏ ਕਾਫ਼ਲੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਸਭ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਤੋਂ ਇਲਾਵਾ ਕਿਸਾਨਾਂ-ਮਜ਼ਦੂਰਾਂ ਦੀ ਮੁਕੰਮਲ ਕਰਜ਼ ਮੁਆਫ਼ੀ, ਦਿੱਲੀ ਦੀਆਂ ਸਰਹੱਦਾਂ ਉਪਰ ਕਿਸਾਨ ਮੋਰਚੇ ਦੀ ਸਮਾਪਤੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਨਾਲ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਵਾਉਣ ਦੀ ਮੰਗ ਕੀਤੀ ਜਾਵੇਗੀ। -ਪੱਤਰ ਪ੍ਰੇਰਕ
Advertisement
Advertisement