ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਲਤਾਨੀ ਮਾਮਲਾ: ਵਾਅਦਾ ਮੁਆਫ਼ ਗਵਾਹ ਬਣੇ ਸੁਮੇਧ ਸੈਣੀ ਦੇ ਚਹੇਤੇ ਸਾਬਕਾ ਪੁਲੀਸ ਅਧਿਕਾਰੀ

06:09 PM Aug 18, 2020 IST

ਦਰਸ਼ਨ ਸਿੰਘ ਸੋਢੀ

Advertisement

ਐੱਸਏਐੱਸ ਨਗਰ (ਮੁਹਾਲੀ), 18 ਅਗਸਤ                                          

ਪੰਜਾਬ ਦੇ ਸਾਬਕਾ ਆਈਏਐੱਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਲਗਾਤਾਰ ਮੁਸ਼ਕਲਾਂ ਵਧ ਗਈਆਂ। ਮੁਹਾਲੀ ਅਦਾਲਤ ਨੇ ਸੈਣੀ ਦੇ ਚਹੇਤੇ ਯੂਟੀ ਪੁਲੀਸ ਦੇ ਦੋ ਸਾਬਕਾ ਇੰਸਪੈਕਟਰ ਜਗੀਰ ਸਿੰਘ ਅਤੇ ਕੁਲਦੀਪ ਸਿੰਘ ਸੰਧੂ ਨੂੰ ਵਾਅਦਾ ਮੁਆਫ਼ ਗਵਾਹ ਬਣਾ ਲਿਆ ਹੈ। ਅੱਜ ਇਨ੍ਹਾਂ ਦੋਵਾਂ ਨੇ ਮੁਹਾਲੀ ਦੀ ਚੀਫ਼ ਜੁਡੀਸ਼ਲ ਮੈਜਿਸਟਰੇਟ ਸ੍ਰੀਮਤੀ ਦੀਪਿਕਾ ਸਿੰਘ ਦੀ ਅਦਾਲਤ ਵਿੱਚ ਆਪਣੇ ਬਿਆਨ ਦਰਜ ਕਰਵਾਏ। ਉਨ੍ਹਾਂ ਆਪਣੇ ਬਿਆਨਾਂ ਵਿੱਚ ਪੂਰੇ ਘਟਨਾਕ੍ਰਮ ’ਤੇ ਰੌਸ਼ਨੀ ਪਾਉਂਦਿਆਂ ਅਦਾਲਤ ਨੂੰ ਦੱਸਿਆ ਕਿ 1991 ਵਿੱਚ ਸੈਣੀ ਦੇ ਕਾਫ਼ਲੇ ’ਤੇ ਹੋਏ ਬੰਬ ਧਮਾਕੇ ਤੋਂ ਬਾਅਦ ਮੁਲਜ਼ਮਾਂ ਦੀ ਪੈੜ ਨੱਪਣ ਲਈ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ ਗਿਆ ਸੀ। ਇਸ ਦੌਰਾਨ ਸੈਣੀ ’ਤੇ ਕਹਿਣ ’ਤੇ ਬਲਵੰਤ ਸਿੰਘ ਮੁਲਤਾਨੀ ਨੂੰ ਮੁਹਾਲੀ ਸਥਿਤ ਉਸ ਦੇ ਘਰੋਂ ਚੁੱਕ ਕੇ ਸੈਕਟਰ 17 ਦੇ ਥਾਣੇ ਵਿੱਚ ਲਿਆਂਦਾ ਗਿਆ, ਜਿਥੇ ਉਨ੍ਹਾਂ ਉੱਤੇ ਬੇਤਹਾਸ਼ਾ ਤਸ਼ੱਦਦ ਢਾਹਿਆ ਗਿਆ। ਮੁਲਤਾਨੀ ਦੀ ਮੌਤ ਤੋਂ ਬਾਅਦ ਉਸ ਦੀ ਲਾਸ਼ ਨੂੰ ਟਿਕਾਣੇ ਲਗਾਇਆ ਗਿਆ ਅਤੇ ਪੁਲੀਸ ਨੇ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਗੁਰਦਾਸਪੁਰ ਜ਼ਿਲ੍ਹੇ ਦੇ ਕਾਦੀਆ ਥਾਣੇ ਵਿੱਚ ਝੂਠਾ ਕੇਸ ਦਰਜ ਕਰਕੇ ਇਹ ਦਰਸਾਇਆ ਗਿਆ ਕਿ ਮੁਲਤਾਨੀ ਪੁਲੀਸ ਹਿਰਾਸਤ ’ਚੋਂ ਭੱਜ ਗਿਆ ਹੈ। ਇਸ ਸਬੰਧੀ ਚੰਡੀਗੜ੍ਹ ਵਿੱਚ ਵੀ ਡੀਡੀਆਰ ਦਰਜ ਕੀਤੀ ਗਈ। ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਛੇ ਮੁਲਜ਼ਮਾਂ ਐੱਸਪੀ ਬਲਦੇਵ ਸਿੰਘ ਸੈਣੀ ਅਤੇ ਇੰਸਪੈਕਟਰ ਸਤਵੀਰ ਸਿੰਘ, ਹਰਸਹਾਏ ਸ਼ਰਮਾ (69) ਵਾਸੀ ਸੈਕਟਰ-51ਡੀ, ਜਗੀਰ ਸਿੰਘ (70) ਵਾਸੀ ਸੈਕਟਰ-51, ਅਨੋਖ ਸਿੰਘ (65) ਵਾਸੀ ਸੈਕਟਰ-21 ਅਤੇ ਕੁਲਦੀਪ ਸਿੰਘ ਸੰਧੂ (66) ਵਾਸੀ ਮਨੀਮਾਜਰਾ ਦੇ ਖ਼ਿਲਾਫ਼ ਮਟੌਰ ਥਾਣੇ ਵਿੱਚ ਧਾਰਾ 364, 201, 344, 330, 219 ਅਤੇ 120ਬੀ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਐਸਪੀ ਬਲਦੇਵ ਸਿੰਘ ਸੈਣੀ ਅਤੇ ਇੰਸਪੈਕਟਰ ਸਤਵੀਰ ਸਿੰਘ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ’ਤੇ 11 ਦਸੰਬਰ 1991 ਨੂੰ ਸਵੇਰੇ ਤੜਕੇ 4 ਵਜੇ ਇੱਥੋਂ ਦੇ ਫੇਜ਼-7 ਸਥਿਤ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਅਤੇ ਸਿੱਟਕੋ ਦੇ ਜੇਈ ਬਲਵੰਤ ਸਿੰਘ ਮੁਲਤਾਨੀ ਨੂੰ ਘਰੋਂ ਚੁੱਕ ਕੇ ਤਸ਼ੱਦਦ ਢਾਹੁਣ ਅਤੇ ਬਾਅਦ ਵਿੱਚ ਗਾਇਬ ਕਰ ਦੇਣ ਦਾ ਦੋਸ਼ ਹੈ।

Advertisement

Advertisement
Tags :
ਅਧਿਕਾਰੀਸਾਬਕਾਸੁਮੇਧਸੈਣੀਗਵਾਹਚਹੇਤੇਪੁਲੀਸਮਾਮਲਾਮੁਆਫ਼ਮੁਲਤਾਨੀਵਾਅਦਾ