For the best experience, open
https://m.punjabitribuneonline.com
on your mobile browser.
Advertisement

ਮੁਲਤਾਨੀ ਕੇਸ: ਸੁਮੇਧ ਸੈਣੀ ਖ਼ਿਲਾਫ਼ ਚਾਰ ਸਾਲ ਬਾਅਦ ਸ਼ੁਰੂ ਹੋਵੇਗੀ ਸੁਣਵਾਈ

09:19 AM Nov 05, 2024 IST
ਮੁਲਤਾਨੀ ਕੇਸ  ਸੁਮੇਧ ਸੈਣੀ ਖ਼ਿਲਾਫ਼ ਚਾਰ ਸਾਲ ਬਾਅਦ ਸ਼ੁਰੂ ਹੋਵੇਗੀ ਸੁਣਵਾਈ
Advertisement

Advertisement

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 4 ਨਵੰਬਰ
ਮੁਹਾਲੀ ਦੇ ਵਸਨੀਕ ਅਤੇ ਜੂਨੀਅਰ ਇੰਜਨੀਅਰ ਬਲਵੰਤ ਸਿੰਘ ਮੁਲਤਾਨੀ ਨੂੰ ਕਰੀਬ 33 ਸਾਲ ਪਹਿਲਾਂ ਘਰੋਂ ਅਗਵਾ ਕਰਨ ਅਤੇ ਬਾਅਦ ਵਿੱਚ ਉਸ ਦੀ ਲਾਸ਼ ਖ਼ੁਰਦ ਬੁਰਦ ਕਰਨ ਦੇ ਮਾਮਲੇ ’ਚ ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਅੱਜ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਸਾਬਕਾ ਡੀਐੱਸਪੀ ਕੇਆਈਪੀ ਸਿੰਘ ਨੂੰ ਮੁੱਖ ਚਲਾਨ ਅਤੇ ਸਪਲੀਮੈਂਟਰੀ ਚਲਾਨ ਦੀਆਂ ਕਾਪੀਆਂ ਦਿੱਤੀਆਂ। ਉਂਝ ਹਾਈ ਕੋਰਟ ਤੋਂ ਸੁਮੇਧ ਸੈਣੀ ਨੂੰ ਪੇਸ਼ ਤੋਂ ਛੋਟ ਮਿਲਣ ਕਾਰਨ ਉਹ ਅੱਜ ਅਦਾਲਤ ’ਚ ਪੇਸ਼ ਨਹੀਂ ਹੋਏ ਜਿਸ ਕਾਰਨ ਅਦਾਲਤ ਵੱਲੋਂ ਸਾਬਕਾ ਡੀਜੀਪੀ ਨੂੰ ਮੁਹਾਲੀ ਪੁਲੀਸ ਵੱਲੋਂ ਸੈਣੀ ਖ਼ਿਲਾਫ਼ ਪੇਸ਼ ਚਲਾਨ ਦੀਆਂ ਕਾਪੀਆਂ ਉਨ੍ਹਾਂ ਦੇ ਵਕੀਲ ਐੱਚਐੱਸ ਧਨੋਆ ਨੂੰ ਦਿੱਤੀਆਂ ਗਈਆਂ। ਕਰੀਬ ਚਾਰ ਸਾਲ ਬਾਅਦ ਇਸ ਕੇਸ ਦੀ ਅਗਲੀ ਸੁਣਵਾਈ 26 ਨਵੰਬਰ ਨੂੰ ਹੋਵੇਗੀ। ਪਹਿਲਾਂ ਸੁਮੇਧ ਸੈਣੀ ਨੇ ਉੱਚ ਅਦਾਲਤ ਤੋਂ ਹੇਠਲੀ ਅਦਾਲਤ ’ਚ ਸੁਣਵਾਈ ’ਤੇ ਸਟੇਅ ਹਾਸਲ ਕੀਤੀ ਹੋਈ ਸੀ। ਹੁਣ ਇਸ ਮਾਮਲੇ ਵਿੱਚ ਗਵਾਹੀਆਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਉੱਚ ਅਦਾਲਤ ਦੇ ਦਖ਼ਲ ਤੋਂ ਬਾਅਦ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਹੋਰਨਾਂ ਵਿਰੁੱਧ ਮਟੌਰ ਥਾਣੇ ਵਿੱਚ ਧਾਰਾ 302, 384, 201, 344, 330, 219 ਅਤੇ 120-ਬੀ ਦੇ ਤਹਿਤ ਅਪਰਾਧਿਕ ਪਰਚਾ ਦਰਜ ਕੀਤਾ ਗਿਆ ਸੀ। ਇਸ ਸਬੰਧੀ ਸਿੱਟ ਦੀ ਰਿਪੋਰਟ ਦੇ ਆਧਾਰਿਤ ਦਸੰਬਰ 2020 ਵਿੱਚ ਇਲਾਕਾ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਗਈ ਸੀ। ਐੱਸਆਈਟੀ ਨੇ ਕਰੀਬ 500 ਪੰਨਿਆਂ ਦੀ ਚਾਰਜਸ਼ੀਟ ਵਿੱਚ 47 ਗਵਾਹ ਬਣਾਏ ਹਨ ਜਿਨ੍ਹਾਂ ਵਿੱਚ ਸਾਬਕਾ ਸਬ ਇੰਸਪੈਕਟਰ ਜਗੀਰ ਸਿੰਘ ਅਤੇ ਥਾਣੇਦਾਰ ਕੁਲਦੀਪ ਸਿੰਘ ਨੂੰ ਵਾਅਦਾ ਮੁਆਫ਼ ਗਵਾਹ ਬਣਾਇਆ ਗਿਆ ਹੈ, ਜਦੋਂਕਿ ਸਾਬਕਾ ਸਬ ਇੰਸਪੈਕਟਰ ਅਨੂਪ ਸਿੰਘ ਅਤੇ ਸਬ ਇੰਸਪੈਕਟਰ ਹਰ ਸਹਾਏ ਸ਼ਰਮਾ ਨੂੰ ਜਾਂਚ ਉਪਰੰਤ ਬੇਗੁਨਾਹ ਕਰਾਰ ਦਿੱਤਾ ਜਾ ਚੁੱਕਾ ਹੈ। ਇਸ ਮਾਮਲੇ ਵਿੱਚ ਨਾਮਜ਼ਦ ਸਾਬਕਾ ਡੀਐੱਸਪੀ ਬਲਦੇਵ ਸਿੰਘ ਸੈਣੀ ਅਤੇ ਇੰਸਪੈਕਟਰ ਸਤਵੀਰ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਬਾਅਦ ਵਿੱਚ ਪੁਲੀਸ ਨੇ ਸਾਬਕਾ ਡੀਐੱਸਪੀ ਕੇਆਈਪੀ ਸਿੰਘ ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕਰ ਲਿਆ ਸੀ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਸਟੇਅ ਹੋਣ ਕਾਰਨ ਮੁਹਾਲੀ ਅਦਾਲਤ ਵਿੱਚ ਸੁਣਵਾਈ ਸ਼ੁਰੂ ਨਹੀਂ ਸੀ ਹੋ ਸਕੀ।

Advertisement

Advertisement
Author Image

Advertisement