For the best experience, open
https://m.punjabitribuneonline.com
on your mobile browser.
Advertisement

ਮੁਲਤਾਨੀ ਅਗਵਾ ਕੇਸ: ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧੀਆਂ

07:18 AM Aug 19, 2020 IST
ਮੁਲਤਾਨੀ ਅਗਵਾ ਕੇਸ  ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧੀਆਂ
Advertisement

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 18 ਅਗਸਤ

Advertisement

ਪੰਜਾਬ ਦੇ ਸਾਬਕਾ ਆਈਏਐੱਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਮੁਹਾਲੀ ਅਦਾਲਤ ਨੇ ਸੈਣੀ ਦੇ ਚਹੇਤੇ ਯੂਟੀ ਪੁਲੀਸ ਦੇ ਦੋ ਸਾਬਕਾ ਇੰਸਪੈਕਟਰ ਜਗੀਰ ਸਿੰਘ ਅਤੇ ਕੁਲਦੀਪ ਸਿੰਘ ਸੰਧੂ ਨੂੰ ਵਾਅਦਾ ਮੁਆਫ਼ ਗਵਾਹ ਬਣਾ ਲਿਆ ਹੈ। ਇਨ੍ਹਾਂ ਦੋਵਾਂ ਨੇ ਅੱਜ ਮੁਹਾਲੀ ਦੀ ਚੀਫ਼ ਜੁਡੀਸ਼ਲ ਮੈਜਿਸਟਰੇਟ ਸ੍ਰੀਮਤੀ ਦੀਪਿਕਾ ਸਿੰਘ ਦੀ ਅਦਾਲਤ ਵਿੱਚ ਆਪਣੇ ਬਿਆਨ ਦਰਜ ਕਰਵਾਏ। ਕਿਸੇ ਵੇਲੇ ਸੈਣੀ ਦੇ ਚਹੇਤੇ ਰਹੇ ਇਨ੍ਹਾਂ ਅਫ਼ਸਰਾਂ ਨੇ ਆਪਣੇ ਬਿਆਨਾਂ ਵਿੱਚ ਪੂਰੇ ਘਟਨਾਕ੍ਰਮ ’ਤੇ ਰੌਸ਼ਨੀ ਪਾਉਂਦਿਆਂ ਅਦਾਲਤ ਨੂੰ ਦੱਸਿਆ ਕਿ 1991 ਵਿੱਚ ਚੰਡੀਗੜ੍ਹ ਵਿੱਚ ਐੱਸਐੱਸਪੀ ਵਜੋਂ ਤਾਇਨਾਤੀ ਦੌਰਾਨ ਸੁਮੇਧ ਸੈਣੀ ਦੇ ਕਾਫ਼ਲੇ ਉੱਤੇ ਹੋਏ ਬੰਬ ਧਮਾਕੇ ਤੋਂ ਬਾਅਦ ਮੁਲਜ਼ਮਾਂ ਦੀ ਪੈੜ ਨੱਪਣ ਲਈ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ ਸੀ। ਇਸ ਹਾਦਸੇ ਵਿੱਚ ਤਿੰਨ ਪੁਲੀਸ ਕਰਮਚਾਰੀ ਮਾਰੇ ਗਏ ਸੀ ਜਦੋਂਕਿ ਸੈਣੀ ਤੇ ਕੁਝ ਹੋਰ ਪੁਲੀਸ ਜਵਾਨ ਜ਼ਖ਼ਮੀ ਹੋ ਗਏ ਸੀ। ਉਦੋਂ ਸੈਣੀ ਦੇ ਕਹਿਣ ’ਤੇ ਬਲਵੰਤ ਸਿੰਘ ਮੁਲਤਾਨੀ ਨੂੰ ਮੁਹਾਲੀ ਸਥਿਤ ਉਸ ਦੇ ਘਰੋਂ ਚੁੱਕ ਕੇ ਸੈਕਟਰ-17 ਥਾਣੇ ਵਿੱਚ ਲਿਆਂਦਾ ਗਿਆ ਸੀ, ਜਿੱਥੇ ਸੈਣੀ ਦੀ ਮੌਜੂਦਗੀ ਵਿੱਚ ਉਸ ’ਤੇ ਬੇਤਹਾਸ਼ਾ ਤਸ਼ੱਦਦ ਢਾਹਿਆ ਗਿਆ। ਮੁਲਤਾਨੀ ਦੀ ਥਾਣੇ ਵਿੱਚ ਕੀਤੀ ਗਈ ਕੁੱਟਮਾਰ ਦੌਰਾਨ ਹੀ ਮੌਤ ਹੋ ਗਈ ਸੀ। ਇਸ ਮਗਰੋਂ ਨੌਜਵਾਨ ਦੀ ਲਾਸ਼ ਨੂੰ ਟਿਕਾਣੇ ਲਗਾਉਣ ਲਈ ਵੱਖ-ਵੱਖ ਪੁਲੀਸ ਅਫ਼ਸਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ। ਇਹੀ ਨਹੀਂ ਪੁਲੀਸ ਨੇ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਕਾਦੀਆਂ (ਗੁਰਦਾਸਪੁਰ) ਥਾਣੇ ਵਿੱਚ ਝੂਠਾ ਕੇਸ ਦਰਜ ਕਰਕੇ ਇਹ ਦਰਸਾਇਆ ਕਿ ਮੁਲਤਾਨੀ ਪੁਲੀਸ ਹਿਰਾਸਤ ’ਚੋਂ ਭੱਜ ਗਿਆ ਹੈ। ਇਸ ਸਬੰਧੀ ਯੂਟੀ ਪੁਲੀਸ ਦੀ ਟੀਮ ਵੱਲੋਂ ਚੰਡੀਗੜ੍ਹ ਵਿੱਚ ਵੀ ਡੀਡੀਆਰ ਦਰਜ ਕੀਤੀ ਗਈ ਸੀ। ਇਸ ਤਰ੍ਹਾਂ ਉਦੋਂ ਪੁਲੀਸ ਵੱਲੋਂ ਮੁਲਤਾਨੀ ਕੇਸ ਨੂੰ ਸਰਕਾਰੀ ਫਾਈਲਾਂ ਵਿੱਚ ਦਫ਼ਨ ਕਰ ਦਿੱਤਾ ਗਿਆ। ਵਾਅਦਾ ਮੁਆਫ਼ ਗਵਾਹ ਬਣੇ ਯੂਟੀ ਪੁਲੀਸ ਦੇ ਸਾਬਕਾ ਅਫ਼ਸਰਾਂ ਨੇ ਆਪਣੇ ਬਿਆਨਾਂ ਵਿੱਚ ਸਪੱਸ਼ਟ ਕੀਤਾ ਕਿ ਮੁਲਤਾਨੀ ਨੂੰ ਅੰਨ੍ਹੇਵਾਹ ਅਣਮਨੁੱਖੀ ਤਸੀਹੇ ਦਿੱਤੇ ਗਏ ਅਤੇ ਉਸ ਦੇ ਸਰੀਰ ’ਚੋਂ ਖੂਨ ਵਗਣਾ ਸ਼ੁਰੂ ਹੋ ਗਿਆ। ਇਹ ਸਾਰਾ ਕੁਝ ਉਨ੍ਹਾਂ ਨੇ ਆਪਣੀ ਅੱਖੀਂ ਦੇਖਿਆ ਹੈ। ਪੁਲੀਸ ਦੀ ਇਸ ਦਰਿੰਦਗੀ ਕਾਰਨ ਮੁਲਤਾਨੀ ਕਾਫੀ ਸਮਾਂ ਦਰਦ ਨਾਲ ਕੁਰਲਾਉਂਦਾ ਰਿਹਾ। ਅਖੀਰ ਉਸ ਨੇ ਦਮ ਤੋੜ ਦਿੱਤਾ। ਇਸ ਤੋਂ ਪਹਿਲਾਂ ਵੀ ਇਸ ਕੇਸ ਵਿੱਚ ਕਈ ਚਸ਼ਮਦੀਦ ਗਵਾਹ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿੱਚ ਹਾਈ ਕੋਰਟ ਦੀ ਸੀਨੀਅਰ ਮਹਿਲਾ ਵਕੀਲ ਵੀ ਸ਼ਾਮਲ ਹੈ। ਉਸ ਨੇ ਵੀ ਆਪਣੇ ਬਿਆਨਾਂ ਵਿੱਚ ਖੁਲਾਸਾ ਕੀਤਾ ਸੀ ਕਿ ਸੈਣੀ ਦੀ ਮੌਜੂਦਗੀ ਵਿੱਚ ਯੂਟੀ ਪੁਲੀਸ ਨੇ ਮੁਲਤਾਨੀ ਉੱਤੇ ਤਸ਼ੱਦਦ ਢਾਹਿਆ ਸੀ ਅਤੇ ਉਹ ਚੱਲਣ ਫਿਰਨ ਤੋਂ ਵੀ ਲਾਚਾਰ ਸੀ।  ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਛੇ ਮੁਲਜ਼ਮਾਂ ਐੱਸਪੀ ਬਲਦੇਵ ਸਿੰਘ ਸੈਣੀ ਅਤੇ ਇੰਸਪੈਕਟਰ ਸਤਵੀਰ ਸਿੰਘ, ਹਰ ਸਹਾਏ ਸ਼ਰਮਾ (69) ਵਾਸੀ ਸੈਕਟਰ-51ਡੀ, ਜਗੀਰ ਸਿੰਘ (70) ਵਾਸੀ ਸੈਕਟਰ-51, ਅਨੋਖ ਸਿੰਘ (65) ਵਾਸੀ ਸੈਕਟਰ-21 ਅਤੇ ਕੁਲਦੀਪ ਸਿੰਘ ਸੰਧੂ (66) ਵਾਸੀ ਮਨੀਮਾਜਰਾ ਖ਼ਿਲਾਫ਼ ਮਟੌਰ ਥਾਣੇ ਵਿੱਚ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਐੱਸਪੀ ਬਲਦੇਵ ਸਿੰਘ ਸੈਣੀ ਅਤੇ ਇੰਸਪੈਕਟਰ ਸਤਵੀਰ ਸਿੰਘ ਦੀ ਮੌਤ ਹੋ ਚੁੱਕੀ ਹੈ।

Advertisement
Tags :
Author Image

Courtney Milan writes books about carriages, corsets, and smartwatches. Her books have received starred reviews in Publishers Weekly, Library Journal, and Booklist. She is a New York Times and a USA Today Bestseller.

Advertisement
Advertisement
×