For the best experience, open
https://m.punjabitribuneonline.com
on your mobile browser.
Advertisement

ਮਲਟੀਪਰਪਜ਼ ਹੈਲਥ ਵਰਕਰ ਅੱਜ ਕਰਨਗੇ ਰੋਸ ਮੁਜ਼ਾਹਰਾ

08:18 AM Jul 07, 2024 IST
ਮਲਟੀਪਰਪਜ਼ ਹੈਲਥ ਵਰਕਰ ਅੱਜ ਕਰਨਗੇ ਰੋਸ ਮੁਜ਼ਾਹਰਾ
Advertisement

ਪੱਤਰ ਪ੍ਰੇਰਕ
ਭੁੱਚੋ ਮੰਡੀ, 6 ਜੁਲਾਈ
ਸਿਹਤ ਵਿਭਾਗ ਵਿੱਚ ਮਲਟੀਪਰਪਜ਼ ਹੈਲਥ ਵਰਕਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਵਾਉਣ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਭਲਕੇ 7 ਜੁਲਾਈ ਨੂੰ ਜਲੰਧਰ ਜ਼ਿਮਨੀ ਚੋਣਾਂ ਵਿੱਚ ਤਿੱਖਾ ਰੋਸ ਪ੍ਰਦਰਸ਼ਨ ਕਰਨਗੇ। ਯੂਨੀਅਨ ਦੇ ਆਗੂੂ ਮਨਪ੍ਰੀਤ ਸਿੰਘ ਭੁੱਚੋ ਮੰਡੀ ਨੇ ਦੱਸਿਆ ਕਿ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਦੀ ਸਹਿਮਤੀ ਨਾਲ ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋਂ ਸਾਂਝੀਆਂ ਮੰਗਾਂ ਨੂੰ ਲੈ ਕੇ 7 ਜੁਲਾਈ ਨੂੰ ਜਲੰਧਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

Advertisement

Advertisement
Advertisement
Author Image

sukhwinder singh

View all posts

Advertisement