ਮੁੰਬਈ ਹਮਲੇ: ਅਮਰੀਕੀ ਅਦਾਲਤ ਵੱਲੋਂ ਰਾਣਾ ਦੀ ਜ਼ਮਾਨਤ ਅਰਜ਼ੀ ਖਾਰਜ
12:24 PM Jul 25, 2020 IST
ਵਾਸ਼ਿੰਗਟਨ, 25 ਜੁਲਾਈ
Advertisement
ਅਮਰੀਕਾ ਦੀ ਅਦਾਲਤ ਨੇ ਕੈਨੇਡੀਅਨ ਕਾਰੋਬਾਰੀ ਤਹਾਵੁੱਰ ਰਾਣਾ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ, ਜਿਸ ਨੂੰ ਭਾਰਤ ਨੇ 2008 ਦੇ ਮੁੰਬਈ ਅਤਿਵਾਦੀ ਹਮਲਿਆਂ ਵਿਚ ਸ਼ਾਮਲ ਹੋਣ ਲਈ ਭਗੌੜਾ ਕਰਾਰ ਦਿੱਤਾ ਹੋਇਆ ਹੈ। ਡੇਵਿਡ ਕੋਲਮੈਨ ਹੈਡਲੀ ਦੇ ਬਚਪਨ ਦੇ ਦੋਸਤ ਰਾਣਾ (59) ਨੂੰ 10 ਜੂਨ ਨੂੰ ਲਾਸ ਏਂਜਲਸ ਵਿੱਚ 2008 ਵਿੱਚ ਮੁੰਬਈ ਅਤਿਵਾਦੀ ਹਮਲੇ ਵਿੱਚ ਸ਼ਾਮਲ ਹੋਣ ਸਬੰਧੀ ਭਾਰਤ ਦੇ ਹਵਾਲੇ ਕਰਨ ਦੀ ਬੇਨਤੀ ’ਤੇ ਦੁਬਾਰਾ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਹਮਲੇ ਵਿੱਚ ਛੇ ਅਮਰੀਕੀਆਂ ਸਣੇ 166 ਲੋਕ ਮਾਰੇ ਗਏ ਸਨ। 21 ਜੁਲਾਈ ਨੂੰ 24 ਪੰਨਿਆਂ ਦੇ ਆਦੇਸ਼ ਵਿੱਚ ਲਾਸ ਏਂਜਲਸ ਵਿੱਚ ਅਮਰੀਕੀ ਜ਼ਿਲ੍ਹਾ ਅਦਾਲਤ ਦੀ ਜੱਜ ਜੈਕਲੀਨ ਚੂਲਜੀਅਨ ਨੇ ਰਾਣਾ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਸ ਦੇ ਫ਼ਰਾਰ ਹੋਣ ਦਾ ਖ਼ਤਰਾ ਹੈ। ਅਮਰੀਕੀ ਸਰਕਾਰ ਨੇ ਉਸ ਨੂੰ ਜ਼ਮਾਨਤ ‘ਤੇ ਰਿਹਾਅ ਕਰਨ ਦਾ ਵਿਰੋਧ ਕਰਦਿਆਂ ਇਹ ਦਲੀਲ ਦਿੱਤੀ ਕਿ ਉਹ ਕੈਨੇਡਾ ਭੱਜ ਸਕਦਾ ਹੈ।
Advertisement
Advertisement