ਮੁੰਬਈ: ਆਰਬੀਆਈ ਨੇ ਲਗਾਤਾਰ 8ਵੀਂ ਵਾਰ ਰੈਪੋ ਦਰ ਨੂੰ 6.5% ’ਤੇ ਬਰਕਰਾਰ ਰੱਖਿਆ
11:40 AM Jun 07, 2024 IST
Advertisement
ਮੁੰਬਈ, 7 ਜੂਨ
ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਚਾਲੂ ਵਿੱਤੀ ਸਾਲ ਦੀ ਦੂਜੀ ਦੋ-ਮਾਸਿਕ ਮੁਦਰਾ ਨੀਤੀ ਸਮੀਖਿਆ ’ਚ ਲਗਾਤਾਰ ਅੱਠਵੀਂ ਵਾਰ ਨੀਤੀਗਤ ਦਰ ਰੈਪੋ 'ਚ ਕੋਈ ਬਦਲਾਅ ਨਹੀਂ ਕੀਤਾ ਅਤੇ ਇਸ ਨੂੰ 6.5 ਫੀਸਦੀ 'ਤੇ ਬਰਕਰਾਰ ਰੱਖਿਆ। ਵਿਸ਼ਵਵਿਆਪੀ ਬੇਯਕੀਨੀ ਕਾਰਨ ਮਹਿੰਗਾਈ ’ਤੇ ਕਾਬੂ ਰੱਖਣ ਭਾਵ ਚਾਰ ਫੀਸਦ ’ਤੇ ਲਿਆਉਣ ਅਤੇ ਆਰਥਿਕ ਵਿਕਾਸ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਨੀਤੀਗਤ ਦਰ ਨੂੰ ਕੋਈ ਬਦਲਾਅ ਨਹੀਂ ਕੀਤਾ ਗਿਆ। ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ ਮੁਦਰਾ ਨੀਤੀ ਕਮੇਟੀ (ਐੱਮਪੀਸੀ) ਦੀ ਤਿੰਨ ਦਿਨਾਂ ਬੈਠਕ ਵਿੱਚ ਲਏ ਫੈਸਲੇ ਦੀ ਜਾਣਕਾਰੀ ਦਿੱਤੀ।
Advertisement
Advertisement
Advertisement