ਮੁੰਬਈ: US Consulate General ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
06:05 PM Jun 15, 2025 IST
ਮੁੰਬਈ, 15 ਜੂਨ
ਇੱਥੋਂ ਦੇ ਬਾਂਦਰਾ ਕੁਰਲਾ ਕੰਪਲੈਕਸ (ਬੀਕੇਸੀ) ਸਥਿਤ ਅਮਰੀਕੀ ਕੌਂਸੁਲੇਟ ਜਨਰਲ ਦਫ਼ਤਰ ਨੂੰ ਫੋਨ ’ਤੇ ਕੰਪਲੈਕਸ ਵਿੱਚ ਬੰਬ ਧਮਾਕਾ ਕਰਨ ਦੀ ਧਮਕੀ ਦਿੱਤੀ ਗਈ ਪਰ ਤਲਾਸ਼ੀ ਤੋਂ ਬਾਅਦ ਉੱਥੇ ਕੁਝ ਵੀ ਸ਼ੱਕੀ ਨਹੀਂ ਮਿਲਿਆ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ।
ਬੀਕੇਸੀ ਪੁਲੀਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਕੌਂਸੁਲੇਟ ਜਨਰਲ ਦਫ਼ਤਰ ਨੂੰ ਸ਼ਨਿਚਰਵਾਰ ਰਾਤ ਨੂੰ ਕਰੀਬ 8 ਵਜੇ ਇਕ ਅਣਪਛਾਤੇ ਵਿਅਕਤੀ ਦਾ ਫੋਨ ਆਇਆ, ਜਿਸ ਵਿੱਚ ਕੰਪਲੈਕਸ ’ਚ ਧਮਾਕਾ ਕਰਨ ਦੀ ਧਮਕੀ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲਦੇ ਹੀ ਬੰਬ ਨਕਾਰਾ ਕਰਨ ਵਾਲੇ ਦਸਤੇ ਦੀ ਟੀਮ ਮੌਕੇ ’ਤੇ ਪਹੁੰਚ ਗਈ। ਹਾਲਾਂਕਿ, ਤਲਾਸ਼ੀ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ। ਅਧਿਕਾਰੀ ਨੇ ਦੱਸਿਆ ਕਿ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀਆਂ ਸਬੰਧਤ ਧਾਰਾਵਾਂ ਤਹਿਤ FIR ਦਰਜ ਕਰ ਲਈ ਗਈ ਹੈ ਅਤੇ ਪੁਲੀਸ ਫੋਨ ਕਰਨ ਵਾਲੇ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। -ਪੀਟੀਆਈ
Advertisement
Advertisement