ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਗਰ ਨਿਗਮ ਕਮਿਸ਼ਨਰ ਵੱਲੋਂ ਡਿਊਟੀ ’ਚ ਕੁਤਾਹੀ ਵਰਤਣ ’ਤੇ ਚਾਰ ਕਾਮੇ ਮੁਅੱਤਲ

08:49 AM Aug 04, 2023 IST

ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 3 ਅਗਸਤ
ਚੰਡੀਗੜ੍ਹ ਨਗਰ ਨਿਗਮ ਕਮਿਸ਼ਨਰ ਆਨੰਦਿਤਾ ਮਿਤਰਾ ਨੇ ਡਿਊਟੀ ਵਿੱਚ ਕੁਤਾਹੀ ਵਰਤਣ ਵਾਲੇ ਨਿਗਮ ਦੇ ਚਾਰ ਕਰਮਚਾਰੀਆਂ ਦਾ ਸਖ਼ਤ ਨੋਟਿਸ ਲੈਂਦਿਆਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਹੈ। ਨਗਰ ਨਿਗਮ ਕਮਿਸ਼ਨਰ ਆਨੰਦਿਤਾ ਮਿਤਰਾ ਨੇ ਪਿੰਡ ਹੱਲੋਮਾਜਰਾ ਅਤੇ ਸੈਕਟਰ-21 ਵਿੱਚ ਗੈਰਹਾਜ਼ਰ ਮਿਲੇ ਦੋਵੇਂ ਟਿਊਬਵੈੱਲ ਅਪਰੇਟਰਾਂ ਸਣੇ ਇਥੇ ਸੁਖਨਾ ਝੀਲ ਵਿੱਚ ਜਨਤਕ ਪਖਾਨਿਆਂ ਦੇ ਰੱਖ ਰਖਾਵ ਲਈ ਲਾਪ੍ਰਵਾਹੀ ਵਰਤਣ ਵਾਲੇ ਦੋ ਕਰਮਚਾਰੀਆਂ ਦੀਆਂ ਸੇਵਾਵਾਂ ਸਮਾਪਤ ਕਰ ਦਿੱਤੀਆਂ। ਕਮਿਸ਼ਨਰ ਨੇ ਦੱਸਿਆ ਕਿ ਨਿਗਮ ਵਲੋਂ ਸ਼ਹਿਰ ਵਿੱਚ ਪਾਣੀ ਦੀ ਸੁਚਾਰੂ ਸਪਲਾਈ ਅਤੇ ਜਨਤਕ ਪਖਾਨਿਆਂ ਵਿੱਚ ਸਵੱਛਤਾ ਨੂੰ ਲੈ ਕੇ ਚਲਾਈ ਜਾ ਰਹੀ ਮੁਹਿੰਮ ਤਹਿਤ ਕੀਤੀ ਗਈ ਚੈਕਿੰਗ ਦੌਰਾਨ ਇਨ੍ਹਾਂ ਚਾਰ ਕਰਮਚਾਰੀਆਂ ਦੀ ਕੁਤਾਹੀ ਸਾਹਮਣੇ ਆਈ ਹੈ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਦੀ ਮੁਹਿੰਮ ਤਹਿਤ ਅਧਿਕਾਰੀਆਂ ਵੱਲੋਂ ਅੱਜ ਸਵੇਰੇ ਲਗਪਗ ਸੱਤ ਵਜੇ ਸ਼ਹਿਰ ਵਿੱਚ ਕੀਤੀ ਜਾਂਚ ਦੌਰਾਨ ਹੱਲੋ ਮਾਜਰਾ ਅਤੇ ਸੈਕਟਰ-21 ਦੇ ਵਾਟਰ ਵਰਕਸ ’ਤੇ ਤਾਇਨਾਤ ਦੋਵੇਂ ਕਰਮਚਾਰੀ ਡਿਊਟੀ ਤੋਂ ਗੈਰਹਾਜ਼ਰ ਪਾਏ ਗਏ ਸਨ। ਨਿਗਮ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਨਗਰ ਨਿਗਮ ਦੀਆਂ ਟੀਮਾਂ ਵੱਲੋਂ ਪਿਛਲੇ ਲਗਪਗ 10 ਦਿਨਾਂ ਵਿੱਚ ਇਥੋਂ ਦੇ ਸੈਕਟਰ-27 ਸੀ ਮਾਰਕੀਟ, ਸੈਕਟਰ-8 ਸੀ ਮਾਰਕੀਟ, ਰਾਮ ਦਰਬਾਰ ਤੇ ਹੱਲੋਮਾਜਰਾ ਦੇ ਸਾਹਮਣੇ ਜਨਤਕ ਪਖਾਨਿਆਂ ਦੀ ਕੀਤੀ ਗਈ ਜਾਂਚ ਦੌਰਾਨ ਉਥੇ ਰੱਖ ਰਖਾਵ ਦੀ ਸਥਿਤੀ ਖਰਾਬ ਪਾਈ ਗਈ। ਅਨੰਦਿਤਾ ਮਿੱਤਰਾ ਨੇ ਦੱਸਿਆ ਕਿ ਇਨ੍ਹਾਂ ਪਖਾਨਿਆਂ ਦੇ ਰੱਖ ਰਖਾਵ ਲਈ ਜ਼ਿੰਮੇਦਾਰ ਸਬੰਧਤ ਨਿੱਜੀ ਏਜੰਸੀਆਂ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ ਤੇ ਪੰਜ ਤੋਂ ਦਸ ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।

Advertisement

Advertisement
Advertisement