ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਗਰ ਕੌਂਸਲ ਮਾਨਸਾ ਨੇ ਸ਼ਹਿਰ ’ਚ ਵਿੱਢੀ ਸਫਾਈ ਮੁਹਿੰਮ

07:12 AM Mar 29, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਪੱਤਰ ਪ੍ਰੇਰਕ
ਮਾਨਸਾ, 28 ਮਾਰਚ
ਨਗਰ ਕੌਂਸਲ ਮਾਨਸਾ ਵੱਲੋਂ ਵਿੱਢੀ ਗਈ ਸਫ਼ਾਈ ਮੁਹਿੰਮ ਦਾ ਆਗਾਜ਼ ਅੱਜ ਸ਼ਹਿਰ ਵਿੱਚ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ, ਸਹਾਇਕ ਡਿਪਟੀ ਕਮਿਸ਼ਨਰ ਤੋਂ ਇਲਾਵਾ ਨਗਰ ਕੌਂਸਲ ਦੇ ਪ੍ਰਧਾਨ ਵਿਜੇ ਸਿੰਗਲਾ ਨੇ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਗਰ ਕੌਂਸਲ ਦੀ ਇਹ ਮੁਹਿੰਮ ਲਗਾਤਾਰ ਇਸੇ ਤਰ੍ਹਾਂ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਸਫਾਈ ਵਿਵਸਥਾ ਨੂੰ ਲੈਕੇ ਨਗਰ ਕੌਂਸਲ ਲਗਾਤਾਰ ਅਭਿਆਨ ਤਹਿਤ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਗਲੀਆਂ, ਨਾਲੀਆਂ ਬਣਾਉਣ ਤੋਂ ਇਲਾਵਾ ਸ਼ਹਿਰ ਦੀ ਸਫਾਈ ਆਦਿ ਨੂੰ ਵੀ ਪੂਰੀ ਤਰਜੀਹ ਦਿੱਤੀ ਜਾ ਰਹੀ ਹੈ। ਨਗਰ ਕੌਸਲ ਦੇ ਪ੍ਰਧਾਨ ਵਿਜੈ ਸਿੰਗਲਾ ਨੇ ਕਿਹਾ ਕਿ ਸਰਕਾਰ ਵਲੋਂ ਸ਼ਹਿਰ ਦੇ ਸਮੁੱਚੇ ਵਿਕਾਸ ਲਈ, ਜੋ ਗਰਾਂਟ ਭੇਜੀ ਗਈ ਸੀ, ਉਸਦੇ ਕੰਮ ਕਾਫੀ ਦੇਰ ਪਹਿਲਾਂ ਦੇ ਚੱਲ ਰਹੇ ਹਨ, ਜੋ ਆਉਂਦੇ ਕੁੱਝ ਦਿਨਾਂ ਵਿਚ ਸਮਾਪਤ ਹੋ ਜਾਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਇਸ ਵਿਚ ਖਾਸ ਜਗ੍ਹਾ ਦਿੱਤੀ ਗਈ ਹੈ।

Advertisement

Advertisement
Advertisement