ਨਗਰ ਕੌਂਸਲ ਵੱਲੋਂ ਸਵੱਛ ਭਾਰਤ ਮਿਸ਼ਨ ਤਹਿਤ ਸਫ਼ਾਈ ਮੁਹਿੰਮ ਸ਼ੁਰੂ
ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 19 ਅਗਸਤ
ਸਵੱਛ ਭਾਰਤ ਮਿਸ਼ਨ ਤਹਿਤ ਮਾਨਯੋਗ ਸਥਾਨਕ ਸਰਕਾਰ ਵਿਭਾਗ ਪੰਜਾਬ ਚੰਡੀਗੜ੍ਹ ਅਤੇ ਪ੍ਰਾਜੈਕਟ ਡਾਇਰੈਕਟਰ ਸਵੱਛ ਭਾਰਤ ਮਿਸ਼ਨ ਪੁਰਣ ਸਿੰਘ, ਸਹਾਇਕ ਪ੍ਰਾਜੈਕਟ ਡਾਇਰੈਕਟਰ ਨਰੇਸ਼ ਕੁਮਾਰ (ਪੀਐੱਮਆਈਡੀਸੀ), ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਲੁਧਿਆਣਾ ਡਾ. ਰੁਪਿੰਦਪਾਲ ਸਿੰਘ, ਕਾਰਜਸਾਧਕ ਅਫ਼ਸਰ ਗੁਰਪਾਲ ਸਿੰਘ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਕੌਂਸਲ ਮਾਛੀਵਾੜਾ ਵੱਲੋਂ ਸ਼ਹਿਰ ਵਿੱਚ 19 ਤੋਂ 23 ਅਗਸਤ ਤੱਕ ਵਿਸ਼ੇਸ਼ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਨਗਰ ਕੌਂਸਲ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਪਲਾਸਟਿਕ ਪਿਕਿੰਗ ਅਤੇ ਪਲੋਗਿੰਗ ਡਰਾਈਵ ਕਾਰਵਾਈ ਗਈ ਜਿਸ ਤਹਿਤ ਨਗਰ ਕੌਂਸਲ ਦੇ ਕਰਮਚਾਰੀਆਂ ਅਤੇ ਸੈਨੀਟੇਸ਼ਨ ਬ੍ਰਾਂਚ ਵੱਲੋਂ ਸਿੰਗਲ ਯੂਜ ਪਲਾਸਟਿਕ ਇਕੱਠੀ ਕੀਤੀ ਗਈ। ਇਸ ਤੋਂ ਇਲਾਵਾ ਜੀਵੀਪੀ ਪੁਆਇੰਟ ਖਤਮ ਕਰ ਕੇ ਸੁੰਦਰਤਾ ਕੀਤੀ ਬੂਟੇ ਲਗਾਏ ਗਏ। ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਆਪਣਾ ਆਲਾ-ਦੁਆਲਾ ਸਾਫ ਸੁਥਰਾ ਰੱਖੋ, ਕਿਸੇ ਵੀ ਤਰ੍ਹਾਂ ਦਾ ਕੂੜਾ ਆਲੇ-ਦੁਆਲੇ ਨਾ ਸੁੱਟੋ, ਖਾਸ ਕਰ ਸਟਰੀਟ ਫੂਡ ਦੀ ਵਰਤੋਂ ਕਰਨ ਉਪਰੰਤ ਪੈਦਾ ਹੋਣ ਵਾਲੇ ਵੇਸਟ ਨੂੰ ਗਲੀਆਂ ਨਾਲੀਆਂ ਵਿਚ ਨਾ ਸੁੱਟੋ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ-ਸੁਥਰਾ ਬਣਾਉਣ ਵਿੱਚ ਸਹਿਯੋਗ ਦਿਓ। ਕਾਰਜਸਾਧਕ ਅਫਸਰ ਗੁਰਪਾਲ ਸਿੰਘ ਤੇ ਸੈਨੇਟਰੀ ਇੰਸਪੈਕਟਰ ਸੁਖਦੇਵ ਸਿੰਘ ਬਿੱਟੂ ਨੇ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਵਿਚ ਵੱਧ ਤੋਂ ਵੱਧ ਕੌਂਸਲ ਦਾ ਸਾਥ ਦਿੱਤਾ ਜਾਵੇ।