For the best experience, open
https://m.punjabitribuneonline.com
on your mobile browser.
Advertisement

Municipal elections ਪੰਜ ਨਗਰ ਨਿਗਮਾਂ ਤੇ 44 ਮਿਉੁਂਸਿਪਲ ਕੌਂਸਲਾਂ/ਨਗਰ ਪੰਚਾਇਤਾਂ ਲਈ ਚੋਣਾਂ ਭਲਕੇ

04:30 PM Dec 20, 2024 IST
municipal elections ਪੰਜ ਨਗਰ ਨਿਗਮਾਂ ਤੇ 44 ਮਿਉੁਂਸਿਪਲ ਕੌਂਸਲਾਂ ਨਗਰ ਪੰਚਾਇਤਾਂ ਲਈ ਚੋਣਾਂ ਭਲਕੇ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਦਸੰਬਰ
ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਤੇ ਫਗਵਾੜਾ ਦੀਆਂ ਪੰਜ ਨਗਰ ਨਿਗਮਾਂ, 44 ਮਿਉਂਸਿਪਲ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ 21 ਦਸੰਬਰ ਨੂੰ ਵੋਟਾਂ ਪੈਣਗੀਆਂ। ਵੋਟਿੰਗ ਸਵੇਰੇ 7 ਤੋਂ ਸ਼ਾਮੀਂ 4 ਵਜੇ ਤੱਕ ਪੈਣਗੀਆਂ। ਚੋਣਾਂ ਦੇ ਨਤੀਜੇ ਵੀ ਉਸੇ ਦਿਨ ਆਉਣ ਦੀ ਉਮੀਦ ਹੈ।

Advertisement

Advertisement

ਪੰਜਾਬ ਰਾਜ ਚੋੋੋਣ ਕਮਿਸ਼ਨ ਦੇ ਤਰਜਮਾਨ ਨੇ ਕਿਹਾ ਕਿ ਨੇਮਾਂ ਮੁਤਾਬਕ ਸਰਕਾਰੀ ਮੁਲਾਜ਼ਮਾਂ ਤੇ ਹੋਰਨਾਂ ਵਰਕਰਾਂ ਨੂੰ ਵੋਟ ਪਾਉਣ ਵਾਸਤੇ ਇਨ੍ਹਾਂ ਨਿਗਮ ਚੋਣਾਂ ਲਈ ਵਿਸ਼ੇਸ਼ ਛੁੱਟੀ ਰਹੇਗੀ।

ਇਸੇ ਤਰ੍ਹਾਂ ਉਨ੍ਹਾਂ ਸਾਰੇ ਸਕੂਲਾਂ ਵਿਚ ਭਲਕੇ ਛੁੱਟੀ ਰਹੇਗੀ, ਜਿਨ੍ਹਾਂ ਦੀਆਂ ਇਮਾਰਤਾਂ ਚੋਣ ਮੰਤਵਾਂ ਲਈ ਵਰਤੀਆਂ ਜਾਣਗੀਆਂ। ਭਲਕੇ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ‘ਡਰਾਈ ਡੇਅ’ ਐਲਾਨਿਆ ਗਿਆ ਹੈ।

ਤਰਜਮਾਨ ਨੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ 21 ਦਸੰਬਰ ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਤੇ ਸਮੈਸਟਰ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਸ ਦੌਰਾਨ ਚੋਣ ਅਮਲਾ ਅੱਜ ਈਵੀਐੱਮਜ਼ ਤੇ ਹੋਰ ਸਾਮਾਨ ਲੈ ਕੇ ਸਬੰਧਤ ਪੋਲਿੰਗ ਸਟੇੇਸ਼ਨਾਂ ਲਈ ਰਵਾਨਾ ਹੋ ਗਿਆ ਹੈ। ਨਿਗਮ ਚੋਣਾਂ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਤਸਵੀਰਾਂ: ਰਾਜੇਸ਼ ਸੱਚਰ, ਵਿਸ਼ਾਲ ਕੁਮਾਰ (ਅੰਮ੍ਰਿਤਸਰ) ਤੇ ਹਿਮਾਂਸ਼ੂ ਮਹਾਜਨ (ਲੁਧਿਆਣਾ)।

Advertisement
Author Image

Advertisement