ਨਿਗਮ ਚੋਣਾਂ: ਪ੍ਰਚਾਰ ਮੁਹਿੰਮ ਭਖਾਉਣ ਲਈ ਫਗਵਾੜਾ ਪੁੱਜੇ ਰੂਪਾਣੀ
ਜਸਬੀਰ ਸਿੰਘ ਚਾਨਾ
ਫਗਵਾੜਾ, 17 ਦਸੰਬਰ
ਨਗਰ ਨਿਗਮ ਚੋਣਾਂ ਲਈ ਪ੍ਰਚਾਰ ਮੁਹਿੰਮ ਭਖਾਉਣ ਵਾਸਤੇ ਅੱਜ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੂਪਾਣੀ ਫਗਵਾੜਾ ਪਹੁੰਚੇ। ਉਨ੍ਹਾਂ ਦੇ ਫਗਵਾੜਾ ਪਹੁੰਚਣ ’ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਹੇਠ ਸਾਬਕਾ ਕੇਂਦਰੀ ਮੰਤਰੀ ਸ਼ੋਮ ਪ੍ਰਕਾਸ਼, ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ, ਸੂਬਾ ਭਾਜਪਾ ਦੇ ਇੰਚਾਰਜ ਸ੍ਰੀਨਿਵਾਸਲੂ ਨੇ ਸਵਾਗਤ ਕੀਤਾ। ਨਗਰ ਨਿਗਮ ਚੋਣਾਂ ਲਈ ਭਾਜਪਾ ਵੱਲੋਂ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਭਾਜਪਾ ਦੇ ਆਗੂਆਂ ਨੇ ਨਗਰ ਨਿਗਮ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਭਾਜਪਾ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਡਿਊਟੀਆਂ ਲਗਾਈਆਂ। ਇਸ ਮੌਕੇ ਵਿਜੇ ਰੂਪਾਣੀ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਲਈ ਭਾਜਪਾ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਦਾਅਵਾ ਕੀਤਾ ਕਿ ਫਗਵਾੜਾ ਦੇ ਸਾਰੇ ਵਾਰਡਾਂ ਵਿੱਚ ਭਾਜਪਾ ਇਕੱਲਿਆਂ ਸ਼ਾਨਦਾਰ ਜਿੱਤ ਹਾਸਲ ਕਰ ਕੇ ਆਪਣਾ ਮੇਅਰ ਬਣਾਵੇਗੀ। ਉਨ੍ਹਾਂ ਨੇ ਕਿਹਾ ਕਿ ਭਾਜਪਾ ਦੇ ਸੱਤਾ ’ਤੇ ਆਉਣ ’ਤੇ ਸ਼ਹਿਰ ਵਿੱਚ ਆ ਰਹੀ ਸੀਵਰੇਜ ਦੀ ਸਮੱਸਿਆ, ਸੜਕਾਂ ਦੀ ਮੁਰੰਮਤ ਆਦਿ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।
ਇਸ ਮੌਕੇ ਭਾਜਪਾ ਦੇ ਮੀਤ ਪ੍ਰਧਾਨ ਰਾਜੇਸ਼ ਬਾਂਗਾ, ਪੰਜਾਬ ਦੇ ਸਹਿ-ਇੰਚਾਰਜ ਡਾ. ਨਰਿੰਦਰ ਸਿੰਘ ਰੈਨਾ, ਸੂਰਜ ਭਾਰਦਵਾਜ, ਪ੍ਰਿਯੰਕਾ ਵਾਲੀਆ, ਰਾਜੀਵ ਪਾਹਵਾ, ਅਨੀਤਾ ਸੋਮ ਪ੍ਰਕਾਸ਼, ਤੇਜਸਵੀ ਭਾਰਦਵਾਜ, ਅਰੁਣ ਖੋਸਲਾ, ਬਲਭੱਦਰ ਸੈਨ ਦੁੱਗਲ ਆਦਿ ਹਾਜ਼ਰ ਸਨ।