ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰੂਪਨਗਰ ਸਿਟੀ ਪੁਲੀਸ ਥਾਣੇ ਵਿੱਚ ਕਤਲ ਕੇਸ ਦੇ ਮੁਲਜ਼ਮ ਵੱਲੋਂ ਖੁਦਕੁਸ਼ੀ

12:42 PM Apr 20, 2025 IST
featuredImage featuredImage

ਜਗਮੋਹਨ ਸਿੰਘ
ਰੂਪਨਗਰ, 20 ਅਪਰੈਲ
ਸਥਾਨਕ ਸਿਟੀ ਪੁਲੀਸ ਥਾਣੇ ਵਿੱਚ ਅਗਵਾ ਤੇ ਕਤਲ ਮਾਮਲੇ ਵਿੱਚ ਮੁਲਜ਼ਮ ਵਿਅਕਤੀ ਨੇ ਰਹੱਸਮਈ ਹਾਲਾਤ ਵਿੱਚ ਖੁਦਕੁਸ਼ੀ ਕਰ ਲਈ।

Advertisement

ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਸ਼ਨਿੱਚਰਵਾਰ ਰਾਤ ਨੂੰ ਸਿਟੀ ਥਾਣੇ ਵਿੱਚ ਪ੍ਰਿੰਸ ਨਾਮ ਦੇ ਵਿਅਕਤੀ ਨੇ ਕੰਬਲ ਪਾੜ ਕੇ ਰੱਸੀ ਬਣਾਈ ਅਤੇ ਰੱਸੀ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਦੀ ਜਾਂਚ ਐਤਵਾਰ ਸਵੇਰੇ ਇੱਕ ਜੁਡੀਸ਼ੀਅਲ ਮੈਜਿਸਟਰੇਟ ਦੀ ਹਾਜ਼ਰੀ ਵਿੱਚ ਕੀਤੀ ਜਾ ਰਹੀ ਹੈ। ਥਾਣੇ ਦਾ ਗੇਟ ਬੰਦ ਕਰ ਦਿੱਤਾ ਗਿਆ ਹੈ। ਮੀਡੀਆ ਨੂੰ ਵੀ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ।

ਪ੍ਰਿੰਸ ਪੁੱਤਰ ਭੀਮ ਬਹਾਦਰ ਵਿਆਹਿਆ ਹੋਇਆ ਸੀ ਅਤੇ ਉਸ ਦੇ ਚਾਰ ਬੱਚੇ ਸਨ। ਪ੍ਰਿੰਸ ਨਸ਼ੇ ਦਾ ਆਦੀ ਸੀ ਅਤੇ ਪਹਿਲਾਂ ਵੀ ਪੁਲੀਸ ਹਿਰਾਸਤ ਵਿੱਚ ਖੁਦਕੁਸ਼ੀ ਦੀ ਕੋਸ਼ਿਸ਼ ਕਰ ਚੁੱਕਾ ਸੀ। ਉਹ 13 ਅਪਰੈਲ ਤੋਂ ਸ਼ਹਿਰ ਦੇ ਨਾਲ ਲੱਗਦੇ ਪਿੰਡ ਸ਼ਾਮਪੁਰਾ ਦੇ ਅਮਰਪ੍ਰੀਤ ਸਿੰਘ ਉਰਫ਼ ਪ੍ਰੀਤ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਮੁਲਜ਼ਮ ਸੀ। ਹਾਲ ਹੀ ਵਿੱਚ ਅਮਰਪ੍ਰੀਤ ਦੀ ਲਾਸ਼ ਮੁਹਾਲੀ ਤੋਂ ਬਰਾਮਦ ਹੋਈ ਸੀ। ਪੁਲੀਸ ਨੇ ਕੇਸ ਵਿੱਚ ਕਤਲ ਦੇ ਦੋਸ਼ ਜੋੜੇ ਹਨ।

Advertisement

Advertisement