ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਤਲ ਕਾਂਡ: ਪੁਲੀਸ ਮੁਕਾਬਲੇ ਮਗਰੋਂ ਮੁੱਖ ਮੁਲਜ਼ਮ ਕਾਬੂ

08:53 AM Aug 28, 2024 IST

ਨਵੀਂ ਦਿੱਲੀ, 27 ਅਗਸਤ
ਉੱਤਰ-ਪੂਰਬੀ ਦਿੱਲੀ ਦੇ ਗੋਕਲਪੁਰੀ ਖੇਤਰ ਵਿੱਚ ਪੁਲੀਸ ਨੇ ਮੁਕਾਬਲੇ ਮਗਰੋਂ ਇਕ ਲੋੜੀਂਦੇ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਪੁਲੀਸ ਨੇ ਦੱਸਿਆ ਕਿ ਪਿੰਡ ਗੋਕਲਪੁਰ ਦਾ ਰਹਿਣ ਵਾਲਾ ਰਵੀ ਉਰਫ਼ ਰਿੰਕੂ (42) ਸ਼ਨਿਚਰਵਾਰ ਨੂੰ ਹੋਏ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਹੈ। ਇਸ ਮਾਮਲੇ ਵਿੱਚ ਉਸ ਦੇ ਤਿੰਨ ਸਾਥੀਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਹੀ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਅਨੁਸਾਰ ਗੋਕੁਲਪੁਰੀ ਖੇਤਰ ’ਚ ਸ਼ਰਾਬ ਪੀਂਦੇ ਸਮੇਂ ਮਾਮੂਲੀ ਗੱਲ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਰਵੀ ਅਤੇ ਉਸ ਦੇ ਦੋਸਤ ਨੇ ਨੀਰਜ ਅਰੋੜਾ ਦਾ ਕਥਿਤ ਤੌਰ ’ਤੇ ਕਤਲ ਕਰ ਦਿੱਤਾ ਸੀ। ਡੀਸੀਪੀ (ਉੱਤਰ-ਪੂਰਬ) ਜੋਏ ਟਿਰਕੀ ਨੇ ਦੱਸਿਆ ਕਿ ਰਵੀ ਖ਼ਿਲਾਫ਼ ਕੁੱਲ ਸੱਤ ਫੌਜਦਾਰੀ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਪਾਂਡਵ ਨਗਰ, ਜੋਤੀ ਨਗਰ ਅਤੇ ਗੋਕਲਪੁਰੀ ਵਿੱਚ ਕਤਲ ਦੇ ਤਿੰਨ ਕੇਸ ਸ਼ਾਮਲ ਹਨ। ਡੀਸੀਪੀ ਨੇ ਦੱਸਿਆ ਕਿ ਪਿਛਲੇ 10 ਸਾਲਾਂ ਵਿੱਚ ਉਸ ਖ਼ਿਲਾਫ਼ ਲੁੱਟ-ਖੋਹ, ਜਬਰੀ ਵਸੂਲੀ ਅਤੇ ਅਪਰਾਧਿਕ ਹਮਲੇ ਦੇ ਕੇਸ ਵੀ ਦਰਜ ਹਨ। ਟਿਰਕੀ ਨੇ ਦੱਸਿਆ ਕਿ ਸੋਮਵਾਰ ਰਾਤ ਨੂੰ ਸੂਚਨਾ ਮਿਲੀ ਸੀ ਕਿ ਰਵੀ ਗੋਕਲਪੁਰੀ ’ਚ ਕਿਸੇ ਨੂੰ ਮਿਲਣ ਆ ਰਿਹਾ ਹੈ, ਜਿਸ ਦੇ ਆਧਾਰ ’ਤੇ ਪੁਲੀਸ ਨੇ ਉਸ ਨੂੰ ਫੜਨ ਲਈ ਗੰਦੇ ਨਾਲੇ ਕੋਲ ਜਾਲ ਵਿਛਾ ਦਿੱਤਾ। ਉਹ ਮੋਟਰਸਾਈਕਲ ’ਤੇ ਆਇਆ ਅਤੇ ਜਦੋਂ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਪੁਲੀਸ ’ਤੇ ਗੋਲੀਆਂ ਚਲਾ ਦਿੱਤੀਆਂ। ਉਸ ਨੇ ਦੋ ਵਾਰ ਗੋਲੀਬਾਰੀ ਕੀਤੀ ਪਰ ਕੋਈ ਜ਼ਖਮੀ ਨਹੀਂ ਹੋਇਆ। ਅਧਿਕਾਰੀ ਨੇ ਦੱਸਿਆ ਕਿ ਪੁਲੀਸ ਟੀਮ ਨੇ ਜਵਾਬੀ ਕਾਰਵਾਈ ਕੀਤੀ ਅਤੇ ਰਵੀ ਦੀ ਖੱਬੀ ਲੱਤ ਵਿੱਚ ਗੋਲੀ ਲੱਗੀ। ਮੁਲਜ਼ਮ ਦਾ ਜੀਟੀਬੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਉਸ ਕੋਲੋਂ ਇੱਕ ਪਿਸਤੌਲ, ਕਾਰਤੂਸ ਅਤੇ ਇੱਕ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। -ਪੀਟੀਆਈ

Advertisement

Advertisement