ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਤਲ ਮਾਮਲਾ: ਮੁਲਜ਼ਮਾਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਨੈਸ਼ਨਲ ਹਾਈਵੇ ਜਾਮ

02:38 PM Sep 22, 2024 IST
ਬਰਨਾਲਾ-ਮੋਗਾ ਕੌਮੀ ਹਾਈਵੇ ਉਪਰ ਟੱਲਲੇਵਾਲ ਨਹਿਰ ਦੇ ਪੁਲ 'ਤੇ ਰੋਸ ਮੁਜ਼ਾਹਰਾ ਕਰਦੇ ਹੋਏ ਵੱਡੀ ਗਿਣਤੀ ਲੋਕ।

ਲਖਵੀਰ ਸਿੰਘ ਚੀਮਾ
ਟੱਲੇਵਾਲ, 22 ਸਤੰਬਰ
ਬਰਨਾਲਾ ਜ਼ਿਲ੍ਹੇ ਦੇ ਪਿੰਡ ਨਰੈਣਗੜ੍ਹ ਸੋਹੀਆਂ ਵਿਖੇ ਚਾਰ ਦਿਨ ਪਹਿਲਾਂ ਕਥਿਤ ਤੌਰ ’ਤੇ ਸਹੁਰਾ ਪਰਿਵਾਰ ਵੱਲੋਂ ਕਤਲ ਕੀਤੀ ਗਈ ਨਵਵਿਆਹੁਤਾ ਲਈ ਇਨਸਾਫ ਦੀ ਮੰਗ ਨੂੰ ਲੈ ਕੇ ਪੀੜਤ ਪਰਿਵਾਰ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਇਨਸਾਫ਼ ਦੀ ਮੰਗ ਕਰਦਿਆਂ ਟੱਲੇਵਾਲ ਨਹਿਰ ਦੇ ਪੁਲ ਉੱਪਰ ਬਰਨਾਲਾ-ਮੋਗਾ ਨੈਸ਼ਨਲ ਹਾਈਵੇ ਜਾਮ ਕਰਕੇ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਧਰਨਾਕਾਰੀ ਮ੍ਰਿਤਕਾ ਦੇ ਪਿਤਾ ਅਜਮੇਰ ਸਿੰਘ, ਕਿਸਾਨ ਆਗੂ ਬੂਟਾ ਸਿੰਘ ਚਕਰ, ਕੁਲਵੰਤ ਸਿੰਘ ਭਦੌੜ, ਦਰਸ਼ਨ ਸਿੰਘ ਮਹਿਤਾ ਅਤੇ ਕਰਮਜੀਤ ਸਿੰਘ ਨੀਟਾ ਨੇ ਕਿਹਾ ਕਿ ਉਨ੍ਹਾਂ ਦੀ ਬੇਟੀ ਜਸਪ੍ਰੀਤ ਕੌਰ ਨੂੰ ਉਸਦੇ ਪਤੀ ਹਰਮਨਪ੍ਰੀਤ ਸਿੰਘ ਅਤੇ ਉਸ ਤੋਂ ਸਹੁਰਾ ਪਰਿਵਾਰ ਨੇ ਵਿਆਹ ਦੇ 24 ਦਿਨਾਂ ਬਾਅਦ ਹੀ ਬੇਰਹਿਮੀ ਨਾਲ ਕਤਲ ਕਰ ਦਿੱਤਾ। ਪੁਲੀਸ ਵੱਲੋਂ ਇਸ ਮਾਮਲੇ ਵਿੱਚ ਅਜੇ ਤੱਕ ਸਿਰਫ਼ ਇੱਕ ਮੁਲਜ਼ਮ ਪਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਦਕਿ ਤਿੰਨ ਮੁਲਜ਼ਮਾਂ ਦੀ ਗ੍ਰਿਫਤਾਰੀ ਬਾਕੀ ਹੈ।
ਇਸ ਦੇ ਰੋਸ ਵਜੋਂ ਅੱਜ ਇਸ ਨੈਸ਼ਨਲ ਹਾਈਵੇ ਨੂੰ ਜਾਮ ਕਰਨਾ ਪਿਆ ਹੈ ਅਤੇ ਜਿੰਨਾ ਸਮਾਂ ਚਾਰੇ ਮੁਲਜ਼ਮਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਉਹ ਆਪਣਾ ਪ੍ਰਦਰਸ਼ਨ ਜਾਰੀ ਰੱਖਣਗੇ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦਾ ਅੰਤਿਮ ਸੰਸਕਾਰ ਵੀ ਮੁਲਜ਼ਮਾਂ ਦੀ ਗ੍ਰਿਫਤਾਰੀ ਤੋਂ ਬਾਅਦ ਹੀ ਕੀਤਾ ਜਾਵੇਗਾ।
ਇਸ ਮੌਕੇ ਐਸ ਐਚਓ ਟੱਲੇਵਾਲ ਨਿਰਮਲਜੀਤ ਸਿੰਘ ਨੇ ਕਿਹਾ ਕਿ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦਕਿ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲੀਸ ਵੱਲੋਂ ਟੀਮਾਂ ਬਣਾ ਕੇ ਭਾਲ ਜਾਰੀ ਹੈ।

Advertisement

Advertisement