ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਤਲ ਮਾਮਲਾ: ਪਿੰਡ ਵਾਸੀਆਂ ਵੱਲੋਂ ਪਟਿਆਲਾ-ਮਾਨਸਾ ਮੁੱਖ ਮਾਰਗ ਜਾਮ

07:22 AM Sep 17, 2024 IST
ਮ੍ਰਿਤਕ ਗੁਰਮੇਲ ਸਿੰਘ ਦੀ ਮ੍ਰਿਤਕ ਦੇਹ ਲੈ ਕੇ ਧਰਨੇ ’ਤੇ ਬੈਠੇ ਪਿੰਡ ਵਾਸੀ।

ਕਰਨ ਭੀਖੀ
ਭੀਖੀ, 16 ਸਤੰਬਰ
ਨੇੜਲੇ ਪਿੰਡ ਅਤਲਾ ਖੁਰਦ ਵਿੱਚ ਬੀਤੇ ਦਿਨ ਕੁਝ ਵਿਅਕਤੀਆਂ ਵੱਲੋਂ ਗੁਰਮੇਲ ਸਿੰਘ ਉਰਫ ਮੇਲਾ ਵਾਸੀ ਅਤਲਾ ਦੀ ਕੁੱਟਮਾਰ ਕਰਕੇ ਹੱਤਿਆ ਕਰਨ ਸਬੰਧੀ ਪਿੰਡ ਵਾਸੀਆਂ ਵੱਲੋਂ ਸਥਾਨਕ ਪਟਿਆਲਾ-ਮਾਨਸਾ ਮੁੱਖ ਮਾਰਗ ’ਤੇ ਭੀਖੀ ਦੇ ਬਰਨਾਲਾ ਚੌਕ ਵਿੱਚ ਮ੍ਰਿਤਕ ਦੇਹ ਰੱਖ ਕੇ ਪੰਜਾਬ ਸਰਕਾਰ ਤੇ ਪੁਲੀਸ ਖ਼ਿਲਾਫ ਨਾਅਰੇਬਾਜ਼ੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਪੁਲੀਸ ਵੱਲੋਂ ਲਾਈਆਂ ਗਈਆਂ ਧਾਰਾਵਾਂ ਵਿੱਚ ਵਾਧਾ ਕੀਤਾ ਜਾਵੇ। ਇਸ ਮੌਕੇ ਜਿੱਥੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ, ਉੱਥੇ ਕਿਸਾਨਾਂ ਵੱਲੋਂ ਕੜਕਦੀ ਧੁੱਪ ਵਿੱਚ ਬੈਠ ਕੇ ਧਰਨਾ ਲਾ ਦਿੱਤਾ। ਪਿੰਡ ਦੇ ਸਾਬਕਾ ਸਰਪੰਚ ਬਲਜੀਤ ਸਿੰਘ ਅਤਲਾ ਨੇ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇ। ਇਸ ਮੌਕੇ ਸਾਬਕਾ ਸਰਪੰਚ ਹਿੰਮਤ ਸਿੰਘ ਅਤਲਾ ਨੇ ਕਿਹਾ ਕਿ ਕੁਝ ਵਿਅਕਤੀਆਂ ਵੱਲੋਂ ਸ਼ਰੇਆਮ ਗੁਰਮੇਲ ਸਿੰਘ ਦੀ ਕੁੱਟਮਾਰ ਕੀਤੀ ਗਈ, ਜੋ ਕਿ ਬਾਅਦ ਵਿੱਚ ਦਮ ਤੋੜ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਪੁਲੀਸ ਵੱਲੋਂ ਨਰਮ ਧਾਰਾਵਾਂ ਲਗਾ ਕੇ ਜੋ ਪਰਚਾ ਦਰਜ ਕੀਤਾ ਗਿਆ ਹੈ ਉਹ ਉਨ੍ਹਾਂ ਨੂੰ ਮਨਜ਼ੂਰ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਮੁਲਜ਼ਮਾਂ ਵਿਰੁੱਧ ਕਤਲ ਦੀ ਧਾਰਾ ਲਾ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਇਸ ਮੌਕੇ ਸੁਖਚੈਨ ਸਿੰਘ ਅਤਲਾ ਨੇ ਕਿਹਾ ਕਿ ਕੁਝ ਵਿਅਕਤੀਆਂ ਨੇ ਗੁਰਮੇਲ ਸਿੰਘ ਦੇ ਘਰ ਵਿੱਚ ਵੜ ਕੇ ਉਸ ਦੀ ਕੁੱਟਮਾਰ ਕੀਤੀ ਗਈ ਸੀ। ਉਨ੍ਹਾਂ ਦੋਸ਼ ਲਾਇਆ ਕਿ ਇਸ ਮਾਮਲੇ ਵਿੱਚ ਪੁਲੀਸ ਵੱਲੋਂ ਕਤਲ ਦੀ ਧਾਰਾ ਨਾ ਲਾ ਕੇ ਘੱਟ ਧਾਰਵਾਂ ਲਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੁਲੀਸ ਕਤਲ ਦੀ ਧਾਰਾ ਲਾ ਕੇ ਮੁਲਜ਼ਮਾਂ ਨੂੰ ਸ਼ਖਤ ਸਜ਼ਾ ਦਿੱਤੀ ਜਾਵੇ। ਇਸ ਮੌਕੇ ਮ੍ਰਿਤਕ ਦੇ ਪਰਿਵਾਰ ਤੋਂ ਇਲਾਵਾ ਕਰਨੈਲ ਸਿੰਘ, ਮੇਜਰ ਸਿੰਘ, ਲੱਖਾ ਸਿੰਘ, ਅਮਰਜੀਤ ਸਿੰਘ ਭੋਲਾ, ਬਲਜੀਤ ਸਿੰਘ ਬਰਨੀ, ਹਰਦੀਪ ਕੌਰ, ਮੇਲੋ ਕੌਰ ਤੋਂ ਇਲਾਵਾ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਭੀਖੀ ਥਾਣਾ ਮੁਖੀ ਬਿਕਰਮਜੀਤ ਸਿੰਘ ਨੇ ਕਿਹਾ ਕਿ ਪੁਲੀਸ ਵੱਲੋਂ ਇਸ ਮਾਮਲੇ ਸਬੰਧੀ ਗੁਰਪ੍ਰੀਤ ਸਿੰਘ ਗੁਰੀ, ਪਰਮਜੀਤ ਕੌਰ ਅਤੇ ਸੱਤੂ ਸਿੰਘ ਵਾਸੀ ਕੋਟਦੁੱਨਾ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਧਰਨੇ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਕਤ ਵਿਅਕਤੀਆਂ ਦੇ ਵਿਰੁੱਧ ਧਾਰਾ ਜ਼ੁਰਮ ਵਿੱਚ ਵਾਧਾ ਕਰਕੇ ਕਤਲ ਦਾ ਕੇਸ ਦਰਜ ਕਰਨ ਤੋਂ ਬਾਅਦ ਧਰਨਾ ਚੁੱਕ ਲਿਆ ਗਿਆ।

Advertisement

Advertisement