For the best experience, open
https://m.punjabitribuneonline.com
on your mobile browser.
Advertisement

ਕਤਲ ਮਾਮਲਾ: ਡਾਕਟਰਾਂ ਦੇ ਪੈਨਲ ਵੱਲੋਂ ਲਾਸ਼ ਦਾ ਪੋਸਟਮਾਰਟਮ

06:34 AM Apr 08, 2024 IST
ਕਤਲ ਮਾਮਲਾ  ਡਾਕਟਰਾਂ ਦੇ ਪੈਨਲ ਵੱਲੋਂ ਲਾਸ਼ ਦਾ ਪੋਸਟਮਾਰਟਮ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਸ੍ਰੀ ਕੀਰਤਪੁਰ ਸਾਹਿਬ, 7 ਅਪਰੈਲ
ਭਰਤਗੜ੍ਹ ਪੰਜੇਹਰਾ ਰੋਡ ਦੇ ਨਾਲ ਲਗਦੇ ਜੰਗਲ ਵਿੱਚੋਂ ਬੀਤੀ ਰਾਤ ਮਿਲੀ ਨੌਜਵਾਨ ਦੀ ਲਾਸ਼ ਦਾ ਡਾਕਟਰਾਂ ਦੇ ਤਿੰਨ ਮੈਂਬਰੀ ਪੈਨਲ ਵੱਲੋਂ ਅੱਜ ਪੋਸਟਮਾਰਟਮ ਕੀਤਾ ਗਿਆ ਹੈ। ਪੁਲੀਸ ਨੇ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਹੈ। ਮਕੈਨਿਕ ਮੁਕੱਦਰ ਸਿੰਘ ਉਰਫ ਬਿੱਲਾ ਵਾਸੀ ਪਿੰਡ ਬੇਗ਼ਮਪੁਰਾ (ਰੂਪਨਗਰ) ਦੀ ਬੀਤੇ ਦਿਨ ਲਾਸ਼ ਮਿਲੀ ਸੀ। ਪੁਲੀਸ ਨੇ ਇਸ ਸਬੰਧੀ ਅਣਪਛਾਤਿਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਸੀ ਅਤੇ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਸ੍ਰੀ ਆਨੰਦਪੁਰ ਸਾਹਿਬ ਦੇ ਮੁਰਦਾਘਰ ਵਿੱਚ ਰਖਵਾ ਦਿੱਤੀ ਸੀ।
ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਐੱਸਐੱਚਓ ਇੰਸਪੈਕਟਰ ਜਤਿਨ ਕਪੂਰ ਨੇ ਦੱਸਿਆ ਕਿ ਤਿੰਨ ਮੈਂਬਰੀ ਡਾਕਟਰਾਂ ਦੇ ਪੈਨਲ ਤੋਂ ਪੋਸਟਮਾਰਟਮ ਕਰਵਾਉਣ ਮਗਰੋਂ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਹੈ।

Advertisement

Advertisement
Advertisement
Author Image

Advertisement