ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਤਲ ਮਾਮਲਾ: ਪੀੜਤਾਂ ਵੱਲੋਂ ਇਨਸਾਫ਼ ਲਈ ਸਦਰ ਥਾਣੇ ਅੱਗੇ ਧਰਨਾ

07:13 AM Jun 27, 2024 IST
ਧਰਨਾ ਦਿੰਦੇ ਹੋਏ ਇਸਤਰੀ ਜਾਗ੍ਰਿਤੀ ਮੰਚ ਦੇ ਕਾਰਕੁਨ ਤੇ ਪਰਿਵਾਰਕ ਮੈਂਬਰ।

ਗੁਰਮੀਤ ਸਿੰਘ ਖੋਸਲਾ
ਸ਼ਾਹਕੋਟ, 26 ਜੂਨ
ਰਾਜਵਿੰਦਰ ਕੌਰ ਦੇ ਕਾਤਲਾਂ ਨੂੰ ਗ੍ਰਿਫਤਾਰ ਕਰਵਾਉਣ ਲਈ ਅੱਜ ਇਸਤਰੀ ਜਾਗ੍ਰਿਤੀ ਮੰਚ ਵੱਲੋਂ ਥਾਣਾ ਨਕੋਦਰ ਸਦਰ ਅੱਗੇ ਧਰਨਾ ਦਿੱਤਾ ਗਿਆ। ਧਰਨੇ ਵਿੱਚ ਮ੍ਰਿਤਕਾ ਦੇ ਪੇਕਾ ਪਿੰਡ ਦੇ ਪਤਵੰਤੇ ਅਤੇ ਰਿਸ਼ਤੇਦਾਰਾਂ ਨੇ ਸ਼ਿਰਕਤ ਕੀਤੀ।
ਜ਼ਿਕਰਯੋਗ ਹੈ ਕਿ ਮ੍ਰਿਤਕਾ ਦਾ ਵਿਆਹ ਲਗਪਗ 9 ਸਾਲ ਪਹਿਲਾਂ ਅਮਰੀਕ ਸਿੰਘ ਵਾਸੀ ਤਲਵੰਡੀ ਸਲੇਮ ਨਾਲ ਹੋਇਆ ਸੀ। ਮ੍ਰਿਤਕਾ ਦੇ ਜੀਜੇ ਰਾਜ ਕੁਮਾਰ ਪੁੱਤਰ ਪੂਰਨ ਚੰਦ ਵਾਸੀ ਉਧੋਵਾਲ ਨੇ ਪੁਲੀਸ ਕੋਲ ਬਿਆਨ ਦਰਜ ਕਰਵਾਏ ਸਨ ਕਿ ਉਸ ਦੀ ਸਾਲੀ ਰਾਜਵਿੰਦਰ ਕੌਰ ਨੂੰ ਉਸ ਦਾ ਪਤੀ ਅਮਰੀਕ ਸਿੰਘ, ਸੱਸ ਬਲਵਿੰਦਰ ਕੌਰ ਅਤੇ ਦਿਓਰ ਜਸਕਰਨ ਸਿੰਘ ਉਰਫ ਜੱਸਾ ਪ੍ਰੇਸ਼ਾਨ ਕਰਦੇ ਸਨ। ਉਨ੍ਹਾਂ ਨੇ 22 ਜੂਨ ਨੂੰ ਰਾਜਵਿੰਦਰ ਕੌਰ ਦਾ ਕਤਲ ਕਰ ਦਿੱਤਾ। ਨਕੋਦਰ ਪੁਲੀਸ ਨੇ ਉਕਤ ਤਿੰਨਾਂ ਮੁਲਜ਼ਮਾਂ ਦੇ ਖਿਲਾਫ ਕੇਸ ਦਰਜ ਕਰਕੇ ਮ੍ਰਿਤਕਾ ਦੇ ਪਤੀ ਨੂੰ ਤਾਂ ਗ੍ਰਿਫਤਾਰ ਕਰ ਲਿਆ, ਪਰ ਸੱਸ ਅਤੇ ਦਿਓਰ ਹਾਲੇ ਫਰਾਰ ਹਨ। ਸਾਰੇ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਅੱਜ ਇਹ ਧਰਨਾ ਲਗਾਇਆ ਗਿਆ ਸੀ। ਇਸਤਰੀ ਜਾਗ੍ਰਿਤੀ ਮੰਚ ਦੀ ਜ਼ਿਲ੍ਹਾ ਪ੍ਰਧਾਨ ਅਨੀਤਾ ਸੰਧੂ, ਆਲੋਵਾਲ ਦੇ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ, ਤਰਲੋਚਨ ਸਿੰਘ, ਵਿਜੇ ਕੁਮਾਰ, ਕੁਲਵਿੰਦਰ ਕੌਰ, ਸੁਖਵਿੰਦਰ ਸਿੰਘ ਖੇਲਾ, ਰਾਜ ਕੁਮਾਰ ਅਤੇ ਸੁਖਦੇਵ ਆਦੀ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਥਾਣਾ ਸਦਰ ਦੇ ਮੁਖੀ ’ਤੇ ਦੋਸ਼ ਲਗਾਇਆ ਕਿ ਅੱਜ ਪੀੜਤ ਪਰਿਵਾਰ ਨੂੰ ਥਾਣੇ ਬੁਲਾ ਕੇ ਉਹ ਨਾ ਖੁਦ ਥਾਣੇ ਰਹੇ ਅਤੇ ਨਾ ਹੀ ਕੋਈ ਹੋਰ ਜ਼ਿੰਮੇਵਾਰ ਅਧਿਕਾਰੀ ਉਨ੍ਹਾਂ ਦੀ ਫਰਿਆਦ ਸੁਣਨ ਲਈ ਆਇਆ। ਉਨ੍ਹਾਂ ਕਿਹਾ ਕਿ ਪਿੰਡ ਤਲਵੰਡੀ ਸਲੇਮ ਦੀ ਰਾਜਵਿੰਦਰ ਕੌਰ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਅੱਜ ਵੀ ਪੁਲੀਸ ਦੀ ਗ੍ਰਿਫਤ ’ਚੋਂ ਬਾਹਰ ਹਨ, ਜੋ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲੀਆ ਚਿੰਨ੍ਹ ਲਗਾ ਰਹੇ ਹਨ। ਉਨ੍ਹਾਂ ਪੁਲੀਸ ’ਤੇ ਦੋਸ਼ ਲਗਾਇਆ ਕਿ ਉਹ ਕਤਲ ਵਿੱਚ ਸ਼ਾਮਲ ਕੁਝ ਜ਼ਿੰਮੇਵਾਰ ਵਿਅਕਤੀਆਂ ਨੂੰ ਬਚਾਉਣ ਦੇ ਮੰਤਵ ਨਾਲ ਕਤਲ ਵਾਲੇ ਸਥਾਨ ’ਤੇ ਲੱਗੇ ਕੈਮਰਿਆਂ ਨੂੰ ਖੰਗਾਲਣ ’ਚ ਲਗਾਤਾਰ ਦੇਰੀ ਕਰਦੀ ਆ ਰਹੀ ਹੈ। ਉਨ੍ਹਾਂ ਪੁਲੀਸ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਕਿ ਕਤਲ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਜ਼ਾ ਦਿਵਾਉਣ ਲਈ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਿਕ ਜੇਕਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਤਾਂ ਉਹ ਸੰਘਰਸ਼ ਤੇਜ਼ ਕਰਨ ਲਈ ਮਜਬੂਰ ਹੋਣਗੇ।
ਡੀਐੱਸਪੀ ਨਕੋਦਰ ਕੁਲਵਿੰਦਰ ਸਿੰਘ ਵਿਰਕ ਵੱਲੋਂ ਧਰਨਾਕਾਰੀਆਂ ਨੂੰ ਕਤਲ ਵਾਲੇ ਸਥਾਨ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਕੇ ਹਰ ਕਾਤਲ ਨੂੰ ਜਲਦ ਗ੍ਰਿਫਤਾਰ ਕਰ ਲੈਣ ਦੇ ਦਿੱਤੇ ਭਰੋਸੇ ਤੋਂ ਬਾਅਦ ਧਰਨਾ ਸਮਾਪਤ ਕੀਤਾ ਗਿਆ।

Advertisement

Advertisement
Advertisement