ਕਤਲ ਕੇਸ: ਸੁਪਰੀਮ ਕੋਰਟ ਨੇ ਰਾਮ ਰਹੀਮ ਅਤੇ ਹੋਰਨਾਂ ਨੂੰ ਬਰੀ ਕੀਤੇ ਜਾਣ ਵਿਰੁੱਧ ਸੀਬੀਆਈ ਦੀ ਪਟੀਸ਼ਨ ’ਤੇ ਜਵਾਬ ਮੰਗਿਆ
02:32 PM Jan 03, 2025 IST
ਨਵੀਂ ਦਿੱਲੀ, 3 ਜਨਵਰੀ
Advertisement
ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਅਤੇ ਚਾਰ ਹੋਰਾਂ ਨੂੰ 2002 ਦੇ ਕਤਲ ਕੇਸ ਵਿੱਚ ਬਰੀ ਕੀਤੇ ਜਾਣ ਖ਼ਿਲਾਫ਼ ਸੀਬੀਆਈ ਦੀ ਅਪੀਲ ’ਤੇ ਜਵਾਬ ਮੰਗਿਆ ਹੈ।
ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਸੰਜੇ ਕੁਮਾਰ ਦੀ ਬੈਂਚ ਨੇ ਇਸ ਮਾਮਲੇ ਵਿੱਚ ਬਰੀ ਕੀਤੇ ਗਏ ਲੋਕਾਂ ਤੋਂ ਜਵਾਬ ਮੰਗਣ ਲਈ ਨੋਟਿਸ ਜਾਰੀ ਕੀਤਾ ਹੈ। ਸੀਬੀਆਈ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 28 ਮਈ, 2024 ਨੂੰ ਸੰਪਰਦਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਸਿੰਘ ਅਤੇ ਚਾਰ ਹੋਰਾਂ ਨੂੰ ਬਰੀ ਕਰਨ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ। ਪੀਟੀਆਈ
Advertisement
Advertisement