ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਤਲ ਮਾਮਲਾ: ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਆਵਾਜਾਈ ਰੋਕੀ

09:04 AM Sep 23, 2024 IST
ਬਰਨਾਲਾ-ਮੋਗਾ ਕੌਮੀ ਮਾਰਗ ’ਤੇ ਆਵਾਜਾਈ ਠੱਪ ਕਰਦੇ ਹੋਏ ਧਰਨਾਕਾਰੀ।

ਲਖਵੀਰ ਸਿੰਘ ਚੀਮਾ
ਟੱਲੇਵਾਲ, 22 ਸਤੰਬਰ
ਬਰਨਾਲਾ ਜ਼ਿਲ੍ਹੇ ਦੇ ਪਿੰਡ ਨਰੈਣਗੜ੍ਹ ਸੋਹੀਆਂ ਵਿੱਚ ਚਾਰ ਦਿਨ ਪਹਿਲਾਂ ਸਹੁਰਾ ਪਰਿਵਾਰ ਵੱਲੋਂ ਕਤਲ ਕੀਤੀ ਗਈ ਨਵ-ਵਿਆਹੁਤਾ ਦੇ ਸਾਰੇ ਕਾਤਲਾਂ ਦੀ ਗ੍ਰਿਫ਼ਤਾਰੀ ਲਈ ਪੀੜਤ ਪਰਿਵਾਰ ਅਤੇ ਵੱਖ-ਵੱਖ ਜਥੇਬੰਦੀਆਂ ਦਾ ਸੰਘਰਸ਼ ਜਾਰੀ ਹੈ।
ਇਸ ਤਹਿਤ ਅੱਜ ਬਰਨਾਲਾ-ਮੋਗਾ ਕੌਮੀ ਮਾਰਗ ਉਪਰ ਟੱਲੇਵਾਲ ਨਹਿਰ ’ਤੇ ਧਰਨਾ ਲਗਾ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਧਰਨਾਕਾਰੀ ਮ੍ਰਿਤਕਾ ਦੇ ਪਿਤਾ ਅਜਮੇਰ ਸਿੰਘ, ਕਿਸਾਨ ਆਗੂ ਬੂਟਾ ਸਿੰਘ ਚਕਰ, ਕੁਲਵੰਤ ਸਿੰਘ ਭਦੌੜ, ਦਰਸ਼ਨ ਸਿੰਘ ਮਹਿਤਾ ਅਤੇ ਕਰਮਜੀਤ ਸਿੰਘ ਨੀਟਾ ਨੇ ਕਿਹਾ ਕਿ ਉਨ੍ਹਾਂ ਦੀ ਧੀ ਜਸਪ੍ਰੀਤ ਕੌਰ ਦਾ ਉਸ ਦੇ ਪਤੀ ਹਰਮਨਪ੍ਰੀਤ ਸਿੰਘ ਅਤੇ ਉਸ ਦੇ ਸਹੁਰਾ ਪਰਿਵਾਰ ਨੇ ਵਿਆਹ ਦੇ 24 ਦਿਨਾਂ ਬਾਅਦ ਹੀ ਬੇਰਹਿਮੀ ਨਾਲ ਕਤਲ ਕਰ ਦਿੱਤਾ।
ਪੁਲੀਸ ਵੱਲੋਂ ਇਸ ਮਾਮਲੇ ਵਿੱਚ ਅਜੇ ਤੱਕ ਸਿਰਫ਼ ਉਸ ਦੇ ਪਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਤਿੰਨ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਬਾਕੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਅੱਜ ਉਨ੍ਹਾਂ ਨੂੰ ਇਸ ਨੈਸ਼ਨਲ ਹਾਈਵੇ ਨੂੰ ਜਾਮ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਜਿੰਨਾ ਸਮਾਂ ਚਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਉਹ ਆਪਣਾ ਨੈਸ਼ਨਲ ਹਾਈਵੇ ਉੱਪਰ ਧਰਨਾ ਪ੍ਰਦਰਸ਼ਨ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਮ੍ਰਿਤਕਾ ਦਾ ਸਸਕਾਰ ਵੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੀ ਕੀਤਾ ਜਾਵੇਗਾ।
ਡੀਐੱਸਪੀ ਮਹਿਲ ਕਲਾਂ ਸੁਬੇਗ ਸਿੰਘ ਅਤੇ ਐੱਸਐੱਚਓ ਟੱਲੇਵਾਲ ਨਿਰਮਲਜੀਤ ਸਿੰਘ ਵਲੋਂ ਧਰਨਾਕਾਰੀਆਂ ਨੂੰ ਮੌਕੇ ’ਤੇ ਪਹੁੰਚ ਕੇ ਰਹਿੰਦੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ ਗਿਆ, ਪਰ ਧਰਨਾਕਾਰੀ ਸਭ ਦੀ ਗ੍ਰਿਫ਼ਤਾਰੀ ਮੰਗ ਨੂੰ ਲੈ ਕੇ ਅੜੇ ਰਹੇ। ਇਸ ਦੌਰਾਨ ਉਨ੍ਹਾਂ ਪੁਲੀਸ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਚਿਤਾਵਨੀ ਦਿੱਤੀ ਕਿ ਜੇ ਮੁਲਜ਼ਮਾਂ ਨੂੰ ਛੇਤੀ ਕਾਬੂ ਨਾ ਕੀਤਾ ਸੰਘਰਸ਼ ਤੇਜ਼ ਕੀਤਾ ਜਾਵੇਗਾ।

Advertisement

Advertisement