ਕਤਲ ਮਾਮਲਾ: ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਥਾਣੇ ਦੇ ਘਿਰਾਓ ਦੀ ਚਿਤਾਵਨੀ
07:42 AM Sep 27, 2024 IST
ਪੱਤਰ ਪ੍ਰੇਰਕ
ਲਹਿਰਾਗਾਗਾ, 26 ਸਤੰਬਰ
ਪਿੰਡ ਭੁਟਾਲ ਕਲਾਂ ਵਿੱਚ ਭੂਰਾ ਸਿੰਘ ਪੁੱਤਰ ਕਿਰਪਾਲ ਸਿੰਘ ਦਾ ਕਥਿਤ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਵੱਲੋਂ ਕਤਲ ਕੀਤੇ ਜਾਣ ਦੇ ਮਾਮਲੇ ਵਿੱਚ ਹਾਲੇ ਤੱਕ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਹੋਣ ਦਾ ਵਿਰੋਧ ਕਰਦਿਆਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੀਨੀਅਰ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਨੇ ਕਿਹਾ ਕਿ ਇਸ ਕਦਰ ਪਰਿਵਾਰ ਦੇ ਮੁਖੀ ਦਾ ਕੀਤਾ ਗਿਆ ਕਤਲ ਸਰਾਸਰ ਨਿੰਦਣਯੋਗ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀ ਇਸ ਦੀ ਪੁਰਜ਼ੋਰ ਨਿਖੇਧੀ ਕਰਦੀ ਹੈ ਤੇ ਮੰਗ ਕਰਦੀ ਹੈ ਕਿ ਦੋਸ਼ੀਆਂ ਨੂੰ ਬਿਨਾਂ ਦੇਰੀ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਕਿਸਾਨ ਆਗੂਆਂ ਨੇ ਪੁਲੀਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਛੇਤੀ ਹੀ ਬਾਕੀ ਦੋਸ਼ੀਆਂ ਨੂੰ ਕਾਬਨੂੰ ਨਾ ਕੀਤਾ ਗਿਆ ਤਾਂ ਕਿਸਾਨ ਜਥੇਬੰਦੀ ਵੱਲੋਂ ਅਣਮਿੱਥੇ ਸਮੇਂ ਲਈ ਥਾਣਾ ਲਹਿਰਾਗਾਗਾ ਦਾ ਘਿਰਾਓ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੁਲੀਸ ਪ੍ਰਸ਼ਾਸਨ ਦੀ ਹੋਵੇਗੀ।
Advertisement
Advertisement