For the best experience, open
https://m.punjabitribuneonline.com
on your mobile browser.
Advertisement

ਨਾਬਾਲਗ ਵੱਲੋਂ ਦੋਸਤ ਦਾ ਕਤਲ

07:00 AM Aug 27, 2024 IST
ਨਾਬਾਲਗ ਵੱਲੋਂ ਦੋਸਤ ਦਾ ਕਤਲ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 26 ਅਗਸਤ
ਰੇਲਵੇ ਸਟੇਸ਼ਨ ਨੇੜੇ ਬੀਤੀ ਦੇਰ ਰਾਤ ਇੱਕ ਨਾਬਾਲਗ ਨੇ ਮਾਮੂਲੀ ਗੱਲ ਨੂੰ ਲੈ ਕੇ ਹੋਈ ਤਕਰਾਰ ਤੋਂ ਬਾਅਦ ਬਰਫ ਦਾ ਸੂਆ ਮਾਰ ਕੇ ਆਪਣੇ ਦੋਸਤ ਦਾ ਕਤਲ ਕਰ ਦਿੱਤਾ ਤੇ ਉੱਥੋਂ ਫ਼ਰਾਰ ਹੋ ਗਿਆ। ਮੁਲਜ਼ਮ ਨੇ ਸੰਦੀਪ ਦੀ ਪਿੱਠ ਅਤੇ ਪੇਟ ’ਤੇ ਸੂਏ ਨਾਲ ਕਈ ਵਾਰ ਕੀਤੇ। ਸੰਦੀਪ ਨੂੰ ਖੂਨ ਨਾਲ ਲਥਪਥ ਦੇਖ ਕੇ ਲੋਕਾਂ ਨੇ ਪੁਲੀਸ ਨੂੰ ਸੂਚਨਾ ਦਿੱਤੀ ਜਿਸ ਤੋਂ ਬਾਅਦ ਪੁਲੀਸ ਮੁਲਾਜ਼ਮ ਉੱਥੇ ਪਹੁੰਚ ਗਏ ਪਰ ਪੁਲੀਸ ਦੇ ਪਹੁੰਚਣ ਤੋਂ ਪਹਿਲਾਂ ਹੀ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਪੁਲੀਸ ਨੇ ਇਸ ਮਾਮਲੇ ਵਿੱਚ ਨਾਬਾਲਗ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮ ਨੂੰ ਕੁਝ ਘੰਟਿਆਂ ਬਾਅਦ ਨਗਰ ਨਿਗਮ ਜ਼ੋਨ ਏ ਨੇੜੇ ਸਥਿਤ ਮੰਦਿਰ ਦੇ ਬਾਹਰੋਂ ਗ੍ਰਿਫ਼ਤਾਰ ਕਰ ਲਿਆ। ਜਾਣਕਾਰੀ ਮੁਤਾਬਕ ਰੇਲਵੇ ਸਟੇਸ਼ਨ ਨੇੜੇ ਸਥਾਨਕ ਲੋਕਲ ਬੱਸ ਸਟੈਂਡ ਕੋਲ ਮਾਲ ਦੇ ਬਾਹਰ ਦੋ ਨੌਜਵਾਨ ਗੱਲਾਂ ਕਰ ਰਹੇ ਸਨ ਕਿ ਇਸ ਦੌਰਾਨ ਦੋਵਾਂ ਵਿਚਾਲੇ ਝਗੜਾ ਹੋ ਗਿਆ। ਸੰਦੀਪ ਅਤੇ ਨਾਬਾਲਗ ਵਿਚਕਾਰ ਝਗੜਾ ਇਸ ਹੱਦ ਤੱਕ ਵੱਧ ਗਿਆ ਕਿ ਦੋਵੇਂ ਇੱਕ ਦੂਜੇ ਨੂੰ ਕੁੱਟਦੇ ਰਹੇ। ਇਸ ਦੌਰਾਨ ਨਾਬਾਲਗ ਨੇ ਆਪਣੇ ਕੋਲ ਰੱਖਿਆ ਬਰਫ ਤੋੜਨ ਵਾਲਾ ਸੂਆ ਕੱਢ ਲਿਆ ਅਤੇ ਸੰਦੀਪ ’ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ ਜਿਸ ਤੋਂ ਬਾਅਦ ਸੰਦੀਪ ਉੱਥੇ ਹੀ ਡਿੱਗ ਪਿਆ ਅਤੇ ਕੁਝ ਸਮੇਂ ਬਾਅਦ ਬੇਹੋਸ਼ ਹੋ ਗਿਆ। ਪੁਲੀਸ ਨੇ ਜ਼ਖਮੀ ਸੰਦੀਪ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਜਿੱਥੇ ਪੁੱਜਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ। ਥਾਣਾ ਕੋਤਵਾਲੀ ਦੇ ਐੱਸਐੱਚਓ ਇੰਸਪੈਕਟਰ ਗਗਨਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਨਾਬਾਲਗ ਹੈ ਅਤੇ ਉਸ ਨੂੰ ਦੇਰ ਰਾਤ ਗ੍ਰਿਫ਼ਤਾਰ ਕੀਤਾ ਗਿਆ ਹੈ।

Advertisement

Advertisement
Advertisement
Author Image

Advertisement