For the best experience, open
https://m.punjabitribuneonline.com
on your mobile browser.
Advertisement

ਟਰੈਕਟਰ ਟਰਾਲੀ ’ਤੇ ਸੰਗਤ ਲਿਜਾ ਰਹੇ ਵਿਅਕਤੀ ਦੀ ਹੱਤਿਆ

08:40 AM Apr 02, 2024 IST
ਟਰੈਕਟਰ ਟਰਾਲੀ ’ਤੇ ਸੰਗਤ ਲਿਜਾ ਰਹੇ ਵਿਅਕਤੀ ਦੀ ਹੱਤਿਆ
ਮਾਮਲੇ ਸਬੰਧੀ ਜਾਣਕਾਰੀ ਦਿੰਦੀ ਹੋਈ ਮ੍ਰਿਤਕ ਕੁਲਜੀਤ ਸਿੰਘ (ਇਨਸੈੱਟ) ਦੀ ਪਤਨੀ ਅਮਨਦੀਪ ਕੌਰ।
Advertisement

ਸਿਮਰਤਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 1 ਅਪਰੈਲ
ਇਥੋਂ ਦੇ ਨਜ਼ਦੀਕੀ ਪਿੰਡ ਬੰਡਾਲਾ ਵਿੱਚ ਸਵੇਰੇ ਕਰੀਬ 8 ਵਜੇ ਆਪਣੇ ਪਰਿਵਾਰ ਅਤੇ ਸੰਗਤ ਨਾਲ ਟਰੈਕਟਰ ਟਰਾਲੀ ਲੈ ਕੇ ਆਨੰਦਪੁਰ ਸਾਹਿਬ ਵਿਖੇ ਜਾ ਰਹੇ ਇੱਕ ਵਿਅਕਤੀ ਦੀ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਹਲਾਕ ਹੋਏ ਵਿਅਕਤੀ ਦੀ ਪਛਾਣ ਕੁਲਜੀਤ ਸਿੰਘ ਵਾਸੀ ਪਿੰਡ ਡੌਕੇ, ਪੱਟੀ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੁਲਜੀਤ ਸਿੰਘ ਦੀ ਪਤਨੀ ਅਮਨਦੀਪ ਕੌਰ ਨੇ ਦੱਸਿਆ ਉਹ ਆਪਣੇ ਪਰਿਵਾਰ ਅਤੇ ਸੰਗਤ ਨਾਲ ਇੱਕ ਟਰੈਕਟਰ ਟਰਾਲੀ ’ਤੇ ਆਨੰਦਪੁਰ ਸਾਹਿਬ ਜਾ ਰਹੇ ਸਨ। ਸਵੇਰੇ ਕਰੀਬ ਅੱਠ ਵਜੇ ਜਦੋਂ ਉਹ ਪਿੰਡ ਬੰਡਾਲਾ ਨੇੜੇ ਇੱਟਾਂ ਦੇ ਭੱਠੇ ਨੇੜੇ ਪਹੁੰਚੇ ਤਾਂ ਇੱਕ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨਾਂ ਨੇ ਉਸ ਦੇ ਪਤੀ ’ਤੇ ਚਾਰ ਗੋਲੀਆਂ ਚਲਾਈਆਂ, ਜਿਸ ਕਾਰਨ ਉਸ ਦਾ ਪਤੀ ਟਰੈਕਟਰ ’ਤੇ ਡਿੱਗ ਗਿਆ। ਇਸ ਦੌਰਾਨ ਟਰੈਕਟਰ ਉੱਪਰ ਨਾਲ ਬੈਠੇ ਹੋਏ ਹੋਰ ਵਿਅਕਤੀਆਂ ਨੇ ਉਸ ਨੂੰ ਅਤੇ ਟਰੈਕਟਰ ਨੂੰ ਸੰਭਾਲਿਆ। ਮ੍ਰਿਤਕ ਦੀ ਪਤਨੀ ਨੇ ਦੱਸਿਆ ਉਨ੍ਹਾਂ ਜ਼ਖਮੀ ਨੂੰ ਤੁਰੰਤ ਅੰਮ੍ਰਿਤਸਰ ਦੇ ਇੱਕ ਹਸਪਤਾਲ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਤਨੀ ਨੇ ਇਲਜ਼ਾਮ ਲਗਾਇਆ ਕਿ ਉਸ ਦੇ ਗੁਆਂਢ ’ਚ ਰਹਿੰਦੀ ਮਹਿਲਾ ਸ਼ਿੰਦੀ ਅਤੇ ਉਸ ਦਾ ਪੁੱਤਰ ਹੀਰਾ ਉਨ੍ਹਾਂ ਨਾਲ ਰੰਜਿਸ਼ ਰੱਖਦੇ ਸਨ, ਹਮਲੇ ਵੇਲੇ ਵੀ ਉਹ ਕਾਰ ਵਿੱਚ ਮੌਕੇ ’ਤੇ ਆ ਰਹੇ ਸਨ ਅਤੇ ਕਾਤਲਾਂ ਦੇ ਪਿੱਛੇ ਸਨ।
ਪੀੜਤ ਨੇ ਦੋਸ਼ ਲਾਇਆ ਕਿ ਉਨ੍ਹਾਂ ਦੀ ਪਹਿਲਾਂ ਵੀ ਉਸ ਨਾਲ ਪੁਰਾਣੀ ਰੰਜਿਸ਼ ਹੈ। ਇਸ ਕਾਰਨ ਉਨ੍ਹਾਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਡੀਐੱਸਪੀ ਰਵਿੰਦਰਪਾਲ ਸਿੰਘ ਨੇ ਦੱਸਿਆ ਸੀਸੀਟੀਵੀ ਫੁਟੇਜ ਦੇ ਅਧਾਰ ’ਤੇ ਜਾਂਚ ਕੀਤੀ ਜਾ ਰਹੀ ਹੈ ਤੇ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

Advertisement

Advertisement
Author Image

Advertisement
Advertisement
×