For the best experience, open
https://m.punjabitribuneonline.com
on your mobile browser.
Advertisement

ਔਰਤ ਦਾ ਗਲ ਵੱਢ ਕੇ ਕਤਲ

07:39 AM Aug 06, 2024 IST
ਔਰਤ ਦਾ ਗਲ ਵੱਢ ਕੇ ਕਤਲ
Advertisement

ਟ੍ਰਿਬਿਊਨ ਨਿਉਜ਼ ਸਰਵਿਸ
ਲੁਧਿਆਣਾ, 5 ਅਗਸਤ
ਚੰਡੀਗੜ੍ਹ ਰੋਡ ਸਥਿਤ ਮੁੰਡੀਆਂ ਕਲਾਂ ਇਲਾਕੇ ’ਚ ਐਕਟਿਵਾ ’ਤੇ ਸਵਾਰ ਹੋ ਕੇ ਮਾਡਲ ਟਾਊਨ ਸਥਿਤ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਈ ਸੰਦੀਪ ਕੌਰ (33) ਦਾ ਅਣਪਛਾਤੇ ਵਿਅਕਤੀਆਂ ਨੇ ਗਲਾ ਵੱਢ ਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਮੁਲਜ਼ਮਾਂ ਨੇ ਲਾਸ਼ ਨੂੰ ਖੁਰਦ-ਬੁਰਦ ਕਰਨ ਲਈ ਗਿੱਲ ਰੋਡ ਰੇਲਵੇ ਲਾਈਨਾਂ ਕੋਲ ਸੁੱਟ ਦਿੱਤਾ। ਦੇਰ ਸ਼ਾਮ ਕਿਸੇ ਰਾਹਗੀਰ ਨੇ ਲਾਸ਼ ਦੇਖ ਕੇ ਇਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਦੀ ਪੁਲੀਸ ਮੌਕੇ ’ਤੇ ਪੁੱਜ ਗਈ। ਪੁਲੀਸ ਨੇ ਜਾਂਚ ਦੌਰਾਨ ਮ੍ਰਿਤਕ ਦੀ ਪਛਾਣ ਕੀਤੀ ਤੇ ਦੇਰ ਰਾਤ ਉਸ ਦੇ ਪਰਿਵਾਰ ਨਾਲ ਸੰਪਰਕ ਕੀਤਾ। ਇਸ ਤੋਂ ਬਾਅਦ ਸੰਦੀਪ ਕੌਰ ਦੇ ਪਿਤਾ ਸਮਸ਼ੇਰ ਸਿੰਘ ਦੀ ਸ਼ਿਕਾਇਤ ’ਤੇ ਪੁਲੀਸ ਨੇ ਅਣਪਛਾਤੇ ਕਾਤਲਾਂ ਦੇ ਖਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਧਰ, ਪੁਲੀਸ ਨੇ ਪੋਸਟ ਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।
ਥਾਣਾ ਸਦਰ ਦੇ ਐੱਸਐੱਚਓ ਇੰਸਪੈਕਟਰ ਹਰਸ਼ਵੀਰ ਸਿੰਘ ਨੇ ਦੱਸਿਆ ਕਿ ਸੰਦੀਪ ਕੌਰ ਤਲਾਕਸ਼ੁਦਾ ਸੀ ਤੇ ਕਰੀਬ 12 ਸਾਲ ਦਾ ਉਸ ਦਾ ਲੜਕਾ ਵੀ ਸੀ। ਐਤਵਾਰ ਦੀ ਸਵੇਰ ਉਹ ਐਕਟਿਵਾ ’ਤੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਨਿਕਲੀ ਸੀ। ਦੁਪਹਿਰ ਤੱਕ ਜਦੋਂ ਉਹ ਘਰ ਵਾਪਸ ਨਹੀਂ ਆਈ ਤਾਂ ਪਰਿਵਾਰ ਵਾਲਿਆਂ ਨੇ ਉਸ ਨੂੰ ਫੋਨ ਕੀਤਾ, ਪਰ ਉਸਦਾ ਫੋਨ ਬੰਦ ਆ ਰਿਹਾ ਸੀ। ਦੇਰ ਸ਼ਾਮ ਨੂੰ ਸੰਦੀਪ ਕੌਰ ਦੀ ਲਾਸ਼ ਰਾਹਗੀਰਾਂ ਨੇ ਦੇਖੀ ਤੇ ਪੁਲੀਸ ਨੂੰ ਸੂਚਨਾ ਦਿੱਤੀ। ਇੰਸਪੈਕਟਰ ਹਰਸ਼ਵੀਰ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਿਆ ਕਿ ਗਲੇ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੇ ਉਸ ਦਾ ਕਤਲ ਕੀਤਾ ਗਿਆ ਹੈ। ਇਸ ਤੋਂ ਬਾਅਦ ਲਾਸ਼ ਨੂੰ ਖੁਰਦ ਬੁਰਦ ਕਰਨ ਲਈ ਰੇਲਵੇ ਲਾਈਨਾਂ ਕੋਲ ਸੁੱਟ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਕਈ ਪਹਿਲੂਆਂ ’ਤੇ ਜਾਂਚ ਕੀਤੀ ਜਾ ਰਹੀ ਹੈ। ਇਲਾਕੇ ’ਚ ਲੱਗੇ ਸੀਸੀਟੀਵੀ ਕੈਮਰੇ ਵੀ ਚੈਕ ਕੀਤੇ ਜਾ ਰਹੇ ਹਨ। ਮੁਲਜ਼ਮਾਂ ਨੂੰ ਛੇਤੀ ਕਾਬੂ ਕਰ ਲਿਆ ਜਾਵੇਗਾ।

Advertisement

Advertisement
Author Image

sukhwinder singh

View all posts

Advertisement
Advertisement
×