ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਆਏ ਨੌਜਵਾਨ ਦਾ ਕਤਲ
01:33 PM Jul 21, 2024 IST
Advertisement
ਧਰਮਪਾਲ ਸਿੰਘ ਤੂਰ
ਸੰਗਤ ਮੰਡੀ, 21 ਜੁਲਾਈ
ਥਾਣਾ ਨੰਦਗੜ੍ਹ ਅਧੀਨ ਆਉਂਦੇ ਪਿੰਡ ਲੂਲਬਾਈ ਵਿਖੇ ਆਪਣੀ ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਆਏ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਪ੍ਰੇਮਿਕਾ ਦੇ ਪਤੀ ਨੇ ਸਾਥੀਆਂ ਨਾਲ ਮਿਲ ਕੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਐੱਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਨੌਜਵਾਨ ਵਿੱਕੀ ਸਿੰਘ (26) ਦੇ ਪਿੰਡ ਦੀ ਹੀ ਵਿਆਹੁਤਾ ਔਰਤ ਨਾਲ ਨਾਜਾਇਜ਼ ਸਬੰਧ ਸਨ। ਲੰਘੀ ਰਾਤ ਵਿੱਕੀ ਸਿੰਘ ਆਪਣੀ ਪ੍ਰੇਮਿਕਾ ਨੂੰ ਮਿਲਣ ਲਈ ਉਸ ਦੇ ਘਰ ਆਇਆ ਤਾਂ ਪਹਿਲਾਂ ਤੋਂ ਹੀ ਘਾਤ ਲਗਾ ਕੇ ਬੈਠੇ ਉਸ ਦੇ ਪਤੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਵਿੱਕੀ ਸਿੰਘ ਨੂੰ ਫੜ੍ਹ ਲਿਆ ਅਤੇ ਉਸਦੀ ਕੁੱਟਮਾਰ ਕਰਕੇ ਬਾਅਦ ’ਚ ਕਤਲ ਕਰ ਦਿੱਤਾ। ਥਾਣਾ ਨੰਦਗੜ੍ਹ ਦੀ ਪੁਲੀਸ ਨੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਨੌਜਵਾਨ ਦੀ ਫ਼ਾਈਲ ਫੋਟੋ
Advertisement
Advertisement
Advertisement