ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਆਏ ਨੌਜਵਾਨ ਦਾ ਕਤਲ

01:33 PM Jul 21, 2024 IST
ਮ੍ਰਿਤਕ ਨੌਜਵਾਨ ਦੀ ਫਾਈਲ ਫੋਟੋ।

ਧਰਮਪਾਲ ਸਿੰਘ ਤੂਰ
ਸੰਗਤ ਮੰਡੀ, 21 ਜੁਲਾਈ
ਥਾਣਾ ਨੰਦਗੜ੍ਹ ਅਧੀਨ ਆਉਂਦੇ ਪਿੰਡ ਲੂਲਬਾਈ ਵਿਖੇ ਆਪਣੀ ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਆਏ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਪ੍ਰੇਮਿਕਾ ਦੇ ਪਤੀ ਨੇ ਸਾਥੀਆਂ ਨਾਲ ਮਿਲ ਕੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਐੱਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਨੌਜਵਾਨ ਵਿੱਕੀ ਸਿੰਘ (26) ਦੇ ਪਿੰਡ ਦੀ ਹੀ ਵਿਆਹੁਤਾ ਔਰਤ ਨਾਲ ਨਾਜਾਇਜ਼ ਸਬੰਧ ਸਨ। ਲੰਘੀ ਰਾਤ ਵਿੱਕੀ ਸਿੰਘ ਆਪਣੀ ਪ੍ਰੇਮਿਕਾ ਨੂੰ ਮਿਲਣ ਲਈ ਉਸ ਦੇ ਘਰ ਆਇਆ ਤਾਂ ਪਹਿਲਾਂ ਤੋਂ ਹੀ ਘਾਤ ਲਗਾ ਕੇ ਬੈਠੇ ਉਸ ਦੇ ਪਤੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਵਿੱਕੀ ਸਿੰਘ ਨੂੰ ਫੜ੍ਹ ਲਿਆ ਅਤੇ ਉਸਦੀ ਕੁੱਟਮਾਰ ਕਰਕੇ ਬਾਅਦ ’ਚ ਕਤਲ ਕਰ ਦਿੱਤਾ। ਥਾਣਾ ਨੰਦਗੜ੍ਹ ਦੀ ਪੁਲੀਸ ਨੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਨੌਜਵਾਨ ਦੀ ਫ਼ਾਈਲ ਫੋਟੋ

Advertisement

Advertisement
Advertisement