For the best experience, open
https://m.punjabitribuneonline.com
on your mobile browser.
Advertisement

ਪ੍ਰੇਮਿਕਾ ਨੂੰ ਮਿਲਣ ਗਏ ਨੌਜਵਾਨ ਦੀ ਹੱਤਿਆ

08:36 AM Apr 15, 2024 IST
ਪ੍ਰੇਮਿਕਾ ਨੂੰ ਮਿਲਣ ਗਏ ਨੌਜਵਾਨ ਦੀ ਹੱਤਿਆ
Advertisement

ਸੁਭਾਸ਼ ਚੰਦਰ
ਸਮਾਣਾ, 14 ਅਪਰੈਲ
ਇੱਥੋਂ ਨੇੜਲੇ ਪਿੰਡ ਵਿਚ ਆਪਣੀ ਪ੍ਰੇਮਿਕਾ ਨੂੰ ਮਿਲਣ ਉਸ ਦੇ ਘਰ ਗਏ ਨੌਜਵਾਨ ਨੂੰ ਲੜਕੀ ਦੇ ਪਰਿਵਾਰ ਵਾਲਿਆਂ ਨੇ ਕਾਬੂ ਕਰਕੇ ਕੁੱਟਮਾਰ ਕੀਤੀ ਜਿਸ ਕਾਰਨ ਲੜਕੇ ਦੀ ਮੌਤ ਹੋ ਗਈ। ਘੱਗਾ ਪੁਲੀਸ ਨੇ ਲੜਕੀ ਦੇ ਭਰਾ ਗੁਰਜੰਟ ਸਿੰਘ ਅਤੇ ਉਸ ਦੇ ਦਾਦਾ ਜੈਮਲ ਸਿੰਘ ਖ਼ਿਲਾਫ਼ ਹੱਤਿਆ ਦਾ ਕੇਸ ਦਰਜ ਕੀਤਾ ਹੈ। ਜਾਂਚ ਅਧਿਕਾਰੀ ਘੱਗਾ ਪੁਲੀਸ ਮੁਖੀ ਸਬ ਇੰਸਪੈਕਟਰ ਦਰਸ਼ਨ ਸਿੰਘ ਨੇ ਦੱਸਿਆ ਕਿ ਗੁਰਬਖਸ਼ ਸਿੰਘ (22) ਦੇ ਪਿਤਾ ਪ੍ਰਿਥਵੀ ਸਿੰਘ ਨਿਵਾਸੀ ਪਿੰਡ ਸੋਢੀਵਾਲ ਉਗੋਕੋ ਜ਼ਿਲ੍ਹਾ ਪਟਿਆਲਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਉਸ ਦੇ ਪੁੱਤਰ ਦੇ ਨੇੜਲੇ ਪਿੰਡ ਦੀ ਇੱਕ ਲੜਕੀ ਨਾਲ ਪ੍ਰੇਮ ਸਬੰਧ ਸੀ। ਉਸ ਦਾ ਪੁੱਤਰ 11-12 ਅਪਰੈਲ ਦੀ ਰਾਤ ਨੂੰ ਲੜਕੀ ਨੂੰ ਮਿਲਣ ਉਸ ਦੇ ਪਿੰਡ ਚਲਾ ਗਿਆ ਜਿੱਥੇ ਲੜਕੀ ਦੇ ਭਰਾ ਗੁਰਜੰਟ ਸਿੰਘ ਅਤੇ ਦਾਦਾ ਜੈਮਲ ਸਿੰਘ ਨੇ ਗੁਰਬਖਸ਼ ਸਿੰਘ ਦੀ ਕੁੱਟਮਾਰ ਕੀਤੀ।

Advertisement

Advertisement
Author Image

Advertisement
Advertisement
×