ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਕਤਲ

08:53 AM Oct 04, 2024 IST

ਨਵੀਂ ਦਿੱਲੀ, 3 ਅਕਤੂਬਰ
ਪੱਛਮੀ ਦਿੱਲੀ ਵਿਚ ਕੁਝ ਵਿਅਕਤੀਆਂ ਵੱਲੋਂ ਦੋ ਜਣਿਆਂ ’ਤੇ ਤੇਜ਼ਧਾਰ ਹਥਿਆਰ ਨਾਲ ਕੀਤੇ ਹਮਲੇ ਵਿੱਚ ਇਕ 22 ਸਾਲਾ ਨੌਜਵਾਨ ਦੀ ਮੌਤ ਹੋ ਗਈ। ਜਦੋਂਕਿ ਦੂਜਾ ਜ਼ਖ਼ਮੀ ਹੋ ਗਿਆ। ਪੁਲੀਸ ਅਨੁਸਾਰ ਬੁੱਧਵਾਰ ਰਾਤ ਨੂੰ ਮੋਤੀ ਨਗਰ ਪੁਲੀਸ ਸਟੇਸ਼ਨ ’ਚ ਸ਼ਾਦੀਪੁਰ ਫਲਾਈਓਵਰ ਦੇ ਹੇਠਾਂ ਰੇਲ ਪਟੜੀਆਂ ਦੇ ਨੇੜੇ ਹੋਈ ਵਾਰਦਾਤ ਦੀ ਸੂਚਨਾ ਮਿਲੀ ਸੀ। ਅਧਿਕਾਰੀ ਨੇ ਦੱਸਿਆ ਕਿ ਜਦੋਂ ਪੁਲੀਸ ਮੌਕੇ ’ਤੇ ਪਹੁੰਚੀ ਤਾਂ ਉਨ੍ਹਾਂ ਨੇ ਨਫੀਸ (23) ਨੂੰ ਜ਼ਖਮੀ ਅਤੇ ਸ਼ਾਹਨਵਾਜ਼ ਬੇਹੋਸ਼ੀ ਦੀ ਹਾਲਤ ਵਿੱਚ ਮਿਲਿਆ। ਦੋਵਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਸ਼ਾਹਨਵਾਜ਼ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਅਨੁਸਾਰ ਕਤਲ ਦੇ ਦੋਸ਼ ਹੇਠ ਕੇਸ ਦਰਜ ਕਰਕੇ ਕੁਝ ਸ਼ੱਕੀ ਵਿਅਕਤੀਆਂ ਦੀ ਪਛਾਣ ਕੀਤੀ ਗਈ ਹੈ। ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲੀਸ ਟੀਮਾਂ ਬਣਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮੁਢਲੀ ਜਾਂਚ ਵਿੱਚ ਪਤਾ ਲੱਗਾ ਕਿ ਸ਼ਾਹਨਵਾਜ਼ ਅਤੇ ਨਫੀਸ ਰੇਲਵੇ ਲਾਈਨ ਦੇ ਕੋਲ ਸਕੂਟਰ ’ਤੇ ਜਾ ਰਹੇ ਸਨ ਅਤੇ ਰੇਲਵੇ ਲਾਈਨ ’ਤੇ ਬੈਠੇ ਕੁਝ ਲੋਕਾਂ ਨਾਲ ਉਨ੍ਹਾਂ ਦਾ ਝਗੜਾ ਹੋ ਗਿਆ ਸੀ। ਇਸ ਝਗੜੇ ਵਿੱਚ ਮੁਲਜ਼ਮਾਂ ਨੇ ਉਨ੍ਹਾਂ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ, ਜਿਸ ਵਿੱਚ ਸ਼ਾਹਨਵਾਜ਼ ਦੀ ਮੌਤ ਹੋ ਗਈ। ਪੁਲੀਸ ਅਧਿਕਾਰੀ ਨੇ ਕਿਹਾ ਕਿ ਟੀਮਾਂ ਬਣਾ ਕੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਫਿਲਹਾਲ ਕੇਸ ਦਰਜ ਕਰ ਲਿਆ ਹੈ ਤੇ ਘਟਨਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਕਤਲ

Advertisement

Advertisement