For the best experience, open
https://m.punjabitribuneonline.com
on your mobile browser.
Advertisement

ਖੈਰਾ ਖੁਰਦ ’ਚ ‘ਆਪ’ ਵਰਕਰ ਦਾ ਕਤਲ

07:59 AM Oct 03, 2024 IST
ਖੈਰਾ ਖੁਰਦ ’ਚ ‘ਆਪ’ ਵਰਕਰ ਦਾ ਕਤਲ
Advertisement

ਪੱਤਰ ਪ੍ਰੇਰਕ
ਸਰਦੂਲਗੜ੍ਹ, 2 ਅਕਤੂਬਰ
ਇੱਥੋਂ ਨੇੜਲੇ ਪਿੰਡ ਖੈਰਾ ਖੁਰਦ ਵਿੱਚ ਬੀਤੀ ਰਾਤ ਆਮ ਆਦਮੀ ਪਾਰਟੀ ਦੇ ਵਰਕਰ ਦੀ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਰਾਧੇ ਸਿਆਮ (38) ਪੁੱਤਰ ਜਗਦੀਸ਼ ਰਾਮ ਵਜੋਂ ਹੋਈ ਹੈ। ਉਸ ਦੀ ਲਾਸ਼ ਪਿੰਡ ਦੇ ਸਕੂਲ ਦੇ ਮੈਦਾਨ ਵਿੱਚੋਂ ਮਿਲੀ ਹੈ। ‘ਆਪ’ ਆਗੂ ਅਭੈ ਰਾਮ ਗੋਦਾਰਾ ਨੇ ਥਾਣਾ ਸਰਦੂਲਗੜ੍ਹ ਦੀ ਪੁਲੀਸ ਨੂੰ ਦੱਸਿਆ ਕਿ ਮੰਗਲਵਾਰ ਰਾਤ ਲਗਪਗ 11:30 ਵਜੇ ਰਾਧੇ ਸ਼ਿਆਮ ਆਪਣੀ ਕਾਰ ਰਾਹੀਂ ਘਰ ਨੂੰ ਜਾ ਰਿਹਾ ਸੀ। ਇਸ ਦੌਰਾਨ ਕੁਝ ਵਿਅਕਤੀਆਂ ਨੇ ਉਸ ਦਾ ਕਤਲ ਕਰ ਦਿੱਤਾ ਤੇ ਕਾਰ ਦੀ ਭੰਨ-ਤੋੜ ਵੀ ਕੀਤੀ। ਉਨ੍ਹਾਂ ਦੱਸਿਆ ਕਿ ਉਸ ਨੂੰ ਪਿਛਲੇ ਕਈ ਦਿਨਾਂ ਤੋਂ ਧਮਕੀਆਂ ਮਿਲ ਰਹੀਆਂ ਸਨ। ਪੁਲੀਸ ਨੇ ਦੋ ਅਣਪਛਾਤਿਆਂ ਸਮੇਤ 12 ਜਣਿਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਨੇ ਪੋਸਟਮਾਰਟਮ ਲਈ ਲਾਸ਼ ਨੂੰ ਸਿਵਲ ਹਸਪਤਾਲ ਸਰਦੂਲਗੜ੍ਹ ਵਿੱਚ ਭੇਜ ਦਿੱਤਾ ਹੈ।

Advertisement

Advertisement
Advertisement
Author Image

joginder kumar

View all posts

Advertisement