ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਾਮਝੇੜੀ ’ਚ ਬਜ਼ੁਰਗ ਦਾ ਕਤਲ

07:39 AM Jun 01, 2024 IST
ਮਿ੍ਰਤਕ ਮੇਘਾ ਸਿੰਘ

ਗੁਰਨਾਮ ਸਿੰਘ ਚੌਹਾਨ
ਪਾਤੜਾਂ, 31 ਮਈ
ਪਿੰਡ ਹਾਮਝੇੜੀ ਦੇ ਮੇਘਾ ਸਿੰਘ (60) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਵਾਰਦਾਤ ਪਿੱਛੇ ਕਾਰਨ ਨਿੱਜੀ ਰੰਜਿਸ਼ ਦੱਸੀ ਜਾ ਰਹੀ ਹੈ। ਘਟਨਾ ਦੇ ਰੋਸ ਵਜੋਂ ਪਿੰਡ ਵਾਸੀਆਂ ਤੇ ਪਰਿਵਾਰ ਨੇ ਮਾਮਲੇ ’ਚ ਪੁਲੀਸ ’ਤੇ ਕਾਰਵਾਈ ਨਾ ਕਰਨ ਦੇ ਦੋਸ਼ ਲਾਉਂਦਿਆਂ ਪਾਤੜਾਂ ਜਾਖਲ ਮੁੱਖ ਸੜਕ ’ਤੇ ਹਸਪਤਾਲ ਮੂਹਰੇ ਜਾਮ ਲਾ ਦਿੱਤਾ। ਘਟਨਾ ਸਬੰਧੀ ਮੇਘਾ ਸਿੰਘ ਦੀ ਵਿਧਵਾ ਸੁਨੀਤਾ ਰਾਣੀ, ਭਰਾ ਭੀਮਾ ਗਿਰ, ਜਸਪਾਲ ਗਿਰ, ਮੁਖਤਿਆਰ ਤੇ ਗੁਰਜੰਟ ਗਿਰ ਨੇ ਦੱਸਿਆ ਕਿ ਪਿੰਡ ’ਚ ਸ਼ਾਮਲਾਤ ਦੀ ਥੋੜ੍ਹੀ ਜਿਹੀ ਜ਼ਮੀਨ ਨੂੰ ਲੈ ਕੇ ਦੋਵਾਂ ਧਿਰਾਂ ਦਰਮਿਆਨ ਕਾਫੀ ਸਮੇਂ ਤੋਂ ਵਿਵਾਦ ਸੀ। ਇਸ ਕਾਰਨ ਵਿਰੋਧੀ ਧਿਰ ਨਾਲ ਸਬੰਧਤ ਦਵਿੰਦਰ ਸਿੰਘ ਨੇ ਮੇਘਾ ਸਿੰਘ ਤੇ ਉਸ ਦੀ ਪਤਨੀ ਸੁਨੀਤਾ ਰਾਣੀ ਦੀ ਪਹਿਲਾਂ ਵੀ ਕੁੱਟਮਾਰ ਕੀਤੀ ਸੀ। ਇਸ ਸਬੰਧੀ ਪੁਲੀਸ ਕੋਲ ਪਹੁੰਚ ਕੀਤੀ ਗਈ ਪਰ ਕੋਈ ਕਾਰਵਾਈ ਨਹੀਂ ਹੋਈ। ਪਰਿਵਾਰਕ ਮੈਂਬਰਾਂ ਮੁਤਾਬਕ ਅੱਜ ਸਵੇਰੇ 11 ਕੁ ਵਜੇ ਕਿਸੇ ਨੇ ਮੇਘਾ ਸਿੰਘ ਨੂੰ ਫੋਨ ਕਰ ਕੇ ਬੁਲਾਇਆ ਤੇ ਪਿੰਡ ਬਾਦਲਗੜ੍ਹ ਦੇ ਨਜ਼ਦੀਕ ਪਿੰਡ ਕੱਲਰਭੈਣੀ ਸੜਕ ਕੋਲ ਤੇਜ਼ਧਾਰ ਹਥਿਆਰਾਂ ਨਾਲ ਉਸ ਨੂੰ ਜ਼ਖ਼ਮੀ ਕਰ ਦਿੱਤਾ। ਪਤਾ ਲੱਗਣ ’ਤੇ ਉਸ ਨੂੰ ਮਿਨੀ ਪ੍ਰਾਇਮਰੀ ਹੈਲਥ ਸੈਂਟਰ ਪਾਤੜਾਂ ਲਿਜਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਪਰਿਵਾਰ ਨੇ ਮੁਲਜ਼ਮਾਂ ਖਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਦੋਸ਼ ਲਾਇਆ ਕਿ ਪੁਲੀਸ ਦੀ ਕਥਿਤ ਢਿੱਲਮੱਠ ਕਾਰਨ ਮੇਘਾ ਸਿੰਘ ਨੂੰ ਜਾਨ ਗੁਆਉਣੀ ਪਈ ਹੈ। ਜਾਮ ਲਾ ਕੇ ਬੈਠੇ ਪਿੰਡ ਵਾਸੀਆਂ ਨੇ ਕਿਹਾ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੱਕ ਮ੍ਰਿਤਕ ਦਾ ਪੋਸਟ ਮਾਰਟਮ ਨਹੀਂ ਕਰਵਾਇਆ ਜਾਵੇਗਾ। ਸਿਟੀ ਪੁਲੀਸ ਚੌਕੀ ਇੰਚਾਰਜ ਕਰਨੈਲ ਸਿੰਘ ਨੇ ਕਿਹਾ ਕਿ ਪੀੜਤ ਪਰਿਵਾਰ ਦੇ ਬਿਆਨਾਂ ’ਤੇ ਕੇਸ ਦਰਜ ਕਰ ਲਿਆ ਹੈ।

Advertisement

Advertisement