For the best experience, open
https://m.punjabitribuneonline.com
on your mobile browser.
Advertisement

ਘਰੇਲੂ ਕਲੇਸ਼ ਕਾਰਨ ਵੱਡੇ ਭਰਾ ਦਾ ਕਤਲ

11:13 AM Apr 07, 2024 IST
ਘਰੇਲੂ ਕਲੇਸ਼ ਕਾਰਨ ਵੱਡੇ ਭਰਾ ਦਾ ਕਤਲ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਭਦੌੜ, 6 ਅਪਰੈਲ
ਪਿੰਡ ਸੰਧੂ ਕਲਾਂ ਵਿੱਚ ਬੀਤੀ ਰਾਤ ਛੋਟੇ ਭਰਾ ਨੇ ਆਪਣੇ ਵੱਡੇ ਭਰਾ ਦਾ ਕਤਲ ਕਰ ਦਿੱਤਾ। ਥਾਣਾ ਭਦੌੜ ਮੁਖੀ ਇੰਸਪੈਕਟਰ ਸ਼ੇਰਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਘਰੇਲੂ ਕਲੇਸ਼ ਦੇ ਚੱਲਦਿਆਂ ਪੂਰਨ ਸਿੰਘ ਪੁੱਤਰ ਗੁਰਨਾਮ ਸਿੰਘ, ਜੋ ਕਿ ਛੜਾ ਸੀ ਨੇ ਆਪਣੇ ਵੱਡੇ ਭਰਾ ਵੀਰ ਸਿੰਘ (55) ਦਾ ਉਸ ਦੀ ਛਾਤੀ ’ਚ ਪੇਚਕਸ ਮਾਰ ਕੇ ਕਤਲ ਕਰ ਦਿੱਤਾ ਹੈ। ਇੰਸਪੈਕਟਰ ਨੇ ਦੱਸਿਆ ਕਿ ਰਾਤ ਕਰੀਬ 10 ਕੁ ਵਜੇ ਦੋਵਾਂ ਭਰਾਵਾਂ ਦੀ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ, ਜਿਸ ਦੇ ਚੱਲਦਿਆਂ ਛੋਟੇ ਭਰਾ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਮ੍ਰਿਤਕ ਦੇ ਪੁੱਤਰ ਸੁਖਪ੍ਰੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 302 ਆਈਪੀਸੀ ਅਧੀਨ ਕੇਸ ਦਰਜ ਕਰ ਲਿਆ ਗਿਆ ਅਤੇ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੂਰਨ ਸਿੰਘ ਅਜੇ ਤੱਕ ਫ਼ਰਾਰ ਹੈ।

Advertisement

Advertisement
Author Image

sukhwinder singh

View all posts

Advertisement
Advertisement
×