ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੁਰਾਣੀ ਰੰਜਿਸ਼ ਤਹਿਤ ਫੈਕਟਰੀ ਮਾਲਕ ਦਾ ਕਤਲ

07:55 AM Apr 16, 2024 IST

ਹਤਿੰਦਰ ਮਹਿਤਾ
ਜਲੰਧਰ, 15 ਅਪਰੈਲ
ਇਥੋਂ ਦੀ ਬਸਤੀ ਸ਼ੇਖ ਦੇ ਚਾਏ ਆਮ ਮੁਹੱਲੇ ਵਿਚ ਇਕ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹ ਆਪਣੀ ਗਰਭਵਤੀ ਪਤਨੀ ਨੂੰ ਦਵਾਈ ਦਿਵਾਉਣ ਲਈ ਜਾ ਰਿਹਾ ਸੀ ਕਿ ਰਸਤੇ ਵਿੱਚ ਹਮਲਾਵਰਾਂ ਨੇ ਉਸ ਨੂੰ ਘੇਰ ਲਿਆ। ਉਨ੍ਹਾਂ ਨੌਜਵਾਨ ਦੇ ਸਿਰ, ਪਿੱਠ ਅਤੇ ਪੇਟ ’ਤੇ ਤੇਜ਼ਧਾਰ ਹਥਿਆਰਾਂ ਨਾਲ ਕਰੀਬ 17 ਵਾਰ ਕੀਤੇ। ਮ੍ਰਿਤਕ ਦੀ ਪਛਾਣ ਅੰਕਿਤ ਜੰਬਾ (26) ਵਾਸੀ ਬਸਤੀ ਵਜੋਂ ਹੋਈ ਹੈ। ਅੰਕਿਤ ਇੱਕ ਪਲਾਸਟਿਕ (ਟੂਲ) ਫੈਕਟਰੀ ਦਾ ਮਾਲਕ ਸੀ। ਇਸ ਸਬੰਧੀ ਕਤਲ ਦੇ ਦੋਸ਼ ਆਮ ਆਦਮੀ ਪਾਰਟੀ ਦੇ ਵਰਕਰ ਕਰਨ ਮੱਲੀ ਅਤੇ ਉਸ ਦੇ ਸਾਥੀਆਂ ’ਤੇ ਲੱਗੇ ਹਨ। ਥਾਣਾ ਡਿਵੀਜ਼ਨ ਨੰਬਰ 5 ਦੀ ਪੁਲੀਸ ਨੇ ‘ਆਪ’ ਵਰਕਰ ਕਰਨ ਮੱਲੀ, ਸੋਨੂੰ, ਅਜੈ, ਸੰਨੀ ਸਮੇਤ 6 ਜਣਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਫਿਲਹਾਲ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਮ੍ਰਿਤਕ ਦੇ ਭਰਾ ਮਨੀ ਨੇ ਦੱਸਿਆ ਕਿ ਇਹ ਹਮਲਾ ਪੁਰਾਣੀ ਰੰਜਿਸ਼ ਕਾਰਨ ਕੀਤਾ ਗਿਆ। ਉਸ ਨੇ ਕਿਹਾ ਕਿ ਮੁਲਜ਼ਮਾਂ ਦੀ ਗ੍ਰਿਫਤਾਰੀ ਤੱਕ ਸਸਕਾਰ ਨਹੀਂ ਕੀਤਾ ਜਾਵੇਗਾ। ਉਸ ਨੇ ਦੱਸਿਆ ਕਿ ਜਦੋਂ ਅੰਕਿਤ ਦੀ ਪਤਨੀ ਆਪਣੇ ਪਤੀ ਨੂੰ ਛੁਡਾਉਣ ਲਈ ਅੱਗੇ ਵਧੀ ਤਾਂ ਉਨ੍ਹਾਂ ਨੇ ਉਸ ’ਤੇ ਵੀ ਹਮਲਾ ਕਰ ਦਿੱਤਾ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਅੰਕਿਤ ਦਾ ਕਰਨ ਮੱਲੀ ਅਤੇ ਉਸ ਦੇ ਸਾਥੀਆਂ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ।

Advertisement

Advertisement
Advertisement