ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਰਵਾਸੀ ਔਰਤ ਦਾ ਕਤਲ, ਕੇਸ ਦਰਜ

11:08 AM Jan 28, 2024 IST

ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 27 ਜਨਵਰੀ
ਇੱਥੇ ਚਾਟੀਵਿੰਡ ਗੇਟ ਦੇ ਅੰਦਰੂਨ ਮੰਨਾ ਸਿੰਘ ਚੌਕ ਇਲਾਕੇ ਵਿੱਚ ਅੱਜ ਇੱਕ ਔਰਤ ਦਾ ਕਤਲ ਹੋ ਗਿਆ। ਮ੍ਰਿਤਕਾ ਦੀ ਪਛਾਣ ਮੀਰਾ ਵਰਮਾ (30) ਵਜੋਂ ਹੋਈ ਹੈ, ਜੋ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦੀ ਰਹਿਣ ਵਾਲੀ ਸੀ। ਉਸ ਦੀਆਂ ਦੋ ਨਾਬਾਲਗ ਧੀਆਂ ਹਨ। ਪੀੜਤਾ ਨੇ ਕਥਿਤ ਤੌਰ ’ਤੇ ਤਲਾਕਸ਼ੁਦਾ ਸੀ। ਉਸ ਦੀ ਲਾਸ਼ ਇੱਕ ਵਿਅਕਤੀ ਦੇ ਘਰ ਤੋਂ ਮਿਲੀ ਹੈ ਜਿਸ ਦੀ ਪਛਾਣ ਮੋਹਨ ਸਿੰਘ ਵਜੋਂ ਦੱਸੀ ਗਈ ਹੈ ਜੋ ਮੱਧ ਪ੍ਰਦੇਸ਼ ਨਾਲ ਸਬੰਧਤ ਸੀ ਅਤੇ ਕਿਰਾਏ ਦੇ ਘਰ ਵਿੱਚ ਰਹਿ ਰਿਹਾ ਸੀ ਜੋ ਘਟਨਾ ਤੋਂ ਬਾਅਦ ਤੋਂ ਫ਼ਰਾਰ ਹੈ। ਸਹਾਇਕ ਪੁਲੀਸ ਕਮਿਸ਼ਨਰ ਗੁਰਿੰਦਰਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕਤਲ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ। ਉਨ੍ਹਾਂ ਦਸਿਆ ਕਿ ਮੁਲਜ਼ਮ ਨੇ ਉਸ ਦੇ ਚਿਹਰੇ ’ਤੇ ਵਾਰ-ਵਾਰ ਹਥੌੜਿਆਂ ਨਾਲ ਵਾਰ ਕੀਤਾ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਂਚ ਮੁਤਾਬਕ ਇਹ ਘਟਨਾ ਕੱਲ੍ਹ ਸ਼ਾਮ ਦੀ ਹੈ ਜਿਸ ਦਾ ਪਤਾ ਅੱਜ ਸਵੇਰੇ ਉਸ ਸਮੇਂ ਲੱਗਾ ਜਦੋਂ ਘਰ ਦੇ ਮਾਲਕ ਬਲਜੀਤ ਸਿੰਘ ਨੇ ਆ ਕੇ ਕਮਰਾ ਖੋਲ੍ਹਿਆ। ਸੂਚਨਾ ’ਤੇ ਪੁਲੀਸ ਨੇ ਮੋਹਨ ਸਿੰਘ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਪੀੜਤਾ ਘਟਨਾ ਸਥਾਨ ਤੋਂ ਕਰੀਬ ਅੱਧਾ ਕਿਲੋਮੀਟਰ ਦੂਰ ਆਪਣੇ ਭਰਾ ਨਾਲ ਰਹਿੰਦੀ ਸੀ। ਪੁਲੀਸ ਸੂਤਰਾਂ ਮੁਤਾਬਕ ਬੇਟੀਆਂ ਨੇ ਦੱਸਿਆ ਕਿ ਉਹ ਕੁਝ ਪੈਸੇ ਲੈਣ ਗਈ ਸੀ ਪਰ ਵਾਪਸ ਨਹੀਂ ਆਈ। ਇਸ ਘਟਨਾ ਇਸ ਬਾਰੇ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ।

Advertisement

Advertisement