ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖਜ਼ੂਰਲਾ ’ਚ ਪਰਵਾਸੀ ਮਜ਼ਦੂਰ ਦੀ ਹੱਤਿਆ

08:05 AM Oct 07, 2024 IST

ਜਸਬੀਰ ਸਿੰਘ ਚਾਨਾ
ਫਗਵਾੜਾ, 6 ਅਕਤੂਬਰ
ਇੱਥੋਂ ਦੇ ਪਿੰਡ ਖਜ਼ੂਰਲਾ ’ਚ ਪਰਵਾਸੀ ਮਜ਼ਦੂਰ ਦਾ ਗਲਾ ਵੱਢ ਕੇ ਉਸ ਦੀ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਵਿਅਕਤੀ ਦੀ ਪਛਾਣ ਅਭਿਮੰਨਿਯੂ ਸਿੰਘ (35) ਪੁੱਤਰ ਸ਼ਿਵ ਸਹਾਏ ਸਿੰਘ ਵਾਸੀ ਪਾਂਡਵ ਨਗਰ ਕੜਕੜਡੂਮਾ ਈਸਟ ਦਿੱਲੀ ਵਜੋਂ ਹੋਈ ਹੈ। ਐੱਸਐੱਚਓ (ਸਦਰ) ਅਮਨਦੀਪ ਨਾਹਰ ਨੇ ਦੱਸਿਆ ਕਿ ਪਿੰਡ ਖਜ਼ੂਰਲਾ ਵਿੱਚ ਹਰਿੰਦਰ ਕੁਮਾਰ ਉਰਫ਼ ਹੈਪੀ ਵੱਲੋਂ ਕੁਆਰਟਰ ਬਣਾਏ ਹੋਏ ਹਨ ਜਿੱਥੇ ਤਿੰਨ ਕਮਰਿਆਂ ’ਚ ਕਿਰਾਏਦਾਰ ਰਹਿ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁਹੰਮਦ ਮੁੰਨਾ ਨੇ ਆਪਣੇ ਮਕਾਨ ਮਾਲਕ ਨੂੰ ਸੂਚਨਾ ਦਿੱਤੀ ਸੀ ਕਿ ਅਭਿਮੰਨਿਯੂ ਸਿੰਘ 3 ਅਕਤੂਬਰ ਤੋਂ ਦਿਖਾਈ ਨਹੀਂ ਦਿੱਤਾ। ਉਸ ਦੇ ਕਮਰੇ ਨੂੰ ਤਾਲਾ ਲੱਗਾ ਹੋਇਆ ਹੈ ਅਤੇ ਅੰਦਰੋਂ ਕਾਫ਼ੀ ਬਦਬੂ ਆ ਰਹੀ ਹੈ ਜਿਸ ਉਪਰੰਤ ਉਨ੍ਹਾਂ ਪੁਲੀਸ ਨੂੰ ਸੂਚਨਾ ਦਿੱਤੀ। ਇਸ ਮਗਰੋਂ ਪੁਲੀਸ ਨੇ ਜਦੋਂ ਤਾਲਾ ਖੁਲ੍ਹਵਾ ਕੇ ਦੇਖਿਆ ਤਾਂ ਅਭਿਮੰਨਿਯੂ ਸਿੰਘ ਦੀ ਲਾਸ਼ ਖੂਨ ਨਾਲ ਲੱਥਪੱਥ ਪਈ ਸੀ। ਘਟਨਾ ਦੀ ਸੂਚਨਾ ਮਿਲਦਿਆਂ ਸਾਰ ਐੱਸਪੀ ਰੁਪਿੰਦਰ ਕੌਰ ਭੱਟੀ ਵੀ ਮੌਕੇ ’ਤੇ ਪੁੱਜੇ ਅਤੇ ਉਨ੍ਹਾਂ ਘਟਨਾ ਦਾ ਜਾਇਜ਼ਾ ਲਿਆ। ਐੱਸਪੀ ਨੇ ਦੱਸਿਆ ਕਿ ਪੁਲੀਸ ਨੇ ਇਸ ਸਬੰਧੀ ਅਣਪਛਾਤੇ ਵਿਅਕਤੀ ਖਿਲਾਫ਼ ਧਾਰਾ 103 (1), 238 ਬੀਐੱਨਐੱਸ ਤਹਿਤ ਕੇਸ ਦਰਜ ਕਰ ਲਿਆ ਹੈ ਅਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਐੱਸਪੀ ਨੇ ਦੱਸਿਆ ਕਿ ਪੁਲੀਸ ਨੂੰ ਮਾਮਲੇ ’ਚ ਕੁਝ ਅਹਿਮ ਸੁਰਾਗ ਹੱਥ ਲੱਗ ਗਏ ਹਨ, ਛੇਤੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Advertisement

Advertisement