ਨੌਜਵਾਨ ਵੱਲੋਂ ਮਾਂ, ਪਿਤਾ ਅਤੇ ਭਰਾ ਦਾ ਕਤਲ
ਹਤਿੰਦਰ ਮਹਿਤਾ
ਜਲੰਧਰ, 19 ਅਕਤੂਬਰ
ਇੱਥੋਂ ਨੇੜਲੇ ਲਾਂਬੜਾ ਥਾਣੇ ਅਧੀਨ ਪੈਂਦੇ ਟਾਵਰ ਐਨਕਲੇਵ ਦੇ ਫੇਜ਼ ਨੰਬਰ-3 ਦੀ ਕੋਠੀ ਨੰਬਰ 175 ਵਿੱਚ ਅੱਜ ਦੇਰ ਰਾਤ ਇੱਕ ਨੌਜਵਾਨ ਨੇ ਜਾਇਦਾਦ ਦੇ ਕਥਿਤ ਵਿਵਾਦ ਕਾਰਨ ਆਪਣੇ ਪਿਤਾ, ਮਾਂ ਅਤੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਹਮਲਾਵਰ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਜਦਕਿ ਮ੍ਰਿਤਕਾਂ ਦੀ ਪਛਾਣ ਪਿਤਾ ਜਗਦੀਪ ਸਿੰਘ, ਮਾਤਾ ਅਮਰਜੀਤ ਕੌਰ ਅਤੇ ਭਰਾ ਗਗਨਦੀਪ ਸਿੰਘ ਵਜੋਂ ਦੱਸੀ ਗਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐੱਸਐੱਸਪੀ (ਦਿਹਾਤੀ) ਮੁਖਵਿੰਦਰ ਸਿੰਘ ਭੁੱਲਰ ਤੇ ਪੁਲੀਸ ਦੇ ਉੱਚ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕਤਲ ਕਰਨ ਮਗਰੋਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਪੁਲੀਸ ਵੱਲੋਂ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਪੁਲੀਸ ਅਧਿਕਾਰੀਆਂ ਅਨੁਸਾਰ ਸਕਿਉਰਿਟੀ ਗਾਰਡ ਵਜੋਂ ਕੰਮ ਕਰਦੇ ਮੁਲਜ਼ਮ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਘਟਨਾ ਨੂੰ ਅੰਜਾਮ ਦਿੱਤਾ ਹੈ। ਮੁੱਢਲੀ ਜਾਂਚ ਮੁਤਾਬਕ ਮਾਮਲਾ ਜਾਇਦਾਦ ਦੇ ਵਿਵਾਦ ਨਾਲ ਜੁੜਿਆ ਲਗਦਾ ਹੈ। ਪੁਲੀਸ ਨੇ ਲਾਸ਼ਾਂ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।