ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿਰ ’ਚ ਡਾਂਗ ਮਾਰ ਕੇ ਭਰਾ ਦਾ ਕਤਲ

07:38 AM Aug 20, 2024 IST

ਪੱਤਰ ਪ੍ਰੇਰਕ
ਲਹਿਰਾਗਾਗਾ, 19 ਅਗਸਤ
ਇਥੇ ਨੇੜਲੇ ਪਿੰਡ ਚੋਟੀਆਂ ਵਿਖੇ ਭਰਾ ਨੇ ਭਰਾ ਦਾ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਆਪਸੀ ਲੜਾਈ ਦੌਰਾਨ ਛੋਟੇ ਭਰਾ ਨੇ ਵੱਡੇ ਭਰਾ ਜਗਸੀਰ ਸਿੰਘ ਨੂੰ ਡੰਡੇ ਸੋਟੀਆਂ ਨਾਲ ਮਾਰਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲੀਸ ਅਨੁਸਾਰ ਮ੍ਰਿਤਕ ਦੇ ਵੱਡੇ ਭਰਾ ਪਾਲਾ ਸਿੰਘ ਨੇ ਦੱਸਿਆ ਉਸ ਦਾ ਛੋਟਾ ਭਰਾ ਰਿੰਕੂ ਸਿੰਘ ਅਕਸਰ ਜਗਸੀਰ ਸਿੰਘ ਨਾਲ ਲੜਾਈ ਝਗੜਾ ਕਰਦਾ ਰਹਿੰਦਾ ਸੀ। ਕੱਲ੍ਹ ਰਾਤ ਵੀ ਉਸ ਦਾ ਜਗਸੀਰ ਸਿੰਘ ਨਾਲ ਝਗੜਾ ਹੋ ਗਿਆ। ਇਸੇ ਦੌਰਾਨ ਉਸ ਨੇ ਜਗਸੀਰ ਦੇ ਸਿਰ ’ਤੇ ਡਾਂਗ ਮਾਰ ਦਿੱਤੀ ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਤੇ ਉਸ ਦੀ ਮੌਤ ਹੋ ਗਿਆ। ਸਦਰ ਥਾਣਾ ਲਹਿਰਾਗਾਗਾ ਦੇ ਐੱਸਐੱਚਓ ਇੰਸਪੈਕਟਰ ਵਿਨੋਦ ਕੁਮਾਰ ਨੇ ਦੱਸਿਆ ਕਿ ਮਿ੍ਰਤਕ ਦੇ ਵੱਡੇ ਭਰਾ ਪਾਲਾ ਰਾਮ ਦੇ ਬਿਆਨਾਂ ਉੱਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement