ਯੂਪੀ: ਮੁਖਤਾਰ ਅੰਸਾਰੀ ਦੇ ਗੈਂਗ ਮੈਂਬਰ ਦੀ ਅਦਾਲਤ ’ਚ ਹੱਤਿਆ
10:00 PM Jun 23, 2023 IST
ਲਖਨਊ, 7 ਜੂਨ
Advertisement
ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਦੇ ਇੱਕ ਕਥਿਤ ਸਾਥੀ ਸੰਜੀਵ ਮਹੇਸ਼ਵਰੀ ਜੀਵਾ ਦੀ ਅੱਜ ਲਖਨਊ ਅਦਾਲਤ ਕੰਪਲੈਕਸ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਗੋਲੀਬਾਰੀ ਵਿੱਚ ਦੋ ਸਾਲਾਂ ਦੀ ਲੜਕੀ ਤੇ ਇੱਕ ਪੁਲੀਸ ਮੁਲਾਜ਼ਮ ਜ਼ਖ਼ਮੀ ਵੀ ਹੋੲੇ ਹਨ। ਪੁਲੀਸ ਨੇ ਦੱਸਿਆ ਕਿ ਹਮਲਾਵਰ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ। ਮੌਕੇ ‘ਤੇ ਦੇਖਣ ਵਾਲਿਆਂ ਨੇ ਦੱਸਿਆ ਕਿ ਹਮਲਾਵਰ ਨੇ ਵਕੀਲਾਂ ਵਰਗੀ ਪੁਸ਼ਾਕ ਪਹਿਨੀ ਹੋਈ ਸੀ। ਪੁਲੀਸ ਦੇ ਇੱਕ ਅਧਿਕਾਰੀ ਨੇ ਦੱਸਿਆ, ”ਸੰਜੀਵ ਮਹੇਸ਼ਵਰੀ ਜੀਵਾ, ਜਿਹੜਾ ਲਖਨਊ ਦੀ ਇੱਕ ਜੇਲ੍ਹ ਵਿੱਚ ਬੰਦ ਸੀ, ਨੂੰ ਇੱਕ ਕੇਸ ਦੀ ਸੁਣਵਾਈ ਲਈ ਅਦਾਲਤ ‘ਚ ਲਿਆਂਦਾ ਸੀ ਅਤੇ ਇੱਕ ਅਣਪਛਾਤੇ ਹਮਲਾਵਰ ਨੇ ਉਸ ਨੂੰ ਗੋਲੀ ਮਾਰੀ ਦਿੱਤੀ।” ਪੁਲੀਸ ਅਧਿਕਾਰੀ ਮੁਤਾਬਕ ਜ਼ਖ਼ਮੀ ਲੜਕੀ ਦੀ ਹਾਲਤ ਗੰਭੀਰ ਹੈ ਜਦਕਿ ਪੁਲੀਸ ਮੁਲਾਜ਼ਮ ਦੀ ਹਾਲਤ ਸਥਿਰ ਹੈ। -ਪੀਟੀਆਈ
Advertisement
Advertisement