ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੌਕੀਦਾਰ ਦਾ ਕਤਲ

06:38 AM Jul 19, 2024 IST

ਪੱਤਰ ਪ੍ਰੇਰਕ
ਜਲੰਧਰ, 18 ਜੁਲਾਈ
ਇੱਥੋਂ ਦੇ ਰੇਲਵੇ ਸਟੇਸ਼ਨ ਨੇੜੇ ਬਸ਼ੀਰਪੁਰਾ ਸਥਿਤ ਲੱਕੜ ਦੇ ਪੁਲ ਨੇੜੇ ਬੁੱਧਵਾਰ ਦੇਰ ਰਾਤ ਚੌਕੀਦਾਰ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਰਾਮਬਰਾਮਨ ਉਰਫ ਰਾਜੂ ਵਾਸੀ ਬੰਗਾਲ ਵਜੋਂ ਹੋਈ ਹੈ। ਰਾਮਬਰਾਮਨ ਪਿਛਲੇ ਤਿੰਨ ਮਹੀਨਿਆਂ ਤੋਂ ਲੱਕੜ ਦੇ ਪੁਲ ਨੇੜੇ ਚੱਲ ਰਹੇ ਨਿਰਮਾਣ ਕਾਰਜ ਦੀ ਦੇਖ-ਰੇਖ ਕਰਦਾ ਸੀ। ਕਤਲ ਦਾ ਪਤਾ ਅੱਜ ਸਵੇਰੇ ਉਸ ਸਮੇਂ ਲੱਗਾ ਜਦੋਂ ਉੱਥੋਂ ਲੰਘ ਰਹੇ ਲੋਕਾਂ ਨੇ ਚੌਕੀਦਾਰ ਦੀ ਖੂਨ ਨਾਲ ਲੱਥਪੱਥ ਲਾਸ਼ ਦੇਖੀ ਅਤੇ ਪੁਲੀਸ ਨੂੰ ਸੂਚਨਾ ਦਿੱਤੀ।
ਜੀਆਰਪੀ ਸਟੇਸ਼ਨ ਇੰਚਾਰਜ ਪਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰਖਵਾਇਆ ਹੈ। ਪੁਲੀਸ ਦੀ ਮੁੱਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਸਿਰ ’ਤੇ ਲੱਕੜ ਦੇ ਡੰਡੇ ਨਾਲ ਹਮਲਾ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਸਦਰ ਪੁਲੀਸ ਸਟੇਸ਼ਨ ਦੇ ਅਧਿਕਾਰੀਆਂ ਨੂੰ ਵੀ ਇਤਲਾਹ ਦੇ ਦਿੱਤੀ ਹੈ। ਸਦਰ ਥਾਣਾ ਮੁਖੀ ਨੇ ਦੱਸਿਆ ਕਿ ਕੇਸ ਦਰਜ ਕਰਕੇ ਜ਼ਾਂਚ ਸ਼ੁਰੂ ਕਰ ਦਿੱਤੀ ਹੈ ਤੇ ਛੇਤੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

Advertisement

Advertisement