For the best experience, open
https://m.punjabitribuneonline.com
on your mobile browser.
Advertisement

ਨੌਜਵਾਨ ਦਾ ਕਤਲ

07:23 AM Apr 19, 2024 IST
ਨੌਜਵਾਨ ਦਾ ਕਤਲ
Advertisement

ਪੱਤਰ ਪ੍ਰੇਰਕ
ਪਠਾਨਕੋਟ, 18 ਅਪਰੈਲ
ਖਾਨਪੁਰ-ਮਨਵਾਲ ਸਥਿਤ ਝੁੰਬਰ ਵਿੱਚ ਦੇਰ ਸ਼ਾਮ ਅੱਧਾ ਦਰਜਨ ਦੇ ਕਰੀਬ ਹਮਲਾਵਰਾਂ ਨੇ ਸੈਲੂਨ ਦਾ ਕੰਮ ਕਰਨ ਵਾਲੇ ਪੰਕਜ ਵਾਸੀ ਕੋਠੇ ਮਨਵਾਲ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਪੰਕਜ ਨਾਲ ਨਜ਼ਦੀਕੀ ਮੁਹੱਲੇ ਦਾ ਰਹਿਣ ਵਾਲਾ ਇਕ ਹੋਰ ਨੌਜਵਾਨ ਵਿਕੀ ਵੀ ਮੌਜੂਦ ਸੀ। ਪੰਕਜ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਡੀਐੱਸਪੀ ਦਿਹਾਤੀ ਲਖਵਿੰਦਰ ਸਿੰਘ ਰੰਧਾਵਾ, ਐੱਸਐੱਚਓ ਦਵਿੰਦਰ ਪ੍ਰਕਾਸ਼ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੰਕਜ ਜਾਨ ਬਚਾਉਣ ਦੇ ਲਈ ਭੱਜਣ ਦੀ ਕੋਸ਼ਿਸ਼ ਕਰਦਾ ਰਿਹਾ ਪਰ ਹਮਲਾਵਰ ਜ਼ਿਆਦਾ ਹੋਣ ਕਾਰਨ ਉਹ ਭੱਜ ਨਹੀਂ ਸਕਿਆ। ਹਮਲਾਵਰਾਂ ਨੇ ਨੌਜਵਾਨ ਦੇ ਸਿਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਕਈ ਵਾਰ ਕੀਤੇ। ਪੜਤਾਲ ਦੇ ਆਧਾਰ ’ਤੇ ਪੁਲੀਸ ਨੇ ਕੁਝ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ।

Advertisement

Advertisement
Author Image

joginder kumar

View all posts

Advertisement
Advertisement
×