For the best experience, open
https://m.punjabitribuneonline.com
on your mobile browser.
Advertisement

ਨੌਜਵਾਨ ਦਾ ਕਤਲ

11:21 AM Oct 14, 2024 IST
ਨੌਜਵਾਨ ਦਾ ਕਤਲ
Advertisement

ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 13 ਅਕਤੂਬਰ
ਦਸਹਿਰਾ ਗਰਾਊਂਡ ਬਲੌਂਗੀ ਵਿੱਚ ਅਣਪਛਾਤਿਆਂ ਨੇ ਇੱਕ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ ਸੂਰਜ (18) ਵਾਸੀ ਫੇਜ਼-1, ਮੁਹਾਲੀ ਵਜੋਂ ਹੋਈ ਹੈ। ਸੂਰਜ ਬਲੌਂਗੀ ਵਿੱਚ ਦਸਹਿਰੇ ਦਾ ਤਿਉਹਾਰ ਦੇਖਣ ਆਇਆ ਸੀ। ਸਥਾਨਕ ਲੋਕਾਂ ਮੁਤਾਬਕ ਜਦੋਂ ਸੂਰਜ ਝੂਲੇ ਤੋਂ ਥੱਲੇ ਉਤਰਿਆ ਤਾਂ ਕਈ ਨੌਜਵਾਨਾਂ ਨੇ ਇਕੱਠੇ ਹੋ ਕੇ ਉਸ ਨੂੰ ਘੇਰਾ ਪਾ ਲਿਆ ਅਤੇ ਲੋਹੇ ਦੀਆਂ ਰਾਡਾਂ ਨਾਲ ਹਮਲਾ ਕਰ ਦਿੱਤਾ। ਇਸ ਮਗਰੋਂ ਹਮਲਾਵਰ ਸੂਰਜ ਨੂੰ ਲਹੂ ਲੂਹਾਣ ਕਰ ਕੇ ਮੌਕੇ ਤੋਂ ਫ਼ਰਾਰ ਹੋ ਗਏ। ਬਲੌਂਗੀ ਪੁਲੀਸ ਅਤੇ ਸਥਾਨਕ ਲੋਕਾਂ ਨੇ ਸੂਰਜ ਨੂੰ ਤੁਰੰਤ ਸਰਕਾਰੀ ਹਸਪਤਾਲ ਫੇਜ਼-6 ਵਿੱਚ ਲਿਜਾਇਆ ਗਿਆ ਜਿੱਥੋਂ ਉਸ ਨੂੰ ਸੈਕਟਰ-32 ਦੇ ਹਸਪਤਾਲ ਲਈ ਰੈਫ਼ਰ ਕਰ ਦਿੱਤਾ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਬਲੌਗੀ ਥਾਣਾ ਦੇ ਐੱਸਐਚਓ ਕੁਲਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਸਚਿਨ ਕੁਮਾਰ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

Advertisement

Advertisement
Advertisement
Author Image

sukhwinder singh

View all posts

Advertisement