ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਕਾਸਪੁਰੀ ਵਿੱਚ ਤੇਜ਼ਧਾਰ ਹਥਿਆਰ ਨਾਲ ਕਤਲ

07:21 AM Oct 17, 2024 IST

ਨਵੀਂ ਦਿੱਲੀ: ਪੱਛਮੀ ਦਿੱਲੀ ਦੇ ਵਿਕਾਸਪੁਰੀ ਇਲਾਕੇ ਵਿੱਚ ਛੇ ਜਣਿਆਂ ਨੇ ਇੱਕ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਇਸ ਸਬੰਧੀ ਦਿੱਲੀ ਪੁਲੀਸ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸੰਜੇ ਵਾਸੀ ਇੰਦਰਾ ਕੈਂਪ (ਵਿਕਾਸਪੁਰੀ) ਵਜੋਂ ਹੋਈ ਹੈ ਤੇ ਉਹ ਪੇਸ਼ੇ ਤੋਂ ਡਰਾਈਵਰ ਸੀ। ਡੀਸੀਪੀ (ਪੱਛਮੀ) ਵਚਿਤਰ ਵੀਰ ਨੇ ਦੱਸਿਆ ਕਿ ਵਿਕਾਸਪੁਰੀ ਵਿੱਚ ਵਾਪਰੀ ਇਸ ਘਟਨਾ ਦੀ ਸੂਚਨਾ ਮੰਗਲਵਾਰ ਰਾਤ ਕਰੀਬ 11 ਵਜੇ ਪੁਲੀਸ ਕੰਟਰੋਲ ਰੂਮ (ਪੀਸੀਆਰ) ਵਿੱਚ ਮਿਲੀ ਸੀ। ਉਨ੍ਹਾਂ ਦੱਸਿਆ ਕਿ ਸੰਜੇ ਆਪਣੇ ਦੋਸਤ ਮਨੀਸ਼ ਨਾਲ ਇਲਾਕੇ ’ਚ ਘੁੰਮ ਰਿਹਾ ਸੀ। ਇਸ ਦੌਰਾਨ ਉਸ ਦੀ ਕੁਝ ਸਥਾਨਕ ਲੋਕਾਂ ਨਾਲ ਬਹਿਸ ਹੋ ਗਈ ਤੇ ਸੰਜੇ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਤੇ ਚਾਕੂ ਮਾਰ ਦਿੱਤਾ। ਡੀਸੀਪੀ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਪੁਲੀਸ ਮੌਕੇ ’ਤੇ ਪਹੁੰਚੀ ਅਤੇ ਜ਼ਖਮੀ ਸੰਜੇ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਛੇ ਜਣਿਆਂ ਨੂੰ ਹਿਰਾਸਤ ਵਿਚ ਲਿਆ ਹੈ, ਜਿਨ੍ਹਾਂ ’ਚੋਂ ਕੁਝ ਇਸੇ ਇਲਾਕੇ ਦੇ ਵਸਨੀਕ ਹਨ। -ਪੀਟੀਆਈ

Advertisement

Advertisement