ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Murderer arrested ਜ਼ਿਲ੍ਹਾ ਰੂਪਨਗਰ ਪੁਲੀਸ ਵੱਲੋਂ 11 ਹੱਤਿਆਵਾਂ ਨੂੰ ਅੰਜਾਮ ਦੇਣ ਵਾਲਾ ਵਿਅਕਤੀ ਗ੍ਰਿਫ਼ਤਾਰ

06:00 PM Dec 23, 2024 IST
ਐੱਸਐੱਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਤੇ ਹੋਰ ਅਧਿਕਾਰੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ।

ਜਗਮੋਹਨ ਸਿੰਘ
ਰੂਪਨਗਰ/ਘਨੌਲੀ, 23 ਦਸੰਬਰ
ਜ਼ਿਲ੍ਹਾ ਰੂਪਨਗਰ ਪੁਲੀਸ ਨੇ ਬੇਗਮਪੁਰਾ, ਘਨੌਲੀ ਅਤੇ ਰੂਪਨਗਰ ਸ਼ਹਿਰ ਦੀ ਇੱਕ ਕਲੋਨੀ ਦੇ ਵਿਅਕਤੀਆਂ ਦੀਆਂ ਹੱਤਿਆਵਾਂ ਸਣੇ ਕੁੱਲ 11 ਹੱਤਿਆਵਾਂ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇੱਥੇ ਅੱਜ ਇਕ ਪ੍ਰੈੱਸ ਕਾਨਫਰੰਸ ਦੌਰਾਨ ਐੱਸਐੱਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ 18 ਅਗਸਤ ਨੂੰ ਮਨਾਲੀ ਰੋਡ ’ਤੇ ਜੀਓ ਪੈਟਰੋਲ ਪੰਪ ਦੇ ਸਾਹਮਣੇ ਕੀਰਤਪੁਰ ਪੁਲੀਸ ਨੂੰ ਝਾੜੀਆਂ ਵਿੱਚੋਂ ਵਾਲਮੀਕਿ ਮੁਹੱਲਾ, ਕੀਰਤਪੁਰ ਸਾਹਿਬ ਦੇ ਇਕ ਵਿਅਕਤੀ ਦੀ ਲਾਸ਼ ਮਿਲੀ ਸੀ। ਇਸ ਕਤਲ ਕੇਸ ਦੀ ਜਾਂਚ ਕਰਨ ਲਈ ਕਪਤਾਨ ਪੁਲੀਸ ਪੀਬੀਆਈ ਰੂਪਨਗਰ ਨਵਨੀਤ ਸਿੰਘ ਮਾਹਲ, ਡੀਐੱਸਪੀ ਸ੍ਰੀ ਆਨੰਦਪੁਰ ਸਾਹਿਬ ਅਜੈ ਸਿੰਘ ਅਤੇ ਮੁੱਖ ਅਫ਼ਸਰ ਥਾਣਾ ਕੀਰਤਪੁਰ ਸਾਹਿਬ ਜਤਿਨ ਕਪੂਰ ’ਤੇ ਆਧਾਰਿਤ ਟੀਮ ਗਠਿਤ ਕੀਤੀ ਗਈ ਸੀ। ਇਸ ਟੀਮ ਵੱਲੋਂ ਵਿਗਿਆਨਕ ਤੇ ਤਕਨੀਕੀ ਢੰਗ ਨਾਲ ਜਾਂਚ ਕਰਦੇ ਹੋਏ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਰਾਮ ਸਰੂਪ ਉਰਫ ਸੋਢੀ ਵਾਸੀ ਪਿੰਡ ਚੌੜਾ, ਜ਼ਿਲ੍ਹਾ ਹੁਸ਼ਿਆਰਪੁਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਮੁਲਜ਼ਮ ਨੇ ਮੁੱਢਲੀ ਪੁੱਛ-ਪੜਤਾਲ ਦੌਰਾਨ ਪੰਜੈਹਰਾ ਰੋਡ ਬੜਾ ਪਿੰਡ ਵਿੱਚ ਹੋਏ ਘਨੌਲੀ ਨੇੜਲੇ ਪਿੰਡ ਬੇਗਮਪੁਰਾ ਦੇ ਵਿਅਕਤੀ ਮੁਕੱਦਰ ਸਿੰਘ ਉਰਫ ਬਿੱਲਾ ਅਤੇ ਰੂਪਨਗਰ ਦੇ ਨਿਰੰਕਾਰੀ ਭਵਨ ਨੇੜੇ ਕਤਲ ਹੋਏ ਵਿਅਕਤੀ ਹਰਪ੍ਰੀਤ ਸਿੰਘ ਉਰਫ ਸੰਨੀ ਵਾਸੀ ਜਗਜੀਤ ਨਗਰ ਰੂਪਨਗਰ ਦੀਆਂ ਹੱਤਿਆਵਾਂ ਨੂੰ ਅੰਜਾਮ ਦੇਣ ਤੋਂ ਇਲਾਵਾ ਅੱਠ ਹੋਰ ਵਿਅਕਤੀਆਂ ਦੇ ਕਤਲ ਕਰਨ ਦੀ ਗੱਲ ਕਬੂਲ ਕੀਤੀ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਕਾਰ ਅਤੇ ਮੋਟਰਸਾਈਕਲ ਚਾਲਕਾਂ ਤੋਂ ਲਿਫਟ ਲੈ ਕੇ ਉਨ੍ਹਾਂ ਨਾਲ ਸਰੀਰਕ ਸਬੰਧ ਕਾਇਮ ਕਰਦਾ ਸੀ ਅਤੇ ਬਾਅਦ ਵਿੱਚ ਲੁੱਟ-ਖੋਹ ਕਰਨ ੳਪਰੰਤ ਉਨ੍ਹਾਂ ਦਾ ਕਤਲ ਕਰ ਦਿੰਦਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ ਪੁੱਛ-ਪੜਤਾਲ ਦੌਰਾਨ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਵੀ ਵਾਰਦਾਤਾਂ ਕਰਨੀਆਂ ਮੰਨੀਆਂ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ, ਜਿਸ ਪਾਸੋਂ ਹੋਰ ਖੁਲਾਸੇ ਹੋਣ ਦੀ ਆਸ ਹੈ।

Advertisement

Advertisement