ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਰਾ ਦਾ ਕਤਲ ਕਰਨ ਵਾਲਾ ਦਿੱਲੀ ਤੋਂ ਕਾਬੂ

11:30 AM Sep 11, 2024 IST

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 10 ਸਤੰਬਰ
ਥਾਣਾ ਮੰਡੀ ਗੋਬਿੰਦਗੜ੍ਹ ਦੇ ਪਿੰਡ ਅਜਨਾਲੀ ਵਿੱਚ ਭਰਾ ਦਾ ਕਤਲ ਕਰ ਕੇ ਫ਼ਰਾਰ ਹੋਏ ਪਰਵਾਸੀ ਨੂੰ ਮੰਡੀ ਗੋਬਿੰਦਗੜ੍ਹ ਪੁਲੀਸ ਨੇ ਦਿੱਲੀ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਸੀਨੀਅਰ ਕਪਤਾਨ ਪੁਲੀਸ ਡਾ. ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਰੀਨਾ ਗੁਪਰਾ ਵਾਸੀ ਅਜਨਾਲੀ ਦੇ ਮਕਾਨ ਵਿੱਚ ਗੌਰਵ ਕੁਮਾਰ ਅਤੇ ਉਸ ਦਾ ਭਰਾ ਲਲਨ ਰਾਮ ਕਿਰਾਏ ’ਤੇ ਰਹਿੰਦੇ ਸਨ। ਉਨ੍ਹਾਂ ਦੱਸਿਆ ਕਿ 25 ਅਗਸਤ ਨੂੰ ਦੋਵੇਂ ਭਰਾਵਾਂ ਨੇ ਸ਼ਰਾਬ ਪੀ ਕੇ ਝਗੜਾ ਕੀਤਾ ਅਤੇ ਗੌਰਵ ਰਾਮ ਆਪਣੇ ਭਰਾ ਲਲਨ ਕੁਮਾਰ ਨੂੰ ਜ਼ਖ਼ਮੀ ਕਰ ਕੇ ਫ਼ਰਾਰ ਹੋ ਗਿਆ ਸੀ। ਲਲਨ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲੀਸ ਨੇ ਮੁੱਖ ਅਫ਼ਸਰ ਥਾਣਾ ਗੋਬਿੰਦਗੜ੍ਹ ਦੇ ਇੰਸਪੈਕਟਰ ਅਰਸ਼ਦੀਪ ਸ਼ਰਮਾ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਬਣਾ ਕੇ ਕਾਰਵਾਈ ਸ਼ੁਰੂ ਕੀਤੀ। ਪੁਲੀਸ ਨੇ 9 ਸਤੰਬਰ ਨੂੰ ਆਨੰਦ ਵਿਹਾਰ ਰੇਲਵੇ ਸਟੇਸ਼ਨ ਦਿੱਲੀ ਤੋਂ ਮੁਲਜ਼ਮ ਨੂੰ ਕਾਬੂ ਕਰ ਲਿਆ।

Advertisement

Advertisement