ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਰਮੂ ਵੱਲੋਂ ਮੌਰੀਟਾਨੀਆ ਦੇ ਰਾਸ਼ਟਰਪਤੀ ਨਾਲ ਮੁਲਾਕਾਤ

07:31 AM Oct 18, 2024 IST
ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਮਲਾਵੀ ਪੁੱਜਣ ’ਤੇ ਸਵਾਗਤ ਕਰਦੇ ਹੋਏ ਉਪ ਰਾਸ਼ਟਰਪਤੀ ਮਿਸ਼ੈਲ ਉਸੀ। -ਫੋਟੋ: ਪੀਟੀਆਈ

* ਮੌਰੀਟਾਨੀਆ ਦਾ ਦੌਰਾ ਕਰਨ ਵਾਲੇ ਪਹਿਲੇ ਭਾਰਤੀ ਰਾਸ਼ਟਰਪਤੀ ਬਣੇ ਦਰੋਪਦੀ ਮੁਰਮੂ

Advertisement

ਨੁਆਕਸ਼ੋਤ, 17 ਅਕਤੂਬਰ
ਰਾਸ਼ਟਰਪਤੀ ਦਰੋਪਦੀ ਮੁਰਮੂ ਦੀ ਯਾਤਰਾ ਦੌਰਾਨ ਭਾਰਤ ਤੇ ਮੌਰੀਟਾਨੀਆ ਨੇ ਕੂਟਨੀਤਕ ਸਿਖਲਾਈ ਤੇ ਵੀਜ਼ਾ ਛੋਟ ਸਮੇਤ ਕਈ ਸਮਝੌਤਿਆਂ ’ਤੇ ਦਸਤਖ਼ਤ ਕੀਤੇ ਹਨ। ਰਾਸ਼ਟਰਪਤੀ ਮੁਰਮੂ ਨੇ ਅੱਜ ਨੁਆਕਸ਼ੋਤ ਸਥਿਤ ਰਾਸ਼ਟਰਪਤੀ ਭਵਨ ’ਚ ਮੌਰੀਟਾਨੀਆ ਦੇ ਆਪਣੇ ਹਮਰੁਤਬਾ ਮੁਹੰਮਦ ਔਲਦ ਗਜੌਨੀ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਨੇ ਆਪਣੇ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਢੰਗਾਂ ਬਾਰੇ ਚਰਚਾ ਕੀਤੀ। 1960 ’ਚ ਅਫਰੀਕੀ ਮੁਲਕ ਮੌਰੀਟਾਨੀਆ ਦੇ ਆਜ਼ਾਦ ਹੋਣ ਮਗਰੋਂ ਕਿਸੇ ਭਾਰਤੀ ਆਗੂ ਦੀ ਇਹ ਪਹਿਲੀ ਉੱਚ ਪੱਧਰੀ ਯਾਤਰਾ ਹੈ। ਰਾਸ਼ਟਰਪਤੀ ਦਫ਼ਤਰ ਨੇ ਐਕਸ ’ਤੇ ਪਾਈ ਪੋਸਟ ’ਚ ਕਿਹਾ, ‘ਰਾਸ਼ਟਰਪਤੀ ਮੁਰਮੂ ਨੇ ਨੁਆਕਸ਼ੋਤ ਸਥਿਤ ਰਾਸ਼ਟਰਪਤੀ ਭਵਨ ’ਚ ਮੌਰੀਟਾਨੀਆ ਦੇ ਰਾਸ਼ਟਰਪਤੀ ਮੁਹੰਮਦ ਔਲਦ ਗਜੌਨੀ ਨਾਲ ਮੁਲਾਕਾਤ ਕੀਤੀ। ਦੋਵਾਂ ਮੁਲਕਾਂ ਦੇ ਆਗੂਆਂ ਨੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਢੰਗਾਂ ਬਾਰੇ ਚਰਚਾ ਕੀਤੀ।’ ਉਨ੍ਹਾਂ ਦੱਸਿਆ ਕਿ ਇਸ ਮੌਕੇ ਕੂਟਨੀਤਕਾਂ ਦੀ ਸਿਖਲਾਈ, ਸੱਭਿਆਚਾਰਕ ਅਦਾਨ-ਪ੍ਰਦਾਨ, ਵੀਜ਼ਾ ਛੋਟ ਤੇ ਵਿਦੇਸ਼ ਦਫ਼ਤਰ ਸਲਾਹ-ਮਸ਼ਵਰਾ ਦੇ ਖੇਤਰ ’ਚ ਚਾਰ ਸਮਝੌਤਿਆਂ ’ਤੇ ਦਸਤਖ਼ਤ ਕੀਤੇ ਗਏ। -ਪੀਟੀਆਈ

ਮਲਾਵੀ ਪੁੱਜੇ ਰਾਸ਼ਟਰਪਤੀ ਮੁਰਮੂ

ਲਿਲੋਂਗਵੇ:

Advertisement

ਆਪਣੇ ਵਿਦੇਸ਼ ਦੌਰੇ ਦੇ ਆਖਰੀ ਪੜਾਅ ’ਤੇ ਰਾਸ਼ਟਰਪਤੀ ਮੁਰਮੂ ਅੱਜ ਮਲਾਵੀ ਪੁੱਜੀ। ਰਾਸ਼ਟਰਪਤੀ ਦਾ ਹਵਾਈ ਅੱਡੇ ’ਤੇ ਨਿੱਘਾ ਸਵਾਗਤ ਕੀਤਾ ਗਿਆ। ਕਿਸੇ ਭਾਰਤੀ ਮੁਖੀ ਵੱਲੋਂ ਇਸ ਮੁਲਕ ਦੀ ਇਹ ਪਹਿਲੀ ਯਾਤਰਾ ਹੈ। ਉਨ੍ਹਾਂ ਇੱਥੇ ਦੇਸ਼ ਦੀ ਉੱਚ ਲੀਡਰਸ਼ਿਪ ਤੋਂ ਇਲਾਵਾ ਵਪਾਰ ਤੇ ਉਦਯੋਗ ਜਗਤ ਦੇ ਆਗੂਆਂ ਨਾਲ ਗੱਲਬਾਤ ਕੀਤੀ। ਰਾਸ਼ਰਪਤੀ ਮੁਰਮੂ ਨੇ ਕਿਹਾ ਕਿ ਅਫਰੀਕਾ ਇੱਕ ਅਹਿਮ ਵਪਾਰ ਤੇ ਨਿਵੇਸ਼ ਦੇ ਸਥਾਨ ਵਜੋਂ ਉੱਭਰਿਆ ਹੈ। ਉਨ੍ਹਾਂ ਕਿਹਾ ਕਿ ਮਹਾਦੀਪ ’ਚ ਦੂਰਸੰਚਾਰ, ਸੂਚਨਾ ਤਕਨੀਕ, ਸਿੱਖਿਆ ਤੇ ਪੈਟਰੋਲੀਅਮ ਸਮੇਤ ਵੱਖ ਵੱਖ ਖੇਤਰਾਂ ’ਚ ਭਾਰਤੀ ਕੰਪਨੀਆਂ ਵੱਲੋਂ ਨਿਵੇਸ਼ ਵੱਧ ਰਿਹਾ ਹੈ। ਇੱਥੇ ਭਾਰਤ-ਮਲਾਵੀ ਵਪਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਮੁਰਮੂ ਨੇ ਕਿਹਾ ਕਿ ਉਹ ਹਾਰਟ ਆਫ ਅਫਰੀਕਾ ਦਾ ਦੌਰਾ ਕਰਨ ਵਾਲੀ ਪਹਿਲੀ ਭਾਰਤੀ ਰਾਸ਼ਟਰਪਤੀ ਬਣ ਕੇ ਖੁਸ਼ ਹਨ। ਉਨ੍ਹਾਂ ਕਿਹਾ ਕਿ 1964 ’ਚ ਮਲਾਵੀ ਦੀ ਆਜ਼ਾਦੀ ਤੋਂ ਤੁਰੰਤ ਬਾਅਦ ਉਸ ਨਾਲ ਕੂਟਨੀਤਕ ਸਬੰਧ ਸਥਾਪਤ ਕਰਨ ਵਾਲਾ ਭਾਰਤ ਪਹਿਲਾ ਦੇਸ਼ ਸੀ ਤੇ ਭਾਰਤ ਤੇ ਮਲਾਵੀ ਵਿਚਾਲੇ ਦੁਵੱਲਾ ਵਪਾਰ ਵੱਧ ਰਿਹਾ ਹੈ। -ਪੀਟੀਆਈ

Advertisement