ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਾਜ਼ਿਸ਼ ’ਚ ਮੂਸੇਵਾਲਾ ਦਾ ਹੱਥ ਨਾ ਹੋਣ ਦਾ ਜ਼ਿਕਰ

07:15 AM Jan 31, 2025 IST
featuredImage featuredImage

ਜੁਪਿੰਦਰਜੀਤ ਸਿੰਘ
ਚੰਡੀਗੜ੍ਹ, 30 ਜਨਵਰੀ
ਮੁਹਾਲੀ ਅਦਾਲਤ ਵੱਲੋਂ ਇਸ ਹਫ਼ਤੇ ਦੇ ਸ਼ੁਰੂ ਵਿੱਚ ਯੂਥ ਅਕਾਲੀ ਦਲ ਦੇ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਲਈ ਤਿੰਨ ਸ਼ੂਟਰਾਂ ਨੂੰ ਦੋਸ਼ੀ ਠਹਿਰਾਇਆ ਗਿਆ ਪਰ ਅਦਾਲਤ ਦੇ ਹੁਕਮਾਂ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਸਾਜ਼ਿਸ਼ ’ਚ ਸ਼ਮੂਲੀਅਤ ਦਾ ਕੋਈ ਜ਼ਿਕਰ ਨਹੀਂ ਹੈ। ਮਿੱਡੂਖੇੜਾ, ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਨੇੜਲਾ ਸਾਥੀ ਸੀ ਤੇ ਇਸ ਅਦਾਲਤੀ ਫੈਸਲੇ ਦੀ ਉਡੀਕ ਕੀਤੀ ਜਾ ਰਹੀ ਸੀ। ਵਿੱਕੀ ਮਿੱਡੂਖੇੜਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਵਿਦਿਆਰਥੀ ਆਗੂ ਸੀ, ਜਿਸ ਨੇ ਪਿਛਲੇ ਦੋ ਦਹਾਕਿਆਂ ਵਿੱਚ ਲਾਰੈਂਸ ਬਿਸ਼ਨੋਈ ਸਣੇ ਹੋਰ ਗੈਂਗਸਟਰਾਂ ਦੇ ਉਭਾਰ ਵਿੱਚ ਕਥਿਤ ਮਦਦ ਕੀਤੀ ਸੀ। ਵਿੱਕੀ ਦਾ ਕਤਲ ਮੁਹਾਲੀ ਵਿੱਚ ਕੀਤਾ ਗਿਆ ਸੀ ਤੇ ਇਸ ਦੇ ਦਸ ਮਹੀਨੇ ਬਾਅਦ 29 ਮਈ, 2022 ਨੂੰ ਮੂਸੇਵਾਲਾ ਦੀ ਹੱਤਿਆ ਕਰ ਦਿੱਤੀ ਗਈ। ਇਸ ਦੌਰਾਨ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਸਣੇ ਹੋਰ ਗੈਂਗਸਟਰਾਂ ਸਚਿਨ ਥਾਪਨ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ 29 ਸਾਲਾ ਗਾਇਕ ਦੀ ਹੱਤਿਆ ਕੀਤੀ ਸੀ, ਉਦੋਂ ਵੀ ਪੰਜਾਬ ਪੁਲੀਸ ਦੇ ਮੁਖੀ ਡੀਜੀਪੀ ਵੀਕੇ ਭਾਵੜਾ ਨੇ ਦਾਅਵਾ ਕੀਤਾ ਸੀ ਕਿ ਮੂਸੇਵਾਲਾ ਦੀ ਹੱਤਿਆ ਗੈਂਗ ਵਾਰ ਦਾ ਨਤੀਜਾ ਸੀ, ਜਦਕਿ ਗਾਇਕ ਦੇ ਪਰਿਵਾਰ ਨੇ ਪੁਲੀਸ ਦੇ ਇਸ ਦਾਅਵੇ ’ਤੇ ਇਤਰਾਜ਼ ਜਤਾਇਆ ਸੀ। ਉਸ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਕਿਸੇ ਗੈਂਗ ਦੀ ਗਤੀਵਿਧੀ ਵਿੱਚ ਸ਼ਾਮਲ ਨਹੀਂ ਸੀ। ਅੱਜ ਅਦਾਲਤੀ ਹੁਕਮਾਂ ਦੀ ਕਾਪੀ ਵਿੱਚ ਸਿੱਧੂ ਮੂਸੇਵਾਲਾ ਦੇ ਨਾਂ ਦਾ ਦੋ ਵਾਰ ਜ਼ਿਕਰ ਕੀਤਾ ਗਿਆ ਹੈ ਪਰ ਸਿਰਫ਼ ਭਗੌੜੇ ਮੁਲਜ਼ਮ ਸ਼ਗਨਪ੍ਰੀਤ ਸਿੰਘ ਦੇ ਸੰਦਰਭ ਵਿੱਚ ਕੀਤਾ ਗਿਆ ਹੈ ਜਦਕਿ ਕਿਤੇ ਵੀ ਸਹਿ-ਸਾਜ਼ਿਸ਼ਘਾੜੇ ਵਜੋਂ ਉਸ ਦਾ ਨਾਂ ਸ਼ਾਮਲ ਨਹੀਂ ਹੈ। ਇਸ ਵਿਚ ਕਿਹਾ ਗਿਆ ਹੈ ਕਿ ਸ਼ਗਨਪ੍ਰੀਤ ਨੇ ਤਿੰਨ ਸ਼ੂਟਰਾਂ ਨੂੰ ਕਿਹਾ ਸੀ ਕਿ ਉਹ ਸਿੱਧੂ ਮੂਸੇਵਾਲਾ ਨਾਲ ਸਹਾਇਕ ਸੰਗੀਤ ਨਿਰਦੇਸ਼ਕ ਹੈ। ਸ਼ਗਨਪ੍ਰੀਤ ਨੂੰ ਸੋਹਾਣਾ ਗੁਰਦੁਆਰਾ ਚੌਕ ਨੇੜੇ ਸ਼ੂਟਰ ਮਿਲੇ ਸਨ ਅਤੇ ਉਹ ਉਨ੍ਹਾਂ ਨੂੰ ਨੇੜੇ ਹੀ ਫਲੈਟ ਵਿੱਚ ਲੈ ਗਿਆ। ਤਿੰਨ ਸ਼ੂਟਰਾਂ ਸਾਜਨ ਉਰਫ਼ ਭੋਲੂ, ਅਨਿਲ ਲੱਠ ਅਤੇ ਅਜੈ ਉਰਫ਼ ਲੈਫਟੀ ਨੂੰ ਕਤਲ ਲਈ ਦੋਸ਼ੀ ਨਾਮਜ਼ਦ ਕੀਤਾ ਗਿਆ ਹੈ ਜਦਕਿ ਅਦਾਲਤ ਨੇ ਮੁਹਾਲੀ ਪੁਲੀਸ ਨੂੰ ਦੇਸ਼ ਛੱਡ ਕੇ ਭੱਜ ਚੁੱਕੇ ਸ਼ਗਨਪ੍ਰੀਤ ਨੂੰ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਦੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਰਿਕਾਰਡ ਦੀ ਸਮੀਖਿਆ ਤੋਂ ਪਤਾ ਚੱਲਦਾ ਹੈ ਕਿ ਇਹ ਅਪਰਾਧਿਕ ਸਾਜ਼ਿਸ਼ ਹੈ।

Advertisement

Advertisement