For the best experience, open
https://m.punjabitribuneonline.com
on your mobile browser.
Advertisement

ਮੁਸਲਿਮ ਔਰਤਾਂ ਆਪਣੇ ਪਤੀ ਤੋਂ ਮੰਗ ਸਕਦੀਆਂ ਹਨ ਗੁਜ਼ਾਰਾ ਭੱਤਾ: ਸੁਪਰੀਮ ਕੋਰਟ

04:33 PM Jul 10, 2024 IST
ਮੁਸਲਿਮ ਔਰਤਾਂ ਆਪਣੇ ਪਤੀ ਤੋਂ ਮੰਗ ਸਕਦੀਆਂ ਹਨ ਗੁਜ਼ਾਰਾ ਭੱਤਾ  ਸੁਪਰੀਮ ਕੋਰਟ
Advertisement

ਨਵੀਂ ਦਿੱਲੀ, 10 ਜੁਲਾਈ
ਦੇਸ਼ ਦੀ ਸਰਵੳਚ ਅਦਾਲਤ ਨੇ ਅੱਜ ਕਿਹਾ ਕਿ ਮੁਸਲਿਮ ਔਰਤ ਆਪਣੇ ਪਤੀ ਤੋਂ ਗੁਜ਼ਾਰਾ ਭੱਤਾ ਮੰਗ ਸਕਦੀ ਹੈ। ਇਸ ਸਬੰਧੀ ਔਰਤਾਂ ਸੀਆਰਪੀਸੀ ਦੀ ਧਾਰਾ 125 ਤਹਿਤ ਪਟੀਸ਼ਨ ਵੀ ਦਾਇਰ ਕਰ ਸਕਦੀਆਂ ਹਨ। ਸੁਪਰੀਮ ਕੋਰਟ ਨੇ ਸਪਸ਼ਟ ਕੀਤਾ ਕਿ ਧਰਮ ਨਿਰਪੱਖਤਾ ਸਾਰੀਆਂ ਵਿਆਹੁਤਾ ਔਰਤਾਂ ’ਤੇ ਲਾਗੂ ਹੁੰਦੀ ਹੈ ਚਾਹੇ ਉਨ੍ਹਾਂ ਦਾ ਕੋਈ ਵੀ ਧਰਮ ਹੋਵੇ। ਜਸਟਿਸ ਬੀਵੀ ਨਾਗਰਤਨਾ ਅਤੇ ਆਗਸਟੀਨ ਜਾਰਜ ਮਸੀਹ ਦੇ ਬੈਂਚ ਨੇ ਜ਼ੋਰ ਦਿੰਦਿਆਂ ਕਿਹਾ ਕਿ ਗੁਜ਼ਾਰਾ ਦਾਨ ਨਹੀਂ ਬਲਕਿ ਸਾਰੀਆਂ ਵਿਆਹੀਆਂ ਔਰਤਾਂ ਦਾ ਅਧਿਕਾਰ ਹੈ। ਜਸਟਿਸ ਨਾਗਰਤਨਾ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ, '‘ਅਸੀਂ ਸਰਵਉਚ ਅਦਾਲਤ ਵਿਚ ਆਈ ਇਸ ਅਪੀਲ ਨੂੰ ਖਾਰਜ ਕਰ ਰਹੇ ਹਾਂ ਤੇ ਧਾਰਾ 125 ਸਾਰੀਆਂ ਔਰਤਾਂ ’ਤੇ ਲਾਗੂ ਹੋਵੇਗੀ।’ ਜ਼ਿਕਰਯੋਗ ਹੈ ਕਿ ਇਸ ਸਬੰਧੀ ਅਬਦੁਲ ਸਮਦ ਨੇ ਤਿਲੰਗਾਨਾ ਹਾਈ ਕੋਰਟ ਦੇ ਫੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਉਸ ਨੇ ਕਿਹਾ ਸੀ ਕਿ ਤਲਾਕਸ਼ੁਦਾ ਮੁਸਲਿਮ ਔਰਤ ਸੀਆਰਪੀਸੀ ਦੀ ਧਾਰਾ 125 ਤਹਿਤ ਪਟੀਸ਼ਨ ਦਾਇਰ ਕਰਨ ਦੀ ਹੱਕਦਾਰ ਨਹੀਂ ਹੈ।

Advertisement

Advertisement
Advertisement
Author Image

sukhitribune

View all posts

Advertisement