ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁਸਲਮਾਨਾਂ ਨੂੰ ਰਾਖਵਾਂਕਰਨ ਮਿਲਣਾ ਚਾਹੀਦੈ: ਲਾਲੂ

07:34 AM May 08, 2024 IST

ਪਟਨਾ, 7 ਮਈ
ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਨੇ ਅੱਜ ਕਿਹਾ ਕਿ ਉਹ ਮੁਸਲਮਾਨਾਂ ਨੂੰ ਰਾਖਵੇਂਕਰਨ ਦਾ ਲਾਭ ਦੇਣ ਦੇ ਪੱਖ ’ਚ ਹਨ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਸੰਵਿਧਾਨ ਅਤੇ ਲੋਕਤੰਤਰ ਨੂੰ ਤਬਾਹ ਕਰ ਕੇ ਰਾਖਵਾਂਕਰਨ ਖਤਮ ਕਰਨਾ ਚਾਹੁੰਦੀ ਹੈ। ਇੱਥੇ ਵਿਧਾਨ ਪਰਿਸ਼ਦ ਕੰਪਲੈਕਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ, ‘‘ਭਾਜਪਾ ਸੰਵਿਧਾਨ ਅਤੇ ਲੋਕਤੰਤਰ ਤਬਾਹ ਕਰਨਾ ਚਾਹੁੰਦੀ ਹੈ। ਇਹ ਗੱਲ ਲੋਕਾਂ ਦੇ ਧਿਆਨ ਵਿੱਚ ਆ ਗਈ ਹੈ।’’ ਭਾਜਪਾ ਵੱਲੋਂ ਕਾਂਗਰਸ, ਆਰਜੇਡੀ ਅਤੇ ਵਿਰੋਧੀ ਗੱਠਜੋੜ ਦੀਆਂ ਹੋਰ ਭਾਈਵਾਲ ਪਾਰਟੀਆਂ ’ਤੇ ਸੱਤਾ ਵਿੱਚ ਆਉਣ ’ਤੇ ਓਬੀਸੀ ਵਰਗ ਤੋਂ ਰਾਖਵਾਂਕਰਨ ਖੋਹ ਕੇ ਮੁਸਲਮਾਨਾਂ ਨੂੰ ਦੇਣ ਦੇ ਲਾਏ ਗਏ ਦੋਸ਼ ਬਾਰੇ ਲਾਲੂ ਨੇ ਕਿਹਾ, ‘‘ਮੁਸਲਮਾਨਾਂ ਨੂੰ ਰਾਖਵਾਂਕਰਨ ਤਾਂ ਮਿਲਣਾ ਹੀ ਚਾਹੀਦਾ ਹੈ ਨਾ।’’ ਉਨ੍ਹਾਂ ਕਿਹਾ ਕਿ ਭਾਜਪਾ ਚੋਣ ਰੈਲੀਆਂ ਵਿੱਚ ‘ਜੰਗਲ ਰਾਜ’ ਦਾ ਹਊਆ ਖੜ੍ਹਾ ਕਰ ਕੇ ਲੋਕਾਂ ਨੂੰ ਡਰਾ ਰਹੀ ਹੈ। ਲਾਲੂ ਦੇ ਇਸ ਬਿਆਨ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਖੇਧੀ ਕੀਤੀ ਹੈ। ਮੋਦੀ ਦੇ ਬਿਆਨ ਮਗਰੋਂ ਲਾਲੂ ਨੇ ਕਿਹਾ ਕਿ ਉਹ ਮੁਸਲਮਾਨਾਂ ਨੂੰ ਰਾਖਵੇਂਕਰਨ ਦਾ ਲਾਭ ਦੇਣ ਦੇ ਪੱਖ ’ਚ ਹਨ ਪਰ ਰਾਖਵਾਂਕਰਨ ਧਰਮ ਦੇ ਆਧਾਰ ’ਤੇ ਨਹੀਂ ਸਗੋਂ ਸਮਾਜਿਕ ਪੱਛੜੇਪਣ ਦੇ ਆਧਾਰ ’ਤੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ, ‘‘ਮੈਂ (ਸਿਆਸਤ ਵਿੱਚ) ਮੋਦੀ ਤੋਂ ਸੀਨੀਅਰ ਹਾਂ। ਉਹ ਕਈ ਗੱਲਾਂ ਨਹੀਂ ਜਾਣਦੇ ਜੋ ਮੈਂ ਜਾਣਦਾ ਹਾਂ।’’ -ਪੀਟੀਆਈ

Advertisement

Advertisement
Advertisement