ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਤਵਾਜ਼ੀ ਜਥੇਦਾਰ ਨੇ ਕਾਰਜਕਾਰੀ ਜਥੇਦਾਰ ਨੂੰ ਏਕਤਾ ਦਾ ਸੱਦਾ ਦਿੱਤਾ

05:34 PM Jun 23, 2023 IST

ਟ੍ਰਿਬਿਉੂਨ ਨਿਉੂਜ਼ ਸਰਵਿਸ

Advertisement

ਅੰਮ੍ਰਿਤਸਰ, 13 ਜੂਨ

ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਭੇਜ ਕੇ ਜਥੇਦਾਰਾਂ ਦੀ ਆਪਸੀ ਏਕਤਾ ਦਾ ਸੱਦਾ ਦਿੱਤਾ ਹੈ। ਇਹ ਪੱਤਰ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਜਥੇਦਾਰ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨੂੰ ਦਿੱਤਾ ਗਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਮੁਤਵਾਜ਼ੀ ਜਥੇਦਾਰ ਸ੍ਰੀ ਮੰਡ ਨੇ ਆਖਿਆ ਕਿ ਦਿਨੋ ਦਿਨ ਪੰਥ ਦੀ ਹਾਲਤ ਨਿਘਰਦੀ ਜਾ ਰਹੀ ਹੈ। ਇਸ ਵੇਲੇ ਹਰ ਮੰਚ ਤੋਂ ਪੰਥਕ ਏਕਤਾ ਦਾ ਹੋਕਾ ਦਿੱਤਾ ਜਾ ਰਿਹਾ ਹੈ ਪਰ ਸਿੱਖ ਬੁੱਧੀਜੀਵੀ ਵਰਗ ਅਤੇ ਸਿੱਖ ਚਿੰਤਕ ਇਹ ਸਵਾਲ ਖੜ੍ਹਾ ਕਰ ਰਹੇ ਹਨ ਕਿ ਪਹਿਲਾਂ ਜਥੇਦਾਰਾਂ ਵਿਚਾਲੇ ਖ਼ੁਦ ਏਕਤਾ ਹੋਣੀ ਚਾਹੀਦੀ ਹੈ ਤਾਂ ਹੀ ਕੌਮ ਵਿੱਚ ਵੀ ਏਕਤਾ ਦਾ ਮੁੱਢ ਬੱਝ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਲੰਮੇ ਸਮੇਂ ਤੋਂ ਖੁਆਰ ਹੋ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਵਿੱਚ ਆਈ ਗਿਰਾਵਟ ਦਾ ਪ੍ਰਭਾਵ ਸ਼੍ਰੋਮਣੀ ਕਮੇਟੀ ਸਮੇਤ ਹੋਰ ਪੰਥਕ ਸੰਸਥਾਵਾਂ ‘ਤੇ ਦੇਖਿਆ ਜਾ ਸਕਦਾ ਹੈ। ਇਸੇ ਤਹਿਤ ਹੀ ਉਨ੍ਹਾਂ ਆਪਸ ਵਿੱਚ ਮਿਲ ਬੈਠਣ ਦਾ ਸੱਦਾ ਭੇਜਿਆ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਕੌਮ ਲਈ ਇੱਕ ਕੌਮੀ ਏਜੰਡਾ ਤਿਆਰ ਕਰਨ ਦੀ ਲੋੜ ਹੈ।

Advertisement

Advertisement