ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

1984 ’ਚ ਅਗਵਾ ਕੀਤੇ ਜਹਾਜ਼ ’ਚ ਮੇਰੇ ਪਿਤਾ ਸਵਾਰ ਸਨ: ਜੈਸ਼ੰਕਰ

08:01 AM Sep 14, 2024 IST
ਜਨੇਵਾ ’ਚ ਭਾਰਤੀਆਂ ਨੂੰ ਮਿਲਦੇ ਹੋਏ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ। -ਫੋਟੋ: ਏਐੱਨਆਈ

ਜਨੇਵਾ, 13 ਸਤੰਬਰ
ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ‘ਆਈਸੀ 814: ਦਿ ਕੰਧਾਰ ਹਾਈਜੈਕ’ ਨੈੱਟਫਲਿਕਸ ਵੈੱਬ ਸੀਰੀਜ਼ ਦੇ ਹਵਾਲੇ ਨਾਲ ਗੱਲ ਕਰਦਿਆਂ ਖੁਲਾਸਾ ਕੀਤਾ ਕਿ 1984 ਵਿੱਚ ਵੀ ਜਹਾਜ਼ ਅਗਵਾ ਕੀਤਾ ਗਿਆ ਸੀ ਅਤੇ ਉਸ ਵਿੱਚ ਉਨ੍ਹਾਂ ਦੇ ਪਿਤਾ ਵੀ ਸਵਾਰ ਸਨ। ਇਸੇ ਤਰ੍ਹਾਂ ਜੈਸ਼ੰਕਰ ਖੁਦ ਸੰਕਟ ਨਾਲ ਨਜਿੱਠਣ ਵਾਲੀ ਟੀਮ ਦਾ ਹਿੱਸਾ ਸਨ। ਜੈਸ਼ੰਕਰ ਨੇ ਜੈਨੇਵਾ ਵਿਚ ਭਾਰਤੀ ਭਾਈਚਾਰੇ ਨਾਲ ਗੱਲਬਾਤ ਕਰਦਿਆਂ ਇਹ ਖੁਲਾਸਾ ਕੀਤਾ। ਉਨ੍ਹਾਂ ਕਿਹਾ, ‘ਮੈਂ ਫਿਲਮ ਨਹੀਂ ਵੇਖੀ, ਇਸ ਲਈ ਮੈਂ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦਾ ਪਰ ਮੈਂ ਤੁਹਾਨੂੰ ਦਿਲਚਸਪ ਗੱਲ ਦੱਸਦਾ ਹਾਂ। 1984 ਵਿੱਚ ਵੀ ਜਹਾਜ਼ ਅਗਵਾ ਹੋਇਆ ਸੀ। ਉਸ ਵੇਲੇ ਮੈਂ ਨਵਾਂ-ਨਵਾਂ ਅਫਸਰ ਭਰਤੀ ਹੋਇਆ ਸੀ। ਉਸ ਵੇਲੇ ਮੈਂ ਇਸ ਸੰਕਟ ਨਾਲ ਨਜਿੱਠਣ ਲਈ ਬਣਾਈ ਗਈ ਟੀਮ ਦਾ ਹਿੱਸਾ ਸੀ। ਜਹਾਜ਼ ਅਗਵਾ ਕੀਤੇ ਜਾਣ ਦੇ 3-4 ਘੰਟਿਆਂ ਬਾਅਦ ਮੈਂ ਆਪਣੀ ਮਾਤਾ ਨੂੰ ਫੋਨ ਕਰਕੇ ਦੱਸਿਆ ਕਿ ਜਹਾਜ਼ ਅਗਵਾ ਹੋ ਗਿਆ ਹੈ ਅਤੇ ਮੈਂ ਘਰ ਨਹੀਂ ਆ ਸਕਦਾ। ਉਸ ਵੇਲੇ ਮੈਨੂੰ ਪਤਾ ਲੱਗਾ ਕਿ ਮੇਰੇ ਪਿਤਾ ਵੀ ਉਸ ਉਡਾਣ ਵਿੱਚ ਸਵਾਰ ਸਨ। ਖੁਸ਼ਕਿਸਮਤੀ ਨਾਲ ਇਸ ਦੌਰਾਨ ਕੋਈ ਮਾਰਿਆ ਨਹੀਂ ਗਿਆ ਪਰ ਇਸ ਤੋਂ ਉਲਟ ਵੀ ਹੋ ਸਕਦਾ ਸੀ।’ ਵਿਦੇਸ਼ ਮੰਤਰੀ ਨੇ ਇਸ ਘਟਨਾ ਨੂੰ ਦਿਲਚਸਪ ਦੱਸਦਿਆਂ ਕਿਹਾ ਕਿ ਇਕ ਪਾਸੇ ਉਹ ਸੰਕਟ ਨਾਲ ਨਜਿੱਠਣ ਲਈ ਕੰਮ ਕਰ ਰਹੀ ਅਧਿਕਾਰਤ ਟੀਮ ਦਾ ਹਿੱਸਾ ਸਨ, ਜਦਕਿ ਦੂਜੇ ਪਾਸੇ ਉਹ ਪੀੜਤ ਪਰਿਵਾਰਾਂ ਦਾ ਵੀ ਹਿੱਸਾ ਸਨ। 5 ਜੁਲਾਈ 1984 ਨੂੰ ਇੰਡੀਅਨ ਏਅਰਲਾਈਨਜ਼ ਦੀ ਉਡਾਣ ਨੂੰ ਪਠਾਨਕੋਟ ਤੋਂ ਅਗਵਾ ਕਰਕੇ ਦੁਬਈ ਲਿਜਾਇਆ ਗਿਆ ਸੀ। -ਏਐੱਨਆਈ

Advertisement

Advertisement